ਕਪੂਰਥਲਾ (ਮੱਲ੍ਹੀ)-ਸੈਂਗਰੋਕ ਤਾਈਕਵਾਂਡੋ ਇੰਸਟੀਚਿਊਟ ਇੰਡੀਆ ਕਲੱਬ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾਨ ਵਰਕਰ ਕਲੱਬ ’ਚ ਜ਼ਿਲਾ ਪੱਧਰੀ ਖੇਡ ਟੂਰਨਾਮੈਂਟ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਯੁਥ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਜ਼ਿਲਾ ਪ੍ਰੋਗਰਾਮ ਅਧਿਕਾਰੀ ਅਮਨਪ੍ਰੀਤ ਕੌਰ ਦੀ ਦੇਖ-ਰੇਖ ’ਚ ਵਾਲੀਬਾਲ, ਕਬੱਡੀ, ਚੈਸ ਤੇ ਤਾਈਕਵਾਂਡੋ ਦੇ ਮੁਕਾਬਲੇ ਕਰਵਾਏ ਗਏ। ਪਹਿਲੇ ਦਿਨ ਦੇ ਟੂਰਨਾਮੈਂਟ ਦਾ ਉਦਘਾਟਨ ਅਮਨਪ੍ਰੀਤ ਕੌਰ ਤੇ ਉਨ੍ਹਾਂ ਨਾਲ ਅਕਾਊਂਟੈਂਟ ਐੱਮ. ਕੇ. ਮੰਨਾ, ਜਸਵੰਤ ਸਿੰਘ, ਹਰਪ੍ਰੀਤ ਸਿੰਘ, ਵਿਨੋਦ ਕੁਮਾਰ, ਅਨਿਲ ਕੁਮਾਰ, ਆਦੇਸ਼ ਕੁਮਾਰ ਤੇ ਕਲੱਬ ਪ੍ਰਧਾਨ ਰਾਜ ਕੁਮਾਰ ਨੇ ਸਾਂਝੇ ਤੌਰ ’ਤੇ ਕੀਤਾ। ਇਸ ਦੌਰਾਨ ਕੁੱਲ 8 ਟੀਮਾਂ ਨੇ ਭਾਗ ਲਿਆ। ਕਬੱਡੀ ਦੀ ਖੇਡ ਦਾ ਉਦਘਾਟਨ ਸੰਤ ਬਾਬਾ ਲੀਡਰ ਸਿੰਘ ਨੇ ਕੀਤਾ। ਇਸੇ ਤਰ੍ਹਾਂ ਤੀਜੇ ਦਿਨ ਦੀ ਤਾਈਕਵਾਂਡੋ, ਚੈਸ ਦੀ ਖੇਡ ਦਾ ਉਦਘਾਟਨ ਕਲੱਬ ਸਕੱਤਰ ਨਰੇਸ਼ ਭਾਰਤੀ ਨੇ ਕੀਤਾ। ਉਨ੍ਹਾਂ ਕਿਹਾ ਕਿ ਖਿਡਾਰੀ ਨੂੰ ਖੇਡ ਭਾਵਨਾ ਨਾਲ ਖੇਡਣਾ ਚਾਹੀਦਾ ਹੈ। ਇਸ ਦੌਰਾਨ ਹੋਏ ਮੁਕਾਬਲਿਆਂ ਦੌਰਾਨ ਪਹਿਲੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 3100 ਰੁਪਏ, ਦੂਜੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 2100 ਰੁਪਏ ਤੇ ਤੀਜੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 1100 ਰੁਪਏ ਸਰਟੀਫਿਕੇਟ, ਸ਼ੀਲਡ ਵੰਡੀ ਗਈ। ਇਨਾਮ ਵੰਡਣ ਦੀ ਰਸਮ ਕਲੱਬ ਸਕੱਤਰ ਨਰੇਸ਼ ਭਾਰਤੀ ਤੇ ਉਨ੍ਹਾਂ ਨਾਲ ਜ਼ਿਲਾ ਪ੍ਰੋਗਰਾਮ ਇੰਚਾਰਜ ਅਮਨਪ੍ਰੀਤ ਕੌਰ ਨੇ ਕੀਤੀ। ਇਸ ਮੌਕੇ ਮੱਖਣ ਸਿੰਘ, ਰਾਮ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ ਤੇ ਕਲੱਬ ਪ੍ਰਧਾਨ ਦੀਪਕ ਤੇ ਹੋਰ ਪਤਵੰਤੇ ਹਾਜ਼ਰ ਸਨ।
ਸੈਕੰਡ -‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਲੋੜਵੰਦ ਪਰਿਵਾਰਾਂ ਨੂੰ ਹਰੀਆਂ ਸਬਜ਼ੀਆਂ ਦੇ ਬੂਟੇ ਵੰਡੇ
NEXT STORY