ਕਪੂਰਥਲਾ (ਧੀਰ)-ਐੱਸ. ਡੀ. ਕਾਲਜ ਫਾਰ ਵੂਮੈਨ ਵਿਖੇ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ’ਚ ਵੋਟ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਪੱਤਰ ਪਡ਼੍ਹੇ ਅਤੇ ਵੋਟਰਾਂ ਨੂੰ ਵੋਟ ਦੀ ਕੀਮਤ ਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਸਮਝਾਈ। ਸਮੂਹ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆਂ ਪ੍ਰਿੰਸੀਪਲ ਡਾ. ਸ਼ੁਕਲਾ ਨੇ ਕਿਹਾ ਕਿ ਵੋਟ ਪਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਤੁਹਾਡੀ ਇਕ ਵੋਟ ਦੀ ਤਾਕਤ ਸਰਕਾਰਾਂ ਬਦਲਣ ਦੀ ਸਮਰੱਥਾ ਰੱਖਦੀ ਹੈ। ਇਸ ਮੌਕੇ ਮੈਡਮ ਗੀਤਾ ਸੇਠੀ, ਮੈਡਮ ਰਜਨੀ ਬਾਲਾ, ਮੈਡਮ ਰਾਜਿੰਦਰ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ।
ਅੱਖਾਂ ਦਾ ਮੁਫਤ ਚੈੱਕਅਪ ਕੈਂਪ 25 ਨੂੰ
NEXT STORY