ਕਪੂਰਥਲਾ (ਭੂਸ਼ਣ)-ਜ਼ਿਲਾ ਪੁਲਸ ਵੱਲੋਂ ਬੀਤੇ ਕਈ ਮਹੀਨਿਆਂ ਤੋਂ ਅਪਰਾਧਾਂ ਦੇ ਖਿਲਾਫ ਇਕ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਕਾਫ਼ੀ ਵਧੀਆ ਨਤੀਜੇ ਦੇਖਣ ਨੂੰ ਮਿਲੇ ਹਨ। ਅਪਰਾਧ ਵਿਰੋਧੀ ਮੁਹਿੰਮ ’ਚ ਵਧੀਆ ਕੰਮ ਕਰਨ ਵਾਲੇ ਪੁਲਸ ਕਰਮਚਾਰੀਆਂ ਨੂੰ ਸਨਮਾਨਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਐੱਸ. ਐੱਸ. ਪੀ. ਕਪੂਰਥਲਾ ਸਤਿੰਦਰ ਸਿੰਘ ਨੇ ਸਬ ਇੰਸਪੈਕਟਰ ਤੋਂ ਇੰਸਪੈਕਟਰ ਦੇ ਅਹੁਦੇ ’ਤੇ ਪ੍ਰਮੋਟ ਹੋਏ 3 ਪੁਲਸ ਅਫਸਰਾਂ ਐੱਸ. ਐੱਚ. ਓ. ਫੱਤੂਢੀਂਗਾ ਜਸਪਾਲ ਸਿੰਘ, ਐੱਸ. ਐੱਚ. ਓ. ਬੇਗੋਵਾਲ ਹਰਦੀਪ ਸਿੰਘ ਅਤੇ ਅਮਰਜੀਤ ਸਿੰਘ ਨੂੰ ਇੰਸਪੈਕਟਰ ਦਾ ਸਟਾਰ ਲਗਾਉਣ ਮੌਕੇ ਕੀਤਾ।ਉਨ੍ਹਾਂ ਨੇ ਕਿਹਾ ਕਿ ਕਈ ਪੁਲਸ ਅਫਸਰਾਂ ਅਤੇ ਕਰਮਚਾਰੀਆਂ ਵੱਲੋਂ ਵਿਖਾਈ ਗਈ ਬਹਾਦਰੀ ਦੇ ਕਾਰਨ ਹੀ ਕਾਫ਼ੀ ਗਿਣਤੀ ਵਿਚ ਖਤਰਨਾਕ ਗੈਂਗ ਸਲਾਖਾਂ ਦੇ ਪਿੱਛੇ ਪਹੁੰਚ ਗਏ ਹਨ ਅਤੇ ਹੁਣ ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ।
ਕੌਂਸਲ ਆਫ ਜੂਨੀਅਰ ਇੰਜੀਨੀਅਰ ਵੱਲੋਂ ਮੰਗਾਂ ਸਬੰਧੀ ਰੋਸ ਰੈਲੀ ਭਲਕੇ
NEXT STORY