ਕਪੂਰਥਲਾ (ਮੱਲ੍ਹੀ)-ਰੋਟਰੀ ਕਲੱਬ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਰਾਵਲ ’ਚ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਸਕੂਲ ਮੁਖੀ ਰਾਜਦੀਪ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਜਿਸ ’ਚ ਮੁੱਖ ਮਹਿਮਾਨ ਵਜੋਂ ਬਲਾਕ ਸਿੱਖਿਆ ਅਧਿਕਾਰੀ ਹਰਭਜਨ ਸਿੰਘ ਤੇ ਵਿਸ਼ੇਸ਼ ਮਹਿਮਾਨ ਵਜੋਂ ਰੋਟੇਰੀਅਨ ਡਾ. ਹਰਜੀਤ ਸਿੰਘ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸਰਦੀਆਂ ਦੇ ਮੱਦੇਨਜ਼ਰ ਜਿਥੇ ਸਕੂਲ ਦੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਰੋਟਰੀ ਕਲੱਬ ਵੱਲੋਂ ਜਰਸੀਆਂ ਵੰਡੀਆਂ ਗਈਆਂ, ਉੱਥੇ ਹੀ ਇਸ ਦੌਰਾਨ ਰੋਟੇਰੀਅਨ ਡਾ. ਹਰਜੀਤ ਸਿੰਘ ਨੇ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਭਵਿੱਖ ’ਚ ਵੀ ਸਕੂਲ ਦੀ ਅਹਿਮ ਜ਼ਰੂਰਤਾਂ ਨੂੰ ਪੂਰਾ ਕਰਨ ਦਾ ਵਿਸ਼ਵਾਸ ਦਿਵਾਇਆ ਉੱਥੇ ਹੀ ਇਸ ਦੌਰਾਨ ਬਲਾਕ ਸਿੱਖਿਆ ਅਧਿਕਾਰੀ ਹਰਭਜਨ ਸਿੰਘ ਨੇ ਲੋਕਾਂ ਤੇ ਆਏ ਹੋਏ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ’ਚ ਆਪਣੇ ਬੱਚਿਆਂ ਦਾ ਦਾਖਲਾ ਕਰਵਾਉਣ ਲਈ ਪ੍ਰੇਰਿਆ। ਉਨ੍ਹਾਂ ਸਰਕਾਰੀ ਸਕੂਲਾਂ ’ਚ ਮਿਲ ਰਹੇ ਮਿਡ ਡੇ ਮੀਲ, ਮੁਫਤ ਕਿਤਾਬਾਂ, ਪੁਸਤਕਾਂ ਆਦਿ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਨੇ ਮਾਪਿਆਂ ਨੇ ਨਵੇਂ ਸੈਸ਼ਨ ’ਚ ਸਰਕਾਰੀ ਸਕੂਲਾਂ ’ਚ ਆਪਣੇ ਬੱਚਿਆਂ ਨੂੰ ਨਿਜੀ ਸਕੂਲਾਂ ਤੋਂ ਹਟਾ ਕੇ ਦਾਖਲ ਕਰਵਾਉਣ ਲਈ ਵਾਅਦਾ ਕੀਤਾ। ਇਸ ਮੌਕੇ ਸਰਪੰਚ ਤਰਸੇਮ ਸਿੰਘ, ਅਮਰਜੀਤ ਸਿੰਘ ਪੰਚ, ਸੀ. ਐੱਮ. ਟੀ. ਵਿਪਨ ਕੁਮਾਰ, ਰੁਪਿੰਦਰ ਕੌਰ ਆਦਿ ਹਾਜ਼ਰ ਸਨ।
ਬਾਗਵਾਨੀ ਵਿਭਾਗ ਕਿੰਨੂ ਦੀ ਫਸਲ ਨੂੰ ਸੁਲਤਾਨਪੁਰ ਲੋਧੀ ’ਚ ਪ੍ਰਫੂਲਿਤ ਕਰੇਗਾ : ਰੰਧਾਵਾ
NEXT STORY