ਕਪੂਰਥਲਾ (ਵਿਪਨ)— ਅੱਜ ਪੰਜਾਬ ’ਚ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲ ਸਣੇ ਨਗਰ ਪੰਚਾਇਤ ਦੀਆਂ ਚੋਣਾਂ ਹੋ ਰਹੀਆਂ ਹਨ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 4 ਵਜੇ ਤੱਕ ਜਾਰੀ ਰਹੇਗੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਦਾ ਸਿਵਲ ਹਸਪਤਾਲ ਵਿਵਾਦਾਂ ’ਚ, ਗਰਭ ’ਚ ਮਰੇ ਬੱਚੇ ਨੂੰ ਲੈ ਕੇ ਤੜਫਦੀ ਰਹੀ ਔਰਤ
ਇਸੇ ਤਹਿਤ ਕਪੂਰਥਲਾ ਜ਼ਿਲ੍ਹੇ ’ਚ ਵੀ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਕੜਾਕੇ ਦੀ ਠੰਡ ’ਚ ਵੀ ਲੋਕ ਵੋਟ ਦੇ ਅਧਿਕਾਰਾਂ ਦੀ ਵਰਤੋਂ ਕਰਨ ਲਈ ਘਰਾਂ ’ਚੋਂ ਨਿਕਲ ਕੇ ਵੋਟਾਂ ਪਾ ਰਹੇ ਹਨ।
ਇਹ ਵੀ ਪੜ੍ਹੋ : ਜਲੰਧਰ ’ਚ ਵੱਡੀ ਵਾਰਦਾਤ, ਗੱਡੀ ਦਾ ਸ਼ੀਸ਼ਾ ਤੋੜ ਕੇ ਲੁੱਟੀ 3 ਲੱਖ ਦੀ ਨਕਦੀ
ਕਪੂਰਥਲਾ ਜ਼ਿਲ੍ਹੇ ’ਚ ਕੁੱਲ 50 ਵਾਰਡਾਂ ਅਤੇ ਸੁਲਤਾਨਪੁਰ ਲੋਧੀ ’ਚ ਕੁੱਲ 13 ਵਾਰਡਾਂ ’ਤੇ ਚੋਣਾਂ ਕਰਵਾਈਆਂ ਜਾ ਰਹੀਆਂ ਜਾ ਰਹੀਆਂ ਹਨ। ਇਥੇ ਦੱਸ ਦੇਈਏ ਕਿ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਦਾ ਕੰਮ ਨੇਪਰੇ ਚੜ੍ਹਾਉਣ ਲਈ ਸ਼ਹਿਰ ’ਚ ਪੁਲਸ ਸੁਰੱਖਿਆ ਵਧਾਈ ਗਈ ਹੈ। ਐੱਸ. ਐੱਸ. ਪੀ. ਕਪੂਰਥਲਾ ਕੰਵਰਦੀਪ ਕੌਰ ਦੇ ਹੁਕਮਾਂ ‘ਤੇ ਬੀਤੇ ਦਿਨ ਕਪੂਰਥਲਾ ਪੁਲਸ ਨੇ ਇੱਕ ਵਿਸ਼ਾਲ ਫਲੈਗ ਮਾਰਚ ਕੱਢਿਆ ਸੀ, ਜਿਸ ‘ਚ ਡੀ. ਐੱਸ. ਪੀ. ਸਬ ਡਿਵੀਜ਼ਨ ਸੁਰਿੰਦਰ ਸਿੰਘ ਦੀ ਨਿਗਰਾਨੀ ‘ਚ 3 ਥਾਣਾ ਖੇਤਰਾਂ ਦੀ ਪੁਲਸ ਅਤੇ ਪੀ. ਸੀ. ਆਰ ਦੀਆਂ ਟੀਮਾਂ ਸ਼ਾਮਲ ਹੋਈਆਂ ਸਨ।
ਇਹ ਵੀ ਪੜ੍ਹੋ : ਜਲੰਧਰ ਦੇ ਹੋਟਲ ’ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਾਤ ’ਚ ਫੜੇ 15 ਜੋੜੇ
ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ |
ਵਾਰਡ ਨੰਬਰ |
ਕੁਲ ਫ਼ੀਸਦੀ |
ਕਪੂਰਥਲਾ |
50 |
12.62 ਫ਼ੀਸਦੀ |
ਸੁਲਤਾਨਪੁਰ ਲੋਧੀ |
13 |
18.4 ਫ਼ੀਸਦੀ |
ਕੁੱਲ |
63 |
13.4 ਫ਼ੀਸਦੀ |
ਸ੍ਰੀ ਮੁਕਤਸਰ ਸਾਹਿਬ 'ਚ ਅਕਾਲੀਆਂ 'ਤੇ ਕਾਂਗਰਸੀਆਂ ਵਿਚਾਲੇ ਝੜਪ
NEXT STORY