ਕਪੂਰਥਲਾ (ਮੱਲੀ)-ਸ਼੍ਰੋਮਣੀ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਮਾਰਕਿਟ ਕਮੇਟੀ ਕਪੂਰਥਲਾ ਦੇ ਸਾਬਕਾ ਚੇਅਰਮੈਨ ਜਥੇ. ਰਣਜੀਤ ਸਿੰਘ ਖੋਜੇਵਾਲ ਨੂੰ ਸ਼੍ਰੋਮਣੀ ਯੂਥ ਅਕਾਲੀ ਦਲ ਕਪੂਰਥਲਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਥੇ. ਖੋਜੇਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ਜੋ ਵਿਸ਼ਵਾਸ਼ ਮੇਰੇ ’ਤੇ ਪ੍ਰਗਟ ਕਰਦਿਆਂ ਮੈਨੂੰ ਜ਼ਿਲੇ ਦੀ ਅਹਿਮ ਜਿੰਮੇਵਾਰੀ ਸੌਂਪੀ ਹੈ, ਨੂੰ ਮੈਂ ਤਨਦੇਹੀ ਨਾਲ ਨਿਭਾਵਾਂਗਾ ਤੇ ਪਾਰਟੀ ਮਜ਼ਬੂਤੀ ਲਈ ਦਿਨ ਰਾਤ ਸਖਤ ਮਿਹਨਤ ਕਰਾਂਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਵਾਂਗਾ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋਡ਼ਾਂਗਾ। ਜਥੇ. ਖੋਜੇਵਾਲ ਦੀ ਜ਼ਿਲਾ ਪ੍ਰਧਾਨ ਵਜੋਂ ਨਿਯੁਕਤੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀ. ਆਗੂ ਦਲਜੀਤ ਸਿੰਘ ਬਸਰਾ, ਜਥੇ. ਅਮਰਜੀਤ ਸਿੰਘ ਢਪਈ, ਜਥੇ. ਕੁਲਵੰਤ ਸਿੰਘ ਜੋਸਨ, ਜਥੇ. ਦਲਵਿੰਦਰ ਸਿੰਘ ਸਿੱਧੂ, ਰਾਜਿੰਦਰ ਸਿੰਘ ਧੰਜਲ, ਸੁਖਦੇਵ ਸਿੰਘ, ਹੰਸ ਰਾਜ ਦਬੁਰਜੀ, ਗੁਰਨਾਮ ਸਿੰਘ ਕਾਦੂਪੁਰ, ਹਰਜੀਤ ਸਿੰਘ ਵਾਲੀਆ ਤੇ ਜਰਨੈਲ ਸਿੰਘ ਬਾਜਵਾ ਆਦਿ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ।
ਕਿਰਤ ਕਰਮਚਾਰੀਆਂ ਦੀਆਂ ਬੰਦ ਪਈਆਂ ਸਕੀਮਾਂ ਨੂੰ ਜਲਦ ਲਾਗੂ ਕੀਤਾ ਜਾਵੇ : ਬਲਦੇਵ
NEXT STORY