ਕਪੂਰਥਲਾ (ਸੋਢੀ)-ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਸਵੀਪ ਮੁਹਿੰਮ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ’ਚ ਵਿਦਿਆਰਥੀਆ ਨੂੰ ਆਪਣੀ ਵੋਟ ਪਾਉਣ ਤੇ ਆਪਣੇ ਮਾਪਿਆਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ। ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਾਨੂੰ ਬਿਨਾਂ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਸਮੇਂ ਸਵੀਪ ਨੋਡਲ ਅਫਸਰ ਸੁਲਤਾਨਪੁਰ ਲੋਧੀ ਦਵਿੰਦਰ ਸਿੰਘ ਵਾਲੀਆ ਤੇ ਬਲਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਧ ਲੋਕਤੰਤਰੀ ਦੇਸ਼ ਹੈ, ਇਸਦੀ ਖੁਸ਼ਹਾਲੀ ਤੇ ਤਰੱਕੀ ਲਈ ਸਾਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ। ਪ੍ਰੋ. ਹਰਬੰਸ ਸਿੰਘ ਕਾਲਜ ਨੋਡਲ ਅਫਸਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵੋਟ ਦੇ ਅਧਿਕਾਰ ਬਾਰੇ ਸਾਨੂੰ ਸਾਰਿਆਂ ਨੂੰ ਹੀ ਜਾਗਰੂਕ ਹੋਣਾ ਪਵੇਗਾ ਤੇ ਸਾਰੇ ਵੋਟਰਾਂ ਨੂੰ ਹੀ ਲਾਜ਼ਮੀ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਸਮੇਂ ਪ੍ਰੋ. ਜਸਬੀਰ ਕੌਰ, ਡਾ. ਜਸਵਿੰਦਰ ਕੌਰ, ਪ੍ਰੋ. ਨੇਹਾ, ਪ੍ਰੋ. ਰੋਹਿਤ ਛਾਬਡ਼ਾ, ਪ੍ਰੋ. ਮਨੀ ਅਰੋਡ਼ਾ, ਪ੍ਰੋ. ਰਿਚਾ ਪੁਰੀ, ਪ੍ਰੋ. ਜਸਵੀਰ ਕੌਰ, ਪ੍ਰੋ. ਪ੍ਰਭਲੀਨ ਸਿੰਘ, ਸੁਮਿਤ ਕੁਮਰਾ, ਅਮਰੀਕ ਸਿੰਘ ਆਦਿ ਨੇ ਵੀ ਸ਼ਿਰਕਤ ਕੀਤੀ।
ਮਲਕੀਅਤ ਸਿੰਘ ਚੰਦੀ ਰੋਟਰੀ ਕਲੱਬ ਦੇ ਪ੍ਰਧਾਨ ਨਿਯੁਕਤ
NEXT STORY