ਕਪੂਰਥਲਾ (ਮੱਲ੍ਹੀ)-ਆਮ ਆਦਮੀ ਪਾਰਟੀ ਕਪੂਰਥਲਾ ਦੇ ਜ਼ਿਲਾ ਪ੍ਰਧਾਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਅਧਿਆਪਕਾਂ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੇ ਨਾਲ ਕਾਂਗਰਸ ਪਾਰਟੀ ਵੱਲੋਂ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਕਰਨ ਤੇ ਆਪਣੀਆਂ ਹੋਰ ਭੱਖਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਦੂਜੇ ਪਾਸੇ ਸਰਕਾਰੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲੈਣ ਵਾਲੀ ਕੈਪਟਨ ਸਰਕਾਰ ਦੇ ਮਨ ’ਚ ਖੋਟ ਦਿਖਾਈ ਦੇ ਰਹੀ ਹੈ। ‘ਆਪ’ ਆਗੂ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਮੁਲਾਜ਼ਮਾਂ ਤੇ ਹੋਰ ਵੱਖ-ਵੱਖ ਜਥੇਬੰਦੀਆਂ ਨੂੰ ਰੋਕਣਾ, ਉਨ੍ਹਾਂ ਉੱਪਰ ਲਾਠੀਚਾਰਜ ਕਰਨਾ, ਪਾਣੀ ਦੀਆਂ ਤੋਪਾਂ ਚਲਵਾਉਣਾ ਕੈਪਟਨ ਸਰਕਾਰ ਲੋਕਤੰਤਰੀ ਕਦਰਾਂ ਕੀਮਤਾਂ ਦਾ ਘਾਣ ਹੈ, ਜਿਸਦਾ ਹਰਜਾਨਾ ਕਾਂਗਰਸ ਪਾਰਟੀ ਨੂੰ ਲੋਕ ਸਭਾ ਚੋਣਾਂ ’ਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇ ਕੈਪਟਨ ਸਰਕਾਰ ਲੋਕਾਂ ਨਾਲ ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਨਹੀਂ ਕਰ ਸਕਦੀ ਹੈ ਤਾਂ ਉਸਨੇ ਪੰਜਾਬ ਦੇ ਲੋਕਾਂ ਨੂੰ ਚੋਣਾਂ ਸਮੇਂ ਗੁੰਮਰਾਹ ਕਰਨ ਲਈ ਸਬਜ਼ਬਾਗ ਕਿਉਂ ਦਿਖਾਏ। ਉਨ੍ਹਾਂ ਕੈਪਟਨ ਸਰਕਾਰ ਨੂੰ ਸਵਾਲ ਕੀਤਾ ਕਿ ਉਨ੍ਹਾਂ ਦੀ ਕਾਂਗਰਸ ਪਾਰਟੀ ਨੇ ਪੰਜਾਬ ਦੀ ਸੱਤਾ ਸਿਰਫ ਇਸ ਲਈ ਹੀ ਹਾਸਲ ਕੀਤੀ ਸੀ ਕਿ ਸੱਤਾ ਹਾਸਲ ਕਰਨ ਪਿੱਛੋਂ ਉਹ ਪੰਜਾਬ ਦੇ ਲੋਕਾਂ ਨੂੰ ਇਹ ਦੱਸ ਸਕਣ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ। ਉਨ੍ਹਾਂ ਕਿਹਾ ਕਿ ਆਪਣੇ ਚੋਣ ਵਾਅਦਿਆਂ ਤੋਂ ਮੁਕਰਨ ਵਾਲੀ ਕੈਪਟਨ ਸਰਕਾਰ ਪਾਸੋਂ ਲੋਕ ਸਭਾ ਚੋਣਾਂ ਦੌਰਾਨ ਇਕ-ਇਕ ਪਾਈ ਦਾ ਹਿਸਾਬ ਲੈਣਗੇ।
ਅਾਵਾਰਾ ਕੁੱਤਿਆਂ ਦੀ ਵਧ ਰਹੀ ਗਿਣਤੀ ਕਾਰਨ ਲੋਕ ਪ੍ਰੇਸ਼ਾਨ
NEXT STORY