ਕਪੂਰਥਲਾ (ਘੁੰਮਣ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਵਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਸਥਾਨਕ ਪੁਲਸ ਥਾਣੇ ਦੇ ਐੱਸ. ਐੱਚ. ਓ. ਜਸਪਾਲ ਸਿੰਘ ਨੇ ਪਿੰਡ ਫੱਤੂਢੀਂਗਾ ਦੀ ਨਵ ਨਿਯੁਕਤ ਪੰਚਾਇਤ ਨਾਲ ਮੀਟਿੰਗ ਕੀਤੀ ਤੇ ਇਲਾਕੇ ’ਚ ਵਿਕ ਰਹੇ ਨਸ਼ਿਆਂ ਨੂੰ ਜਡ਼੍ਹ ਤੋਂ ਖਤਮ ਕਰਨ ਲਈ ਪੰਚਾਇਤ ਤੋਂ ਸਹਿਯੋਗ ਦੀ ਮੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਪਾਲ ਸਿੰਘ ਐੱਸ. ਐੱਚ. ਓ. ਥਾਣਾ ਫੱਤੂਢੀਂਗਾ ਨੇ ਕਿਹਾ ਕਿ ਜਿਹਡ਼ੇ ਸਮਾਜ ਵਿਰੋਧੀ ਅਨਸਰ ਖੇਤਰ ’ਚ ਨਸ਼ੇ ਦੇ ਕਾਰੋਬਾਰ ਨੂੰ ਅੰਜਾਮ ਦਿੰਦੇ ਹਨ ਤੇ ਜੋ ਪੰਚਇਤ ਤੇ ਧਿਆਨ ’ਚ ਹਨ ਅਜਿਹੇ ਅਨਸਰਾਂ ਬਾਰੇ ਪੁਲਸ ਨੂੰ ਇਤਲਾਹ ਦਿੱਤੀ ਜਾਵੇ ਤਾਂ ਜੋ ਖੇਤਰ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਸੂਚਨਾ ਦੇਣ ਵਾਲੇ ਦਾ ਨਾਂ ਪਤਾ ਗੁਪਤ ਰੱਖਣ ਬਾਰੇ ਵੀ ਕਿਹਾ ਤੇ ਪੰਚਾਇਤ ਨੂੰ ਸੁਝਾਅ ਦਿੱਤਾ ਕਿ ਜੇਕਰ ਪੁਲਸ ਨੇ ਸਬੂਤਾਂ ਦੇ ਆਧਾਰ ’ਤੇ ਕਿਸੇ ਨਸ਼ਾ ਸਮੱਗਲਰਾਂ ਨੂੰ ਕਾਬੂ ਕਰ ਲਿਆ ਤਾਂ ਉਸ ਦੀ ਪੰਚਾਇਤ ਵਲੋਂ ਕੋਈ ਸਿਫਾਰਿਸ਼ ਨਾ ਕੀਤੀ ਜਾਵੇ, ਇਸ ਸਬੰਧੀ ਸਮੂਹ ਗ੍ਰਾਮ ਪੰਚਾਇਤ ਨੇ ਪੁਲਸ ਨੂੰ ਵਿਸ਼ਵਾਸ ਦਵਾਇਆ ਕਿ ਉਹ ਫਡ਼ੇ ਗਏ ਕਿਸੇ ਵੀ ਨਸ਼ਾ ਸਮੱਗਲਰ ਦੀ ਮਦਦ ਨਹੀਂ ਕਰਨਗੇ। ਇਸ ਮੌਕੇ ਬਲਵਿੰਦਰ ਸਿੰਘ ਘੁੰਮਣ ਸਰਪੰਚ ਫੱਤੂਢੀਂਗਾ, ਹਜ਼ਾਰਾ ਸਿੰਘ ਸਾਬਕਾ ਸੰਮਤੀ ਮੈਂਬਰ, ਸੁਰਜੀਤ ਸਿੰਘ ਘੁੰਮਣ, ਲਖਵਿੰਦਰ ਸਿੰਘ ਪੰਚ, ਕੁਲਵਿੰਦਰ ਸਿੰਘ ਗਿੱਲ, ਚਰਨਜੀਤ ਚੰਨਾ, ਰਾਮਪਾਲ ਪੰਚ, ਕੁਲਦੀਪ ਸਿੰਘ ਬਿੱਲਾ, ਮਲਕੀਤ ਸਿੰਘ, ਗੁਰਦੀਪ ਸਿੰਘ ਘੁੰਮਣ, ਸਮਸ਼ੇਰ ਸਿੰਘ ਨੰਬਰਦਾਰ, ਸਤਨਾਮ ਸਿੰਘ ਤੂਰ, ਸਵਰਨ ਸਿੰਘ, ਹਰਭਜਨ ਸਿੰਘ, ਦਲਵਿੰਦਰਬੀਰ ਸਿੰਘ ਏ. ਐੱਸ. ਆਈ., ਬਲਬੀਰ ਸਿੰਘ ਹੌਲਦਾਰ, ਸੁਖਵਿੰਦਰ ਸਿੰਘ ਮੁੱਖ ਮੁਨਸ਼ੀ ਉਚੇਚੇ ਤੌਰ ’ਤੇ ਹਾਜ਼ਰ ਸਨ।
ਭਾਰਤੀ ਕਮਿਊਨਿਸਟ ਪਾਰਟੀ ਬਲਾਕ ਸੁਲਤਾਨਪੁਰ ਲੋਧੀ ਦੀ ਮੀਟਿੰਗ ਹੋਈ
NEXT STORY