ਕਪੂਰਥਲਾ (ਗੌਰਵ)-ਪੁਲਵਾਮਾ ਵਿਖੇ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ ਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼ਿਵ ਸੈਨਾ ਹਿੰਦ ਦੇ ਜ਼ਿਲਾ ਪ੍ਰਧਾਨ ਕਮਲਪ੍ਰੀਤ ਸਿੰਘ ਨੇ ਕਿਹਾ ਕਿ ਇਸ ਅੱਤਵਾਦੀ ਘਟਨਾ ਨਾਲ ਸਾਰੇ ਦੇਸ਼ ’ਚ ਸ਼ੋਕ ਦੀ ਲਹਿਰ ਹੈ। ਇਸ ਅਣਹੋਣੀ ਨਾਲ ਸਾਡੇ ਦੇਸ਼ ਦਾ ਬਹੁਤ ਨੁਕਸਾਨ ਹੋਇਆ ਹੈ। ਇਸ ਲਈ ਉਨ੍ਹਾਂ ਭਾਰਤ ਸਰਕਾਰ ਤੋਂ ਦੇਸ਼ ਵਿਰੋਧੀ ਅਨਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਹੋਏ ਫੌਜੀਆਂ ਦੇ ਪਰਿਵਾਰਾਂ ਨਾਲ ਦੇਸ਼ ਦਾ ਹਰ ਨਾਗਰਿਕ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹਾ ਹੈ।
ਪ੍ਰਾਰਥਨਾ ਸਭਾ ਆਯੋਜਿਤ
NEXT STORY