ਕਪੂਰਥਲਾ (ਧੀਰ)-ਸ਼ੇਰਪੁਰ ਦੋਨਾਂ ਸੇਵਾ ਸੋਸਾਇਟੀ ਵੱਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਅੱਜ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਾਲਾਨਾ ਨਤੀਜਿਆਂ ’ਚ ਚੰਗੀ ਕਾਰਗੁਜ਼ਾਰੀ ਦਿਖਾਉਣ ਦੇ ਬਦਲੇ ’ਚ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ। ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਰਪੰਚ ਤੀਰਥ ਸਿੰਘ ਨੇ ਕਿਹਾ ਕਿ ਸਖਤ ਮਿਹਨਤ ਨਾਲ ਜ਼ਿੰਦਗੀ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਸਕੂਲ ’ਚ ਅਧਿਆਪਕਾਂ ਵਲੋਂ ਵਧੀਆ ਵਿੱਦਿਅਕ ਮਾਹੌਲ ਸਿਰਜਨ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਹਰ ਸਾਲ ਚੰਗੇ ਵਿਦਿਆਰਥੀਆਂ ਦੀ ਆਰਥਿਕ ਤੌਰ ’ਤੇ ਮਦਦ ਕਰਨਗੇ। ਸਕੂਲ ਮੁਖੀ ਸਰਬਜੀਤ ਸਿੰਘ ਅਤੇ ਪਰਮਿੰਦਰ ਕੌਰ ਵਲੋਂ ਸੇਵਾ ਸੋਸਾਇਟੀ ਅਤੇ ਪਿੰਡ ਵਾਸੀਆਂ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ’ਚ ਵੀ ਉਹ ਬੱਚਿਆਂ ਨੂੰ ਸਖ਼ਤ ਮਿਹਨਤ ਕਰਵਾਉਣਗੇ। ਇਸ ਮੌਕੇ ਜੋਗਿੰਦਰ ਸਿੰਘ, ਤੀਰਥ ਸਿੰਘ, ਨਾਜਰ ਸਿੰਘ, ਸੁਰਜੀਤ ਸਿੰਘ, ਬਲਦੇਵ ਸਿੰਘ, ਸੀਤਲ ਸਿੰਘ, ਤਲਜੀਤ ਸਿੰਘ, ਗੁਰਬਖਸ਼ ਕੌਰ ਤੇ ਕੰਚਨ ਆਦਿ ਹਾਜ਼ਰ।
ਪਡ਼੍ਹਾਈ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ’ਚ ਵੀ ਹਿੱਸਾ ਲੈਣ ਵਿਦਿਆਰਥਣਾਂ : ਪ੍ਰਿੰ. ਸਖਬੀਰ
NEXT STORY