ਕਪੂਰਥਲਾ (ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮੱਸਿਆ ਦੇ ਦਿਹਾਡ਼ੇ ’ਤੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ, ਭਾਈ ਸੁਰਜੀਤ ਸਿੰਘ ਸਭਰਾਅ ਹੈੱਡ ਗ੍ਰੰਥੀ, ਭਾਈ ਹਰਜਿੰਦਰ ਸਿੰਘ, ਮਨਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ, ਭਾਈ ਗੁਰਪ੍ਰੀਤ ਸਿੰਘ ਕਥਾ ਵਾਚਕ ਤੋਂ ਇਲਾਵਾ ਭਾਈ ਸੁਖਵਿੰਦਰ ਸਿੰਘ ਠੱਕਰਪੁਰ ਦਾ ਕਵੀਸ਼ਰੀ ਜਥਾ, ਭਾਈ ਦਰਬਾਰਾ ਸਿੰਘ ਕਵੀਸ਼ਰੀ ਜਥਾ, ਭਾਈ ਰਣਜੀਤ ਸਿੰਘ ਚੋਹਲਾ ਸਾਹਿਬ ਦਾ ਕਵੀਸ਼ਰੀ ਜਥਾ, ਭਾਈ ਗੁਰਮੀਤ ਸਿੰਘ ਪੱਖੋਪੁਰ ਦਾ ਕਵੀਸ਼ਰੀ ਜਥਾ, ਭਾਈ ਨਿਸ਼ਾਨ ਸਿੰਘ ਪੰਨਗੋਟਾ ਦਾ ਕਵੀਸ਼ਰੀ ਜਥਾ, ਭਾਈ ਕਰਮ ਸਿੰਘ ਰੱਤਾ ਗੁੱਦਾ, ਭਾਈ ਹਰਬੰਸ ਸਿੰਘ, ਭਾਈ ਕੁਲਦੀਪ ਸਿੰਘ ਖਾਲਸਾ ਦਾ ਢਾਡੀ ਜਥਾ ਆਦਿ ਹੋਰ ਰਾਗੀ ਤੇ ਢਾਡੀ ਜਥਿਆਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ। ਇਸ ਸਮੇਂ ਹਜ਼ਾਰਾਂ ਸ਼ਰਧਾਲੂ ਨਤਮਸਤਕ ਹੋਏ। ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਵੱਡੇ ਪੱਧਰ ’ਤੇ ਜਾਰੀ ਹਨ। ਦੇਸ਼-ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਪੁੱਜਣ ਵਾਲੀਆਂ ਲੱਖਾਂ ਸੰਗਤਾਂ ਦੀ ਰਿਹਾਇਸ਼ ਤੇ ਗੁਰੂ ਕੇ ਲੰਗਰਾਂ ਦੇ ਸਾਰੇ ਪ੍ਰਬੰਧ ਸੰਤਾਂ-ਮਹਾਪੁਰਸ਼ਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਹਨ। ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਬੂਲੇ ਮੈਨੇਜਰ ਗੁਰਦੁਆਰਾ ਬੇਰ ਸਾਹਿਬ ਨੇ ਆਈਆਂ ਸੰਗਤਾਂ ਤੇ ਕਵੀਸ਼ਰੀ ਢਾਡੀ ਜਥਿਆਂ ਦਾ ਧੰਨਵਾਦ ਕੀਤਾ। ਗੁਰੂ ਨਾਨਕ ਸੇਵਕ ਜਥਾ ਬਾਹਰਾ ਵੱਲੋਂ ਸੰਤ ਬਾਬਾ ਕਰਤਾਰ ਸਿੰਘ ਜੀ, ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਅਗਵਾਈ ’ਚ ਗੁਰੂ ਕੇ ਲੰਗਰ ਲਾਏ ਗਏ ਤੇ ਗੁਰੂ ਨਾਨਕ ਸੇਵਕ ਜਥਾ ਵਲੋਂ ਡਾ. ਨਿਰਵੈਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਜਲ ਦੀ ਛਬੀਲ ਦੀ ਸੇਵਾ ਕੀਤੀ ਗਈ। ਗੁਰੂ ਨਾਨਕ ਸੇਵਾ ਸੋਸਾਇਟੀ ਜੋਡ਼ਾ ਘਰ ਵਲੋਂ ਜੋਡ਼ਿਆਂ ਦੀ ਸੰਭਾਲ ਦੀ ਨਿਸ਼ਕਾਮ ਸੇਵਾ ਤੇ ਭਾਈ ਬਾਲਾ ਜੀ ਨਿਸ਼ਕਾਮ ਸੇਵਾ ਸੋਸਾਇਟੀ ਵਲੋਂ ਮੋਟਰਸਾਈਕਲ ਪਾਰਕਿੰਗ ਦੀ ਫਰੀ ਸੇਵਾ ਕੀਤੀ ਗਈ। ਇਸ ਮੌਕੇ ਸੰਤ ਬਾਬਾ ਜਗਤਾਰ ਸਿੰਘ ਜੀ ਕਾਰ ਸੇਵਾ ਵਾਲੇ, ਜਥੇ. ਸ਼ਿੰਗਾਰਾ ਸਿੰਘ ਲੋਹੀਆਂ, ਬਾਬਾ ਜੱਗਾ ਸਿੰਘ, ਬਾਬਾ ਦਲਜੀਤ ਸਿੰਘ, ਬਾਬਾ ਮੰਗਲ ਸਿੰਘ, ਭਾਈ ਜਰਨੈਲ ਸਿੰਘ, ਭਾਈ ਸਰਬਜੀਤ ਸਿੰਘ ਧੂੰਦਾ, ਭਾਈ ਕੁਲਵੰਤ ਸਿੰਘ ਮੀਤ ਮੈਨੇਜਰ, ਇੰਜੀ. ਸਵਰਨ ਸਿੰਘ, ਭੁਪਿੰਦਰ ਸਿੰਘ, ਮੇਜਰ ਸਿੰਘ, ਕ੍ਰਿਸ਼ਨ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਸੰਪੂਰਨ ਸਿੰਘ, ਜਤਿੰਦਰ ਸਿੰਘ ਕਲਰਕ, ਸਲਵੰਤ ਸਿੰਘ, ਸੁਖਵਿੰਦਰ ਸਿੰਘ, ਰਾਜ ਸਿੰਘ, ਸਤਨਾਮ ਸਿੰਘ, ਦਿਲਬਾਗ ਸਿੰਘ, ਮੇਜਰ ਸਿੰਘ ਇੰਚਾਰਜ ਨਿਵਾਸ, ਭਗਵਾਨ ਸਿੰਘ ਇੰਚਾਰਜ ਲਿਟਰੇਚਰ, ਚੈਂਚਲ ਸਿੰਘ, ਸਰਵਣ ਸਿੰਘ, ਜਗਤਾਰ ਸਿੰਘ, ਅੰਗਰੇਜ਼ ਸਿੰਘ, ਅੰਮ੍ਰਿਤਪਾਲ ਸਿੰਘ, ਰਣਜੀਤ ਸਿੰਘ ਠੱਟਾ, ਸੁਰਿੰਦਰਪਾਲ ਸਿੰਘ, ਦਿਲਬਾਗ ਸਿੰਘ, ਹਰਜਿੰਦਰ ਸਿੰਘ ਭੁੱਲਰ, ਅੰਗਰੇਜ਼ ਸਿੰਘ, ਸ਼ਮਸ਼ੇਰ ਸਿੰਘ, ਹਰਜਿੰਦਰ ਸਿੰਘ ਭੁੱਲਰ ਆਦਿ ਨੇ ਸ਼ਿਰਕਤ ਕੀਤੀ।
ਬ੍ਰਹਮ ਗਿਆਨੀ ਬਾਬਾ ਅਮਰਨਾਥ ਤੇ ਸੰਤ ਬਾਬਾ ਹੀਰਾ ਦਾਸ ਦੀ ਯਾਦ ’ਚ ਮੇਲਾ 14 ਤੋਂ
NEXT STORY