ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਵਿਚ ਕਾਂਗਰਸ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਆਪਣੇ ਹੀ ਨਿਗਮ 'ਚ ਫੈਲੇ ਭ੍ਰਿਸ਼ਟਾਚਾਰ ਤੋਂ ਦੁਖੀ ਹੋ ਕੇ ਆਪਣੇ ਹੀ ਨਿਗਮ ਦੇ ਵੱਡੇ ਅਧਿਕਾਰੀਆਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੰਮ੍ਰਿਤਸਰ ਦੇ ਮਾਲ ਰੋਡ 'ਤੇ ਪਏ ਟੋਏ ਨੂੰ ਲੈ ਕੇ ਮੇਅਰ ਭੜਕ ਗਏ। ਦਰਅਸਲ ਅੱਜ ਤੋਂ ਛੇ ਮਹੀਨੇ ਪਹਿਲਾਂ ਅੰਮ੍ਰਿਤਸਰ ਵਿਚ ਬਰਸਾਤ ਦੌਰਾਨ ਵੱਡਾ ਟੋਆ ਪੈ ਗਿਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਤੂਲ ਫੜਦਾ ਗਿਆ। ਇਸ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਕਾਂਗਰਸ ਖਿਲਾਫ ਵੱਡੇ ਸ਼ਬਦੀ ਹਮਲੇ ਕੀਤੇ ਗਏ ਤੇ ਕਾਂਗਰਸੀ ਨੇਤਾ ਮੰਨਾ ਨੇ ਇਹ ਖੁਲਾਸਾ ਕੀਤਾ ਕਿ ਇਸ ਟੋਏ ਨੂੰ ਪੂਰਨ ਦਾ ਕੰਮ ਬੰਦ ਕਰਵਾ ਦਿੱਤਾ ਗਿਆ ਹੈ ਕਿਉਂਕਿ ਇਸ ਲਈ ਪੈਸੇ ਨਹੀਂ ਦਿੱਤੇ ਗਏ।
ਇਸ ਮਾਮਲੇ ਵਿਚ ਹੁਣ ਮੇਅਰ ਨੇ ਸਖਤ ਰੁੱਖ ਅਪਨਾਉਂਦੇ ਹੋਏ ਕਿਹਾ ਕਿ ਇਸ ਟੋਏ ਨੂੰ ਪੂਰਨ ਦੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਪਰ ਉਨ੍ਹਾਂ ਦੇ ਵਿਭਾਗ ਦੇ ਕੁਝ ਅਧਿਕਾਰੀ ਇਸ ਕੰਮ ਨੂੰ ਈਮਾਨਦਾਰੀ ਨਾਲ ਨਿਭਾਅ ਰਹੇ ਅਤੇ ਇਸ ਬਾਬਤ ਫੰਡਾਂ ਦੀ ਕਮੀ ਨਹੀਂ ਹੈ। ਮੇਅਰ ਨੇ ਕਿਹਾ ਕਿ ਜਿਹੜੇ ਅਧਿਕਾਰੀਆਂ ਵਲੋਂ ਇਸ ਟੋਏ ਨੂੰ ਪੂਰਨ ਦਾ ਕੰਮ ਰੁਕਵਾਇਆ ਗਿਆ ਸੀ ਅਤੇ ਜਿਨ੍ਹਾਂ ਕਰਕੇ ਅਜੇ ਤਕ ਕੰਮ ਮੁਕੰਮਲ ਨਹੀਂ ਹੋ ਸਕਿਆ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਮੇਅਰ ਨੇ ਕਿਹਾ ਕਿ ਉਹ ਵਿਭਾਗ ਵਿਚ ਹੋ ਰਹੇ ਭ੍ਰਿਸ਼ਟਾਚਾਰ ਦਾ ਵੀ ਜਲਦ ਪਰਦਾਫਾਸ਼ ਕਰਨਗੇ ਅਤੇ ਜਿਹੜਾ ਵੀ ਅਧਿਕਾਰੀ ਭ੍ਰਿਸ਼ਟਾਚਾਰ 'ਚ ਲਿਪਤ ਪਾਇਆ ਗਿਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਪੱਟੜੀ ਤੋਂ ਉਤਰਿਆ ਪਾਕਿ ਦਾ ਵਪਾਰ (ਵੀਡੀਓ)
NEXT STORY