ਕਪੂਰਥਲਾ (ਗੁਰਵਿੰਦਰ ਕੌਰ)-ਡਿਪਟੀ ਕਮਿਸ਼ਨਰ ਕਪੂਰਥਲਾ ਡੀ. ਪੀ. ਐੱਸ. ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ ਵਿਚ ਹੋਟਲਾਂ/ਰੈਸਟੋਰੈਂਟਾਂ ਅਤੇ ਹੁੱਕਾ ਬਾਰਾਂ ਆਦਿ ਵਿਚ ਤੰਬਾਕੂ ਅਤੇ ਨਿਕੋਟੀਨ ਵਰਗੇ ਨਸ਼ੀਲੇ ਪਦਾਰਥਾਂ ਤੋਂ ਬਣੀਆਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿਚ ਤਿਆਰ ਕਰ ਕੇ ਆਉਣ ਵਾਲੇ ਗਾਹਕਾਂ ਨੂੰ ਵੇਚਣ ਜਾਂ ਸਰਵ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਜਾਣਕਾਰੀ ਪ੍ਰੈੱਸ ਨੂੰ ਦਿੰਦਿਆਂ ਡੀ. ਸੀ. ਡੀ. ਪੀ. ਐੱਸ. ਖਰਬੰਦਾ ਨੇ ਦੱਸਿਆ ਕਿ ਇਹ ਵੇਖਣ ਵਿਚ ਆਇਆ ਹੈ ਕਿ ਹੋਟਲਾਂ/ਰੈਸਟੋਰੈਂਟਾਂ ਅਤੇ ਹੁੱਕਾ ਬਾਰਾਂ ਆਦਿ ਵਿਚ ਤੰਬਾਕੂ ਅਤੇ ਨਿਕੋਟੀਨ ਵਰਗੇ ਨਸ਼ੇ ਵਾਲੇ ਪਦਾਰਥਾਂ ਤੋਂ ਬਣੀਆਂ ਵੱਖ-ਵੱਖ ਖਾਣ-ਪੀਣ ਦੀਆਂ ਵਸਤੂਆਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿਚ ਤਿਆਰ ਕਰ ਕੇ ਆਉਣ ਵਾਲੇ ਗਾਹਕਾਂ ਨੂੰ ਵੇਚਿਆ ਜਾਂਦਾ ਹੈ ਜਾਂ ਸਰਵ ਕੀਤਾ ਜਾਂਦਾ ਹੈ, ਜੋ ਕਿ ਲੋਕਾਂ ਦੀ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੇ ਹਨ ਅਤੇ ਕਈ ਤਰ੍ਹਾਂ ਦੀਆਂ ਘਾਤਕ ਬੀਮਾਰੀਆਂ ਦਾ ਕਾਰਨ ਬਣਦੇ ਹਨ, ਜਿਨ੍ਹਾਂ ’ਤੇ ਲੋਕ ਹਿੱਤ ਵਿਚ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪਾਬੰਦੀ ਦੇ ਇਹ ਹੁਕਮ 14 ਮਈ 2019 ਤੱਕ ਲਾਗੂ ਰਹਿਣਗੇ।
24 ਤੱਕ ਹਥਿਆਰ ਜਮ੍ਹਾ ਨਾ ਹੋਏ ਤਾਂ ਹੋਵੇਗਾ ਲਾਇਸੈਂਸ ਰੱਦ : ਐੱਸ. ਐੱਚ. ਓ
NEXT STORY