ਕਪੂਰਥਲਾ (ਗੁਰਵਿੰਦਰ ਕੌਰ)-ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਵਿਖੇ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸਵੀਪ ਪ੍ਰੋਗਰਾਮ ਤਹਿਤ ਵੋਟ ਦੀ ਮਹਤੱਤਾ ਵਿਸ਼ੇ ’ਤੇ ਈ. ਐੱਲ. ਸੀ. ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਦੀ ਅਗਵਾਈ ਹੇਠ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ’ਚ ਕਾਲਜ ਦੇ ਡਾਇਰੈਕਟਰ ਡਾ. ਰੇਖਾ ਕਾਲੀਆ ਭਾਰਦਵਾਜ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਆਪਣੇ ਸੰਬੋਧਨ ’ਚ ਡਾਇਰੈਕਟਰ ਡਾ. ਰੇਖਾ ਕਾਲੀਆ ਭਾਰਦਵਾਜ ਨੇ ਵਿਦਿਆਰਥੀਆ ਨੂੰ ਵੋਟ ਦੇ ਮਹਤੱਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਹੀ ਉਮੀਦਵਾਰ ਦੀ ਚੋਣ ਲਈ ਵੋਟਰ ਦਾ ਜਾਗਰੂਕ ਹੋਣਾ ਜ਼ਰੂਰੀ ਹੈ ਅਤੇ ਸਾਨੂੰ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ ਤੇ ਡਰ ਤੋਂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਤੇ ਸਮਾਜ ਦੀ ਤਰੱਕੀ ਵਾਸਤੇ ਯੋਗ ਉਮੀਦਵਾਰ ਦੀ ਚੋਣ ਕਰ ਕੇ ਸੰਸਦ ’ਚ ਭੇਜਿਆ ਜਾਵੇ। ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਆਪਣੇ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਸਹੁੰ ਵੀ ਖਾਧੀ। ਇਸ ਮੌਕੇ ਸਮੂਹ ਕਾਲਜ ਸਟਾਫ ਹਾਜ਼ਰ ਸੀ।
ਇੰਸਪੈਕਟਰ ਦਿਲਬਾਗ ਸਿੰਘ ਨੇ ਅਹੁਦਾ ਸੰਭਾਲਿਆ
NEXT STORY