ਕਪੂਰਥਲਾ (ਵਿਪਨ ਮਹਾਜਨ)- ਭਾਰਤ-ਪਾਕਿਸਤਾਨ ਵਿਚਾਲੇ ਬਣੇ ਤਣਾਅ ਦੇ ਮੱਦੇਨਜ਼ਰ ਪੰਜਾਬ ਵਿਚ ਅਲਰਟ ਜਾਰੀ ਕੀਤਾ ਹੋਇਆ ਹੈ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਕਿਹਾ ਹੈ ਕਿ ਜ਼ਿਲ੍ਹਾ ਕਪੂਰਥਲਾ ਵਿਚ ਜ਼ਰੂਰੀ ਵਸਤਾਂ ਜਿਵੇਂ ਕਿ ਤੇਲ, ਗੈਸ, ਰਾਸ਼ਨ, ਫਲ, ਸਬਜ਼ੀਆਂ ਆਦਿ ਦੀ ਕੋਈ ਕਮੀ ਨਹੀਂ ਹੈ।
ਜ਼ਿਲ੍ਹਾ ਵਾਸੀਆਂ ਦੇ ਰੂ-ਬ-ਰੂ ਹੁੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬਾਰਡਰ ‘ਤੇ ਤਣਾਅ ਦੀ ਸਥਿਤੀ ਕਾਰਨ ਲੋਕਾਂ ਦੇ ਮਨ ਵਿਚ ਜ਼ਰੂਰੀ ਵਸਤਾਂ ਦੀ ਕਮੀ ਬਾਰੇ ਸ਼ੰਕਾ ਪੈਦਾ ਹੋ ਸਕਦੀ ਹੈ, ਜਿਸ ਕਰਕੇ ਕਾਲਾਬਜ਼ਾਰੀ ਤੇ ਜ਼ਮ੍ਹਾਂਖੋਰੀ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸਭ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਸੈਂਸ਼ੀਅਲ ਕੋਮੋਡਿਟੀ ਐਕਟ 1955 ਅਤੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਤਹਿਤ ਜ਼ਰੂਰੀ ਵਸਤਾਂ ਦੇ ਭੰਡਾਰਨ ਉੱਪਰ ਰੋਕ ਲਗਾਈ ਗਈ ਹੈ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਹਿਮੇ ਲੋਕ
ਇਸ ਤੋਂ ਇਲਾਵਾ ਜ਼ਰੂਰੀ ਵਸਤੂਆਂ ਦੀ ਸਪਲਾਈ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੀ ਗਠਿਤ ਕੀਤੀ ਗਈ ਹੈ, ਜਿਸ ਦੀ ਅਗਵਾਈ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਕਰਨਗੇ। ਜ਼ਰੂਰੀ ਵਸਤੂਆਂ ਸਬੰਧੀ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਅਧਿਕਾਰੀਆਂ ਦੇ ਫੋਨ ਨੰਬਰ ਵੀ ਜਨਤਕ ਕੀਤੇ ਗਏ ਹਨ, ਜਿਨ੍ਹਾਂ 'ਤੇ ਲੋਕ ਲੋੜ ਅਨੁਸਾਰ ਸਿੱਧਾ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚੋਂ ਮਿਲੇ ਮਿਜ਼ਾਈਲ ਦੇ ਟੁਕੜੇ, ਦਹਿਸ਼ਤ 'ਚ ਲੋਕ
ਇਨ੍ਹਾਂ ਵਿਚ ਪੈਟਰੋਲ-ਡੀਜ਼ਲ ਆਦਿ ਲਈ ਡੀ. ਐੱਫ਼. ਐੱਸ. ਸੀ. ਸੰਯੋਗਤਾ (84275-55440) ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਪਸ਼ੂ ਧਨ ਨਾਲ ਸਬੰਧਿਤ ਸੇਵਾਵਾਂ ਲਈ ਡਾ.ਰਜਿੰਦਰਪਾਲ ਸਿੰਘ (77172-67008), ਸਬਜ਼ੀਆਂ-ਫਲਾਂ ਆਦਿ ਲਈ ਜ਼ਿਲ੍ਹਾ ਮੰਡੀ ਅਫ਼ਸਰ ਗਗਨਦੀਪ ਸਿੰਘ (94642-92474) ਅਤੇ ਪਸ਼ੂਆਂ ਦੀ ਫੀਡ ਆਦਿ ਲਈ ਡੀ. ਐੱਮ. ਮਾਰਕਫੈੱਡ ਗੁਰਪ੍ਰੀਤ ਸਿੰਘ (98784-28755) ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਵਾਇਆ ਕਿ ਪ੍ਰਸ਼ਾਸਨ ਵੱਲੋਂ ਜ਼ਰੂਰੀ ਵਸਤਾਂ ਦੀ ਸਪਲਾਈ ਵਿਚ ਕੋਈ ਕਮੀ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਕਿਸਮ ਦੀ ਕਾਲਾਬਜ਼ਾਰੀ/ਜਮ੍ਹਾਂਖੋਰੀ ਨਾ ਕਰਨ ਅਤੇ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਕਿਸੇ ਕਿਸਮ ਦੀ ਅਫ਼ਵਾਹ 'ਤੇ ਯਕੀਨ ਨਾ ਕਰਨ ਅਤੇ ਸਿਰਫ਼ ਪ੍ਰਸ਼ਾਸਨ ਵੱਲੋਂ ਜਾਰੀ ਅਧਿਕਾਰਤ ਸੂਚਨਾ ਉੱਪਰ ਹੀ ਯਕੀਨ ਕਰਨ।
ਇਹ ਵੀ ਪੜ੍ਹੋ: ਭਾਰਤ-ਪਾਕਿ ਵਿਚਾਲੇ ਜੰਗ ਨੂੰ ਲੈ ਕੇ ਭਵਿੱਖਬਾਣੀ, ਇੰਨੇ ਦਿਨਾਂ ਤੱਕ ਰਹੇਗੀ ਹਮਲੇ ਦੀ ਮਿਆਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸਿਹਤ ਵਿਭਾਗ ਵੱਲੋਂ ਮੈਡੀਕਲ ਅਫਸਰਾਂ ਨੂੰ ਸਖ਼ਤ ਹਦਾਇਤਾਂ ਜਾਰੀ, 24 ਘੰਟੇ ਹਾਜ਼ਰ ਰਹਿਣ ਦੇ ਹੁਕਮ
NEXT STORY