ਕਪੂਰਥਲਾ (ਧੀਰ)-ਪਿਆਰਾ ਸਿੰਘ ਜੈਨਪੁਰੀ ਮੀਤ ਪ੍ਰਧਾਨ ਜ਼ਿਲਾ ਕਾਂਗਰਸ ਕਮੇਟੀ ਕਪੂਰਥਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਸਰਕਾਰ ਨੇ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਦੀ ਬਿਹਤਰੀ ਤੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਉਹ ਸਾਰੇ ਕਾਰਜ ਕੀਤੇ ਜਿਨ੍ਹਾਂ ਬਾਰੇ ਅਕਾਲੀ-ਭਾਜਪਾ ਗਠਜੋਡ਼ ਸਰਕਾਰ ਨੇ ਦਸ ਸਾਲਾਂ ਦੇ ਰਾਜ ’ਚ ਸੋਚਿਆ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਸੂਬੇ ’ਚ ਧਰਨੇ ਪ੍ਰਦਰਸ਼ਨ ਕਰ ਕੇ ਕਾਂਗਰਸ ਸਰਕਾਰ ’ਤੇ ਤੋਹਮਤਾਂ ਲਾਉਣ ਵਾਲੇ ਆਪਣੀ ਪੀਡ਼੍ਹੀ ਹੇਠਾਂ ਸੋਟਾ ਫੇਰਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਦੁਬਾਰਾ ਆਮਦਨ ਦੇ ਵਸੀਲੇ ਪੈਦਾ ਕਰ ਕੇ ਪੰਜਾਬ ਨੂੰ ਤਰੱਕੀ ਰਾਹ ਤੋਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚੁੱਕੇ ਕਦਮ ਤੇ ਕਿਸਾਨਾਂ ਦੀ ਕਰਜ਼ ਮੁਆਫੀ ਸਰਕਾਰ ਦੀਆਂ ਦੋ ਸਾਲਾਂ ਦੇ ਕਾਰਜਕਾਲ ਦੀਆਂ ਵੱਡੀਆਂ ਉਪਲਬਧੀਆਂ ਹਨ। ਕਾਂਗਰਸ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਵਿੱਤਰ ਨਗਰੀ ਦੇ ਵਿਕਾਸ ਲਈ 400 ਕਰੋਡ਼ ਤੋਂ ਵੱਧ ਰੁਪਏ ਦੇ ਵੱਡੇ-ਵੱਡੇ ਪ੍ਰਾਜੈਕਟਾਂ ਦਾ ਕੰਮ ਚਾਲੂ ਕਰਵਾਇਆ ਹੈ ਜੋ ਕਿ 30 ਸਤੰਬਰ ਤੱਕ ਮੁਕੰਮਲ ਕਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾਡ਼ਾ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਇਸ ਵਾਰ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤ ਪਧਾਰ ਰਹੀ ਹੈ।
ਗੁਰਦੁਆਰਾ ਸਾਹਿਬ ਬਾਵਿਆਂ ਵਿਖੇ ਮੀਟਿੰਗ
NEXT STORY