ਕਪੂਰਥਲਾ (ਗੁਰਵਿੰਦਰ ਕੌਰ)-ਨਗਰ ਕੌਂਸਲ ਕਪੂਰਥਲਾ ਦੇ ਈ. ਓ. ਕੁਲਭੂਸ਼ਣ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਗਰਮੀ ਦਾ ਮੌਸਮ ਸ਼ੁਰੂ ਹੋਣ ਦੇ ਮੱਦੇਨਜ਼ਰ ਸ਼ਹਿਰ ’ਚ ਮੱਖੀਆਂ ਤੇ ਮੱਛਰਾਂ ਦੀ ਰੋਕਥਾਮ ਲਈ ਨਗਰ ਕੌਂਸਲ ਦੀ ਟੀਮ ਵੱਲੋਂ ਕਰਮਚਾਰੀ ਤਿਲਕ ਰਾਜ ਦੀ ਅਗਵਾਈ ’ਚ ਸ਼ਹਿਰ ਦੇ ਵੱਖ ਵੱਖ ਵਾਰਡਾਂ ’ਚ ਫੌਗਿੰਗ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਸਬੰਧੀ ਈ. ਓ. ਕੁਲਭੂਸ਼ਣ ਗੋਇਲ ਨੇ ਦੱਸਿਆ ਕਿ ਗਰਮੀ ਦਾ ਮੌਸਮ ਸ਼ੁਰੂ ਹੁੰਦੇ ਹੀ ਮੱਖੀਆਂ ਤੇ ਮੱਛਰ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੰਦੇ ਹਨ ਤੇ ਇਨ੍ਹਾਂ ਤੋਂ ਕਈ ਤਰ੍ਹਾਂ ਦੀਆਂ ਭਿਆਨਕ ਬੀਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ, ਜਿਨ੍ਹਾਂ ਦੀ ਸਮੇਂ ਸਿਰ ਰੋਕਥਾਮ ਕਰਨਾ ਜ਼ਰੂਰੀ ਹੁੰਦਾ ਹੈ। ਈ. ਓ. ਗੋਇਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ’ਚ ਕਿਤੇ ਵੀ ਪਾਣੀ ਨੂੰ ਖਡ਼੍ਹਾ ਨਾ ਹੋਣ ਦੇਣ ਤੇ ਘਰਾਂ ਦੇ ਫਰਿੱਜਾਂ ਬੈਕਸਾਈਡ, ਕੂਲਰਾਂ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਣ।
‘7 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੁੱਜਣਗੇ ਤਰਨਤਾਰਨ ਤੇ ਗੁਰਦਾਸਪੁਰ ਤੋਂ ਸਜਾਏ ਨਗਰ ਕੀਰਤਨ’
NEXT STORY