ਕਪੂਰਥਲਾ (ਧੀਰ)-ਦਰਿਆ ਬਿਆਸ ’ਚ ਪੈਂਦੇ ਮੰਡ ਖੇਤਰ ਦੇ ਪਿੰਡ ਭੈਣ ਹੁਸ ਖਾਂ ਦੇ ਸਾਬਕਾ ਸਰਪੰਚ ਤੇ ਉੱਘੇ ਕਾਂਗਰਸੀ ਆਗੂ ਜਸਵਿੰਦਰ ਸਿੰਘ ਨੂੰ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਬਣਾਉਣ ’ਤੇ ਸਮੁੱਚੇ ਖੇਤਰ ’ਚ ਖੁਸ਼ੀ ਦੀ ਲਹਿਰ ਦੌਡ਼ ਗਈ।ਗੱਲਬਾਤ ਕਰਦਿਆਂ ਸਾਬਕਾ ਸਰਪੰਚ ਜਸਵਿੰਦਰ ਸਿੰਘ ਭੈਣੀ ਹੁਸੇ ਖਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਜੋ ਇਕ ਨਿਮਾਣੇ ਆਗੂ ਨੂੰ ਇਹ ਮੌਕਾ ਦਿੱਤਾ ਹੈ, ਉਸ ਲਈ ਉਹ ਸੱਭ ਤੋਂ ਪਹਿਲਾਂ ਕੈਬਨਿਟ ਮੰਤਰੀ ਓ. ਪੀ. ਸੋਨੀ ਤੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦਾ ਉਚੇਚੇ ਤੌਰ ’ਤੇ ਸ਼ੁਕਰੀਆ ਅਦਾ ਕਰਦਾ ਹੈ ਤੇ ਵਿਧਾਇਕ ਚੀਮਾ ਨੂੰ ਭਰੋਸਾ ਦਿੰਦਾ ਹੈ ਕਿ ਉਹ ਹਮੇਸ਼ਾ ਪਾਰਟੀ ਦੇ ਵਫਾਦਾਰ ਸਿਪਾਹੀ ਵਾਂਗ ਕੰਮ ਕਰਕੇ ਪਾਰਟੀ ਨੂੰ ਹੋਰ ਅੱਗੇ ਲੈ ਕੇ ਜਾਣ ’ਚ ਕੋਈ ਕਸਰ ਨਹੀਂ ਛੱਡਣਗੇ।
ਮੈਕਸੀਕੋ ਦੇ ਰਸਤੇ ਅਮਰੀਕਾ ਭੇਜਣ ਦੇ ਨਾਂ 'ਤੇ ਠੱਗੇ 46.30 ਲੱਖ, ਕੈਂਪ 'ਚ ਫਸਿਆ ਨੌਜਵਾਨ
NEXT STORY