ਕਪੂਰਥਲਾ (ਮਹਾਜਨ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੁਸਹਿਰੇ ਮੌਕੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ਅਨੁਸਾਰ ਨਿਰਧਾਰਿਤ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿਚ ਪਟਾਕੇ/ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ। ਦੁਸਹਿਰੇ ਮੌਕੇ 12 ਅਕਤੂਬਰ ਨੂੰ ਪਟਾਕੇ ਸ਼ਾਮ 6:00 ਤੋਂ 7:00 ਵਜੇ ਤੱਕ ਹੀ ਚਲਾਏ ਜਾ ਸਕਣਗੇ। ਇਸ ਤੋਂ ਇਲਾਵਾ ਇਹ ਵੀ ਹੁਕਮ ਕੀਤਾ ਗਿਆ ਹੈ ਕਿ ਦੁਸਹਿਰਾ ਕਮੇਟੀਆਂ ਦੇ ਪ੍ਰਬੰਧਕ ਪਟਾਕੇ ਚਲਾਉਣ ਸਮੇਂ ਦੁਸਹਿਰਾ ਗਰਾਊਂਡ ਵਿਚ ਜਨਤਕ ਇਕੱਠ ਨਿਰਧਾਰਿਤ ਫਾਇਰ ਪਲੇਸ ਤੋਂ 30 ਮੀਟਰ ਦੇ ਘੇਰੇ ਤੋਂ ਦੂਰ ਰੱਖਣ ਨੂੰ ਯਕੀਨੀ ਬਨਾਉਣਗੇ।
ਇਹ ਵੀ ਪੜ੍ਹੋ- ਪੰਜਾਬ ਲਈ ਖ਼ਤਰੇ ਦੀ ਘੰਟੀ, ਲਗਾਤਾਰ ਹੇਠਾਂ ਡਿੱਗ ਰਿਹੈ ਪਾਣੀ ਦਾ ਪੱਧਰ
ਪਟਾਕਿਆਂ ਦੀ ਸਟੋਰੇਜ ਅਤੇ ਵਿਕਰੀ ਦੇ ਆਰਜ਼ੀ ਲਾਇਸੈਂਸ ਲਈ ਬਿਨੈਪੱਤਰਾਂ ਦੀ ਮੰਗ
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਨਿਰਧਾਰਿਤ ਕੀਤੇ ਗਏ ਸਥਾਨਾਂ ’ਤੇ ਪਟਾਕਿਆਂ ਦੀ ਆਰਜ਼ੀ ਸਟੋਰੇਜ ਅਤੇ ਵਿਕਰੀ ਲਈ 17 ਆਰਜੀ ਲਾਇਸੈਂਸ ਡਰਾਅ ਰਾਹੀਂ ਕੱਢੇ ਜਾਣੇ ਹਨ। ਉਨ੍ਹਾਂ ਕਿਹਾ ਕਿ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨ ਵਿਅਕਤੀ 21 ਅਕਤੂਬਰ ਨੂੰ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਆਪਣੀਆਂ ਅਰਜ਼ੀਆਂ ਸ਼ਨਾਖਤੀ ਕਾਰਡ, ਸਵੈ ਘੋਸ਼ਣਾ ਪੱਤਰ ਅਤੇ 100 ਰੁਪਏ ਦੀ ਫ਼ੀਸ ਨਾਲ ਜਮ੍ਹਾਂ ਕਰਵਾ ਸਕਦੇ ਹਨ। ਇਸ ਸਬੰਧੀ ਡਰਾਅ 22 ਅਕਤੂਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੱਢਿਆ ਜਾਵੇਗਾ। ਅਰਜ਼ੀ ਫਾਰਮ ਪੰਜਾਬ ਸਰਕਾਰ ਦੀ ਵੈੱਬਸਾਈਟ ਅਤੇ ਸੇਵਾ ਕੇਂਦਰਾਂ ਵਿਚ ਉਪਲੱਬਧ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 13 ਤੋਂ 15 ਅਕਤੂਬਰ ਤੱਕ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਠੇਕੇ ਵੀ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਹਸਪਤਾਲ ’ਚ ਪਿਸਤੌਲ ਮਿਲਣ ’ਤੇ ਮਚੀ ਹਾਹਾਕਾਰ, ਨਿਕਲਿਆ ਖਿਡੌਣਾ
NEXT STORY