ਕਪੂਰਥਲਾ (ਸੋਢੀ)-ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੱਜ ਨਵੇਂ ਮੈਨੇਜਰ ਭਾਈ ਸਤਨਾਮ ਸਿੰਘ ਰਿਆਡ਼ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ, ਜਿਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਪਹਿਲੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਨਵੇਂ ਮੈਨੇਜਰ ਭਾਈ ਰਿਆਡ਼ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫਤਰ ਅੰਮ੍ਰਿਤਸਰ ’ਚ ਐਡੀਸ਼ਨਲ ਚੀਫ ਇੰਸਪੈਕਟਰ ਦੇ ਅਹੁਦੇ ’ਤੇ ਸਨ। ਇਸ ਸਮੇਂ ਉਨ੍ਹਾਂ ਪਹਿਲੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਦਾ ਵੀ ਸਨਮਾਨ ਕੀਤਾ। ਇਸ ਮੌਕੇ ਐਡੀਸ਼ਨਲ ਮੈਨੇਜਰ ਭਾਈ ਸਰਬਜੀਤ ਸਿੰਘ ਧੂੰਦਾ ਮੀਤ ਮੈਨੇਜਰ ਕੁਲਵੰਤ ਸਿੰਘ, ਭਾਈ ਸੁਖਚੈਨ ਸਿੰਘ ਆਹਲੀ, ਭਾਈ ਚੈਚਲ ਸਿੰਘ, ਭਾਈ ਸਰਵਣ ਸਿੰਘ ਚੱਕਾਂ, ਭੁਪਿੰਦਰ ਸਿੰਘ ਰਿਕਾਰਡ ਕੀਪਰ, ਸਲਵੰਤ ਸਿੰਘ ਆਦਿ ਨੇ ਸ਼ਿਰਕਤ ਕੀਤੀ।
ਅਰਪਨਦੀਪ ਕੌਰ ਨੇ ਚਿੱਤਰਕਾਰੀ ਮੁਕਾਬਲੇ ’ਚ ਕੀਤਾ ਪਹਿਲਾ ਸਥਾਨ ਹਾਸਲ
NEXT STORY