ਕਪੂਰਥਲਾ/ਭੁਲੱਥ- ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਿੰਡ ਭਟਨੂਰਾ ਕਲਾਂ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਵਿੰਦਰ ਸਿੰਘ (30) ਪੁੱਤਰ ਇੰਦਰਜੀਤ ਸਿੰਘ ਵਜੋਂ ਹੋਈ ਹੈ। ਉਕਤ ਨੌਜਵਾ ਦੋ ਸਾਲ ਤੋਂ ਵਰਕ ਪਰਮਿਟ ’ਤੇ ਬਿਲਡਿੰਗ ਉਸਾਰੀ ਦਾ ਕੰਮ ਕਰਨ ਵਾਸਤੇ ਕੈਨੇਡਾ ਦੇ ਸ਼ਹਿਰ ਸਰੀ ਵਿਚ ਗਿਆ ਹੋਇਆ ਸੀ ਅਤੇ ਬੈਲਟ ਲਗਾ ਕੇ ਬਿਲਡਿੰਗ 'ਤੇ ਕੰਮ ਕਰ ਰਿਹਾ ਸੀ।
ਇਹ ਵੀ ਪੜ੍ਹੋ: Punjab: ਲਾਟਰੀ ਦੇ ਲਾਲਚ 'ਚ ਫਸਿਆ ਗ੍ਰੰਥੀ ਸਿੰਘ, ਮੋਬਾਇਲ ਦੀ ਐਡ ਕਰਕੇ ਹੋ ਗਈ ਜੱਗੋ ਤੇਹਰਵੀਂ
ਅਚਾਨਕ ਬੈਲਟ ਟੁੱਟਣ ਨਾਲ ਉਹ ਬਿਲਡਿੰਗ ਤੋਂ ਹੇਠਾਂ ਡਿੱਗ ਗਿਆ। ਉਸ ਦੇ ਸਾਥੀਆਂ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਪਿਛਲੇ ਚਾਰ-ਪੰਜ ਦਿਨ ਤੋਂ ਦਾਖ਼ਲ ਸੀ ਅਤੇ ਅੱਜ ਉਸ ਨੌਜਵਾਨ ਦੀ ਮੌਤ ਹੋ ਗਈ। ਜਿਵੇਂ ਹੀ ਪਰਿਵਾਰ ਨੂੰ ਮੌਤ ਦੀ ਖ਼ਬਰ ਸਾਹਮਣੇ ਆਈ ਤਾਂ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਪਈ।
ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੰਡਿਆਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, ਚਲਾ'ਤੀਆਂ 30-35 ਗੋਲੀਆਂ, ਦਹਿਸ਼ਤ 'ਚ ਲੋਕ
NEXT STORY