ਕਪੂਰਥਲਾ (ਭੂਸ਼ਣ, ਮਹਾਜਨ)-ਇਕ ਨਾਬਾਲਗ ਕੁੜੀ ਨੂੰ ਬੇਹੋਸ਼ ਕਰਕੇ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਉਣ ਦੇ ਮਾਮਲੇ ’ਚ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਦੋ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਭਾਲ ’ਚ ਛਾਪੇਮਾਰੀ ਜਾਰੀ ਹੈ। ਜਾਣਕਾਰੀ ਅਨੁਸਾਰ ਸ਼ਹਿਰ ਨਾਲ ਸਬੰਧਤ ਇਕ ਮਹਿਲਾ ਨੇ ਥਾਣਾ ਸਿਟੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਕਿ 21 ਮਈ 2022 ਨੂੰ ਉਹ ਆਪਣੀ ਵੱਡੀ ਕੁੜੀ ਅਤੇ ਜਵਾਈ ਨਾਲ ਕਿਸੇ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਗਈ ਸੀ। ਉਸ ਦੀ 16 ਸਾਲ ਦੀ ਨਾਬਾਲਗ ਕੁੜੀ ਘਰ ’ਚ ਇਕੱਲੀ ਸੀ। ਜਦੋਂ ਉਹ 22 ਮਈ 2022 ਨੂੰ ਵਾਪਸ ਘਰ ਆਈ ਤਾਂ ਉਸ ਦੀ ਕੁੜੀ ਬਹੁਤ ਉਦਾਸ ਸੀ ਅਤੇ ਉਸ ਦੇ ਸਰੀਰ ’ਤੇ ਝਰੀਟਾਂ ਦੇ ਨਿਸ਼ਾਨ ਸਨ।
ਸਰੀਰ ’ਤੇ ਪਈਆਂ ਝਰੀਟਾਂ ਦੇ ਨਿਸ਼ਾਨ ਬਾਰੇ ਪੁੱਛਣ ’ਤੇ ਉਸ ਨੇ ਦੱਸਿਆ ਕਿ 21 ਮਈ 2022 ਨੂੰ ਉਹ ਦਿਨ ਦੇ ਕਰੀਬ 1 ਵਜੇ ਇਕ ਦੁਕਾਨ ਤੋਂ ਸੌਦਾ ਲੈਣ ਗਈ ਸੀ ਅਤੇ ਉਸ ਨੂੰ ਰਸਤੇ ’ਚ ਘਰ ਵਾਪਸ ਆਉਂਦੀ ਨੂੰ ਦੀਪੂ ਅਤੇ ਨਾਮੂ ਵਾਸੀ ਪਿੰਡ ਬਹੂਈ ਥਾਣਾ ਕੋਤਵਾਲੀ ਕਪੂਰਥਲਾ ਨੇ ਰੋਕ ਕੇ ਜ਼ਬਰਦਸਤੀ ਆਪਣੇ ਮੋਟਰਸਾਈਕਲ ’ਤੇ ਬੈਠਾ ਲਿਆ ਅਤੇ ਕੁਝ ਸੁੰਘਾ ਕੇ ਬੇਹੋਸ਼ ਕਰ ਦਿੱਤਾ।
ਇਹ ਵੀ ਪੜ੍ਹੋ: ਮਾਹਿਲਪੁਰ ਵਿਖੇ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਸਕੂਲ 'ਚ ਕੜਾ ਤੇ ਸ੍ਰੀ ਸਾਹਿਬ ਪਾਉਣ ਤੋਂ ਰੋਕਿਆ, ਹੋਇਆ ਹੰਗਾਮਾ
ਜਦੋਂ ਉਸ ਨੂੰ ਹੋਸ਼ ਆਈ ਤਾਂ ਉਸ ਨੇ ਵੇਖਿਆ ਕਿ ਉਕਤ ਮੁਲਜ਼ਮ ਉਸ ਨੂੰ ਝਾੜੀਆਂ ’ਚ ਲੈ ਗਏ ਸਨ। ਜਿੱਥੇ ਉਨ੍ਹਾਂ ਨੇ ਉਸ ਨੂੰ ਜ਼ਬਰਦਸਤੀ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਇਆ ਅਤੇ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਅਤੇ ਉਹ ਕਿਸੇ ਤਰ੍ਹਾਂ ਰਸਤਾ ਪੁੱਛ ਕੇ ਆਪਣੀ ਜਾਨ ਬਚਾ ਕੇ ਘਰ ਪਹੁੰਚੀ। ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਦੋਵਾਂ ਮੁਲਜ਼ਮਾਂ ਦੀਪੂ ਅਤੇ ਨਾਮੂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ’ਚ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ CM ਮਾਨ ਦਾ ਮੰਤਰੀਆਂ ਲਈ ਨਵਾਂ ਫਰਮਾਨ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਾਰਤੀ ਕ੍ਰਿਕਟ ਟੀਮ ’ਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਮੀਤ ਹੇਅਰ ਨੇ ਕੀਤੀ ਹੌਸਲਾ ਅਫ਼ਜ਼ਾਈ
NEXT STORY