ਕਾਲਾ ਸੰਘਿਆਂ (ਨਿੱਝਰ)- ਅਮਰੀਕਾ ਦੀ ਧਰਤੀ 'ਤੇ ਆਪਣੇ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਗਏ ਜਿਲ੍ਹਾ ਕਪੂਰਥਲਾ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੱਸੀ ਸੂਦ ਵਾਸੀ ਸਿੱਧਵਾਂ ਦੋਨਾ ਵਜੋ ਹੋਈ ਹੈ। ਉਕਤ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਦੱਸਿਆ ਜਾ ਰਿਹਾ ਹੈ, ਜਿਸ ਦੇ ਅਚਨਚੇਤ ਅਤੇ ਬੇਵਕਤੀ ਵਿਛੋੜੇ ਨੇ ਮਾਪਿਆਂ ਨੂੰ ਗਮਾਂ ਦੇ ਡੂੰਘੇ ਸਮੁੰਦਰ ਵਿੱਚ ਸੁੱਟ ਕੇ ਰੱਖ ਦਿੱਤਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਇਨਸਾਨੀਅਤ ਸ਼ਰਮਸਾਰ, ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਕੁੱਟਮਾਰ, ਹਾਲਤ ਨਾਜ਼ੁਕ
ਜਿਓਂ ਹੀ ਇਹ ਮਨਹੂਸ ਖ਼ਬਰ ਪਿੰਡ ਸਿੱਧਵਾਂ ਦੋਨਾ ਪੁੱਜੀ ਪੀੜਤ ਪਰਿਵਾਰ ਅਤੇ ਪਿੰਡ ਵਾਸੀ ਡੂੰਘੇ ਸਦਮੇ ਵਿੱਚ ਪੁੱਜ ਗਏ। ਸਭ ਪਾਸੇ ਸੋਗ ਦੀ ਲਹਿਰ ਪਸਰ ਗਈ। ਮ੍ਰਿਤਕ ਜੱਸੀ ਸੂਦ ਦੇ ਪਿਤਾ ਤਿਲਕ ਰਾਜ ਸੂਦ ਵਾਸੀ ਪਿੰਡ ਸਿੱਧਵਾਂ ਦੋਨਾ ਨੇ ਸਥਾਨਕ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਆਪਣੇ ਮੁੰਡੇ ਜੱਸੀ ਨੂੰ ਕਰੀਬ ਸਾਢੇ ਤਿੰਨ ਸਾਲ ਪਹਿਲਾਂ ਉੱਜਵਲ ਭਵਿੱਖ ਲਈ ਅਮਰੀਕਾ ਭੇਜਿਆ ਸੀ, ਜਿੱਥੇ ਉਸ ਵੱਲੋਂ ਸਖ਼ਤ ਮਿਹਨਤ ਕੀਤੀ ਗਈ ਅਤੇ ਹਾਲ ਹੀ ਵਿਚ ਕੋਈ ਡੇਢ ਕੁ ਮਹੀਨਾ ਪਹਿਲਾਂ ਹੀ ਉਹ ਅਮਰੀਕਾ ਵਿਚ ਪੱਕਾ ਹੋਇਆ ਸੀ।
ਇਹ ਵੀ ਪੜ੍ਹੋ: ਪੰਜਾਬ ’ਚ ‘ਅਪਕਮਿੰਗ ਸਰਕਾਰ’ ਨੂੰ ਲੈ ਕੇ ਸ਼ਸ਼ੋਪੰਜ ’ਚ ਅਫ਼ਸਰਸ਼ਾਹੀ
ਉਨ੍ਹਾਂ ਕਿਹਾ ਕਿ ਜੱਸੀ ਟਰਾਲਾ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ, ਜਿਸ ਦੌਰਾਨ ਉਹ ਬੀਤੇ ਦਿਨੀਂ ਕੈਲੇਫੋਰਨੀਆ ਤੋਂ ਸੰਨੋਜਜਾ ਲਈ ਆਪਣੇ ਲੋਡਿਡ ਟਰਾਲੇ ਨੂੰ ਲੈ ਕੇ ਜਾ ਰਿਹਾ ਸੀ ਕਿ ਮੂੰਹਰੇ ਅਚਾਨਕ ਕਾਰ ਦੀ ਬਰੇਕ ਲੱਗ ਗਈ, ਜਿਸ ਨੂੰ ਬਚਾਉਣ ਦੇ ਚੱਕਰ ਵਿੱਚ ਉਸ ਦਾ ਟਰਾਲਾ ਪਲਟ ਗਿਆ। ਇਸ ਦੌਰਾਨ ਉਹ ਗੰਭੀਰ ਜ਼ਖ਼ਮਾਂ ਦੀ ਤਾਬ ਸਹਾਰ ਨਾ ਸਕਿਆ ਕਿ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਪਿੰਡ ਅਤੇ ਇਲਾਕੇ ਭਰ ਦੇ ਲੋਕਾਂ ਵੱਲੋਂ ਪੀੜਤ ਪਰਿਵਾਰ ਨਾਲ ਦਿਲੀ ਹਮਦਰਦੀ ਜਤਾਈ ਗਈ।
ਇਹ ਵੀ ਪੜ੍ਹੋ: ਮੁਕੰਦਪੁਰ: ਇਕਤਰਫ਼ਾ ਪਿਆਰ 'ਚ ਸਿਰਫਿਰੇ ਆਸ਼ਿਕ ਦਾ ਕਾਰਾ, ਕੁੜੀ ਦੇ ਪਿਓ ਨੂੰ ਦਿੱਤੀ ਰੂਹ ਕੰਬਾਊ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੋਗਾ ’ਚ ਵੱਡੀ ਵਾਰਦਾਤ: ਸੜਕ ਕਿਨਾਰੇ ਬੈਠੀ ਕੁੜੀ ਅਗਵਾ, CCTV ’ਚ ਕੈਦ ਹੋਈ ਪੂਰੀ ਘਟਨਾ
NEXT STORY