ਕਪੂਰਥਲਾ (ਮੱਲ੍ਹੀ/ਧੀਰ)-ਪਿੰਡ ਦੀਪੇਵਾਲ ਦੀ ਨਵੀਂ ਬਣੀ ਗ੍ਰਾਮ ਪੰਚਾਇਤ ਵਲੋਂ ਨਗਰ ਨਿਵਾਸੀਆਂ ਦੀ ਸੁੱਖ ਸ਼ਾਂਤੀ ਤੇ ਸਰਬਤ ਦੇ ਭਲੇ ਲਈ ਅੱਜ ਸਾਂਝੇ ਤੌਰ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਧਾਰਮਕ ਸਮਾਗਮ ਦੌਰਾਨ ਵੱਖ-ਵੱਖ ਰਾਗੀ ਤੇ ਕੀਰਤਨੀ ਜਥਿਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਰਵਨ ਸਿੰਘ ਦੀਪੇਵਾਲ, ਵਿਜੈ ਕੁਮਾਰ ਨਾਹਰ, ਬਾਬਾ ਬੂਟਾ ਸਿੰਘ, ਬੀਬੀ ਜਸਵੀਰ ਕੌਰ (ਵੱਡੇ ਬਾਬਾ ਜੀ), ਪੰਚ ਜਸਵੰਤ ਸਿੰਘ, ਬਲਬੀਰ ਸਿੰਘ, ਰਾਮਪਾਲ, ਰਾਜ ਕੌਰ, ਗੁਰਮੇਜ ਸਿੰਘ, ਕੁਲਵਿੰਦਰ ਕੌਰ, ਪਰਮਿੰਦਰ ਕੌਰ ਆਦਿ ਦੀ ਦੇਖ-ਰੇਖ ਹੇਠ ਆਯੋਜਿਤ ਉਕਤ ਧਾਰਮਕ ਸਮਾਗਮ ’ਚ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਪਹੁੰਚੇ। ਵਿਧਾਇਕ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਰਾਜ ਪੱਧਰੀ ਸਮਾਗਮਾਂ ਵਜੋਂ ਮਨਾਉਣ ਲਈ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਦਿਲ ਖੋਲ੍ਹ ਕੇ ਹਲਕੇ ਦੇ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ ਤੇ ਇਸੇ ਵਿਕਾਸ ਲਡ਼ੀ ਤਹਿਤ ਪਿੰਡ ਦੀਪੇਵਾਲ ਦੇ ਵਿਕਾਸ ਕਾਰਜਾਂ ਲਈ ਲੋਡ਼ੀਂਦੇ ਫੰਡ ਜਲਦ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਨਵੀਂ ਚੁਣੀ ਗਈ ਪੰਚਾਇਤ ਦੇ ਪੰਚਾਂ ਸਰਪੰਚਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਜਦਕਿ ਸਮੂਹ ਗ੍ਰਾਮ ਪੰਚਾਇਤ ਦੀਪੇਵਾਲ ਵੱਲੋਂ ਵਿਧਾਇਕ ਨਵਤੇਜ ਚੀਮਾ ਦਾ ਵੀ ਯਾਦਗਾਰੀ ਸਨਮਾਨ ਕੀਤਾ ਗਿਆ। ਇਸ ਮੌਕੇ ਕਾਂਗਰਸ ਆਗੂ ਸਰਵਣ ਸਿੰਘ ਦੀਪੇਵਾਲ ਨੇ ਮੁੱਖ ਮਹਿਮਾਨ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਹੋਰ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਮੌਕੇ ਹਾਜ਼ਰ ਗੁਰਦੇਵ ਸਿੰਘ, ਸੁਖਵਿੰਦਰ ਸਿੰਘ, ਬਚਨ ਸਿੰਘ, ਸਲਵਿੰਦਰ ਸਿੰਘ, ਸੁਖਦੇਵ ਸਿੰਘ, ਤਰਸੇਮ ਸਿੰਘ, ਮਲਕੀਤ ਸਿੰਘ, ਬਲਕਾਰ ਸਿੰਘ, ਕੁਲਦੀਪ ਸਿੰਘ, ਵਿਜੈ ਨਾਹਰ, ਮਨਪ੍ਰੀਤ ਕੌਰ, ਹਰਜੋਤ ਜੋਧਾ, ਜੀਤ ਕੌਰ, ਸੀਮਾ, ਰਵੀ ਦੀਪੇਵਾਲ, ਅਜੀਤ ਸਿੰਘ, ਸ਼ੀਤਲ ਸਿੰਘ, ਦਰਸ਼ਨ ਸਿੰਘ, ਦਲਬੀਰ ਸਿੰਘ, ਦਲਜੀਤ ਸਿੰਘ ਤੇ ਨਰਿੰਦਰ ਸਿੰਘ ਆਦਿ ਦੀ ਹਾਜ਼ਰ ਸਨ।
ਸਿੱਖਿਆ ਅਧਿਕਾਰੀ ਨੇ ਕੀਤਾ ਸਕੂਲਾਂ ਦਾ ਅਚਨਚੇਤ ਨਿਰੀਖਣ
NEXT STORY