ਕਪੂਰਥਲਾ (ਸੋਢੀ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਟਿੱਬਾ ਵਿਖੇ ਦਸਮੇਸ਼ ਕਲੱਬ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਪੱਤੀ ਸਰਕਾਰੀਆ ਤੋਂ ਸ੍ਰੀ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਆਰੰਭ ਹੋਇਆ ਜੋ ਕਿ ਪਿੰਡ ਦੇ ਮੁੱਖ ਬਾਜ਼ਾਰ ਤੇ ਵੱਖ-ਵੱਖ ਪੱਤੀਆਂ ਤੋਂ ਹੁੰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਪੁੱਜ ਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਇਸ ਸਮੇਂ ਭਾਰੀ ਗਿਣਤੀ ’ਚ ਸ਼ਾਮਲ ਸੰਗਤਾਂ ਵਲੋਂ ਗੁਰਬਾਣੀ ਦਾ ਜਾਪ ਕੀਤਾ ਗਿਆ। ਸਮਾਗਮ ’ਚ ਦਸਮੇਸ਼ ਕਲੱਬ ਦੇ ਪ੍ਰਧਾਨ ਤਰਸੇਮ ਸਿੰਘ, ਸਰਪੰਚ ਬਲਜੀਤ ਸਿੰਘ, ਸਾਬਕਾ ਸਰਪੰਚ ਜਸਵਿੰਦਰ ਕੌਰ, ਅਮਰਜੀਤ ਸਿੰਘ, ਸੁਰਜੀਤ ਕੌਰ, ਭੁਪਿੰਦਰ ਕੌਰ, ਕੁਲਵੰਤ ਸਿੰਘ, ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਲਿਫਟਰ, ਹਰਨੇਕ ਸੋਨਾ, ਬਲਬੀਰ ਭਗਤ, ਜਸਵੀਰ ਸਿੰਘ, ਸਰੂਪ ਸਿੰਘ, ਮਾ. ਬਲਕਾਰ ਸਿੰਘ, ਨਿਰਮਲ ਕੌਰ, ਬਖਸ਼ੀ ਸਿੰਘ, ਗਿਆਨ ਸਿੰਘ, ਅਮਰਜੀਤ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ ਲਾਡਾ, ਗੀਤਕਾਰ ਭਜਨ ਸਿੰਘ ਥਿੰਦ ਤੇ ਅਮਰਜੀਤ ਕੰਡਾ ਆਦਿ ਨੇ ਹਾਜ਼ਰੀ ਭਰੀ।
ਸੱਚੇ ਸੁੱਚੇ ਇਨਸਾਨ ਸਨ ਪ੍ਰੀਤਮ ਸਿੰਘ ਝੰਡ ਗੋਪੀਪੁਰ
NEXT STORY