ਕਪੂਰਥਲਾ (ਗੁਰਵਿੰਦਰ ਕੌਰ)-ਬਹੁਜਨ ਸਮਾਜ ਪਾਰਟੀ ਕਪੂਰਥਲਾ ਦੇ ਖਡੂਰ ਸਾਹਿਬ ਦੇ ਜੋਨਲ ਇੰਚਾਰਜ ਤਰਸੇਮ ਸਿੰਘ ਡੌਲਾ ਤੇ ਪ੍ਰਧਾਨ ਰਾਕੇਸ਼ ਕੁਮਾਰ ਦਾਤਾਰਪੁਰੀ ਦੀ ਪ੍ਰਧਾਨਗੀ ’ਚ ਆਪਣੇ ਸਾਥੀਆਂ ਨਾਲ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਡੀ. ਪੀ. ਐੱਸ. ਖਰਬੰਦਾ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕੀਤਾ। ਤਰਸੇਮ ਥਾਪਰ ਨੇ ਦੱਸਿਆ ਕਿ ਪਾਰਟੀ ਮੈਂਬਰਾਂ ਵੱਲੋਂ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਦੌਰਾਨ ਡੀ. ਸੀ. ਖਰਬੰਦਾ ਨੇ ਹਾਜ਼ਰ ਸਮੂਹ ਮੈਂਬਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਜ਼ਿਲੇ ’ਚ ਹਰ ਕੰਮ ਪਹਿਲ ਦੇ ਆਧਾਰ ’ਤੇ ਬਿਨਾਂ ਕਿਸੇ ਭੇਦਭਾਵ ਨਾਲ ਕੀਤਾ ਜਾਵੇਗਾ ਤੇ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਰਦਾਰ ਮਸੀਹ, ਓਮ ਪ੍ਰਕਾਸ਼, ਰਾਮ ਲਾਲ, ਜਸਵਿੰਦਰ ਬਿੱਟਾ, ਸਾਹਿਲਪ੍ਰੀਤ ਸਿੰਘ, ਸਰਬਜੀਤ ਸਿੰਘ, ਰੂਪ ਲਾਲ ਆਦਿ ਹਾਜ਼ਰ ਸਨ।
ਮਾਮਲਾ ਆਈਲੈਟਸ ਕਰ ਰਹੀ ਲਡ਼ਕੀ ਨੂੰ ਅਗਵਾ ਕਰ ਕੇ ਕਤਲ ਕਰਨ ਦਾ
NEXT STORY