ਕਪੂਰਥਲਾ (ਧੰਜੂ)-ਪੁਲਸ ਨੇ ਨਸ਼ੇ ਵਾਲੇ ਪਦਾਰਥ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ. ਐੱਚ. ਓ. ਬਲਜੀਤ ਸਿੰਘ ਹੁੰਦਲ ਦੀ ਰਹਿਨੁਮਾਈ ਹੇਠ ਐੱਸ. ਆਈ. ਜਸਬੀਰ ਸਿੰਘ ਅਤੇ ਪੁਲਸ ਪਾਰਟੀ ਸਮੇਤ ਪਿੰਡ ਨਸੀਰਪੁਰ, ਟਿੱਬਾ, ਠੱਟਾ ਨਵਾਂ ਆਦਿ ਪਿੰਡਾਂ ’ਚ ਗਸ਼ਤ ਦੌਰਾਨ ਬੂਲਪੁਰ ਨੂੰ ਆ ਰਹੇ ਸਨ। ਇਸ ਦੌਰਾਨ ਇਕ ਨੌਜਵਾਨ ਮੋਟਰਸਾਈਕਲ ’ਤੇ ਆਉਂਦਾ ਦਿਖਾਈ ਦਿੱਤਾ। ਜੋ ਪੁਲਸ ਨੂੰ ਦੇਖ ਕੇ ਵਾਪਸ ਮੁਡ਼ਨ ਲੱਗਾ ਤਾਂ ਪੁਲਸ ਨੇ ਕਾਬੂ ਕਰ ਲਿਆ। ਉਕਤ ਵਿਅਕਤੀ ਨੇ ਆਪਣਾ ਨਾਂ ਹਰਮੇਲ ਸਿੰਘ ਉਰਫ ਮੇਲਾ ਪੁੱਤਰ ਗੁਰਬਚਨ ਸਿੰਘ ਵਾਸੀ ਲਾਟੀਆਂਵਾਲ ਦੱਸਿਆ, ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 52 ਗ੍ਰਾਮ ਨਸ਼ੇ ਵਾਲਾ ਪਦਾਰਥ ਬਰਾਮਦ ਹੋਇਆ। ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
‘ਬੇਟੀ ਬਚਾਓ-ਬੇਟੀ ਪਡ਼੍ਹਾਓ’ ਤਹਿਤ ਅਣ ਅਧਿਕਾਰਤ ਲੋਕਾਂ ਵੱਲੋਂ ਭਰੇ ਜਾ ਰਹੇ ਫਾਰਮ ਗੈਰ-ਕਾਨੂੰਨੀ : ਸੁਸ਼ੀਲ ਲਤਾ
NEXT STORY