ਕਪੂਰਥਲਾ (ਮੱਲ੍ਹੀ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਜਨ-ਹਿਤੈਸ਼ੀ ਬਜਟ ਪੇਸ਼ ਕਰਦਿਆਂ ਲੋਕਾਂ ਨੂੰ ਨਵਾਂ ਟੈਕਸ ਨਾ ਲਾਉਂਦੇ ਹੋਏ ਰਾਹਤ ਪ੍ਰਦਾਨ ਕੀਤੀ ਹੈ, ਉਥੇ ਹੀ ਵਿਧਾਨ ਸਭਾ ’ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰਦੇਸ਼ ਦੇ ਲੋਕਾਂ ਨੂੰ ਇਕ ਵੱਡੀ ਰਾਹਤ ਦੇਣ ਲਈ ਘੋਸ਼ਣਾ ਕਰਦੇ ਹੋਏ ਪੈਟਰੋਲ 5 ਰੁਪਏ ਤੇ ਡੀਜ਼ਲ 1 ਰੁਪਏ ਪ੍ਰਤੀ ਲਿਟਰ ਸਸਤਾ ਕਰਨ ਦਾ ਐਲਾਨ ਕੀਤਾ ਹੈ। ਇਹ ਸੂਬਾ ਸਰਕਾਰ ਦਾ ਬਜਟ ਸ਼ਲਾਘਾਯੋਗ ਹੈ। ਇਹ ਗੱਲ ਜ਼ਿਲਾ ਕਾਂਗਰਸ ਪ੍ਰਧਾਨ ਬਲਬੀਰ ਰਾਣੀ ਸੋਢੀ ਨੇ ਬਜਟ ’ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ 10 ਸਾਲਾਂ ਦੇ ਕਾਰਜਕਾਲ ’ਚ ਅਕਾਲੀ-ਭਾਜਪਾ ਗੱਠਜੋਡ਼ ਨੇ ਪੈਟਰੋਲ ਤੇ ਡੀਜ਼ਲ ਦੇ ਰੇਟ ਘੱਟ ਕਰਨ ਲਈ ਕੋਈ ਵੀ ਕੰਮ ਨਹੀਂ ਕੀਤਾ ਪਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਸਰਕਾਰ ਨੇ ਮੁੱਖ ਮੰਗ ਨੂੰ ਸਵੀਕਾਰਦਿਆਂ ਪੈਟਰੋਲ ਤੇ ਡੀਜ਼ਲ ਦੇ ਰੇਟਾਂ ਨੂੰ ਘੱਟ ਕਰਨ ਦਾ ਕੰਮ ਕੀਤਾ ਹੈ, ਜਿਸ ਦੀ ਸੂਬੇ ਦਾ ਹਰ ਵਰਗ ਸ਼ਲਾਘਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੇ ਰੇਟ ਘੱਟ ਹੋਣ ਨਾਲ ਆਮ ਆਦਮੀ ਨੂੰ ਵੱਡੀ ਰਾਹਤ ਮਿਲੇਗੀ ਤੇ ਕਿਤੇ ਨਾ ਕਿਤੇ ਰੇਟ ਘੱਟ ਕਰਨ ਦਾ ਲਾਭ ਹੋਰ ਚੀਜ਼ਾਂ ’ਤੇ ਵੀ ਹੋਵੇਗਾ।
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਅੰਮ੍ਰਿਤ ਵੇਲੇ ਸਿਮਰਨ ਸਾਧਨਾ ਸਮਾਗਮ ਦੀ ਸ਼ੁਰੂਆਤ
NEXT STORY