ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਬਕਾ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੂੰ ਇਕ ਹੋਰ ਨਵਾਂ ਅਹੁਦਾ ਦਿੱਤਾ ਗਿਆ ਹੈ। ਸਾਬਕਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਿਟੀ ਦਾ ਚੇਅਰਮੈਨ ਬਣਾ ਦਿੱਤਾ ਗਿਆ ਹੈ। ਮੰਗਲਵਾਰ ਨੂੰ ਇਸ ਸੰਬੰਧ ਵਿਚ ਆਦੇਸ਼ ਜਾਰੀ ਕੀਤੇ ਗਏ ਹਨ। ਜਲ ਸਰੋਤ ਵਿਭਾਗ ਵਲੋਂ ਜਾਰੀ ਆਦੇਸ਼ ਵਿਚ ਦੱਸਿਆ ਗਿਆ ਹੈ ਕਿ ਰਾਜਪਾਲ ਨੇ ਕਰਨ ਅਵਤਾਰ ਸਿੰਘ ਨੂੰ ਚੇਅਰਮੈਨ ਨਿਯੁਕਤ ਕੀਤਾ ਹੈ ਜਦੋਂਕਿ ਸੁਸ਼ੀਲ ਗੁਪਤਾ ਅਤੇ ਸੁਰਿੰਦਰ ਸਿੰਘ ਨੂੰ ਮੈਂਬਰ ਦੇ ਤੌਰ 'ਤੇ ਅਥਾਰਿਟੀ ਵਿਚ ਨਾਮਜ਼ਦ ਕੀਤਾ ਗਿਆ ਹੈ।
ਕਰਨ ਅਵਤਾਰ ਸਿੰਘ ਨੂੰ ਹਾਲ ਹੀ ਵਿਚ ਮੁੱਖ ਸਕੱਤਰ ਦੇ ਅਹੁਦੇ ਤੋਂ ਹਟਾ ਕੇ ਸਪੈਸ਼ਲ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਕਰਨ ਅਵਤਾਰ ਸਿੰਘ ਛੁੱਟੀ 'ਤੇ ਚਲੇ ਗਏ ਸਨ। ਉਦੋਂ ਤੋਂ ਹੀ ਕਿਆਸ ਲਾਇਆ ਜਾ ਰਿਹਾ ਸੀ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਅਥਾਰਿਟੀ ਵਿਚ ਚੇਅਰਮੈਨ ਦੀ ਜ਼ਿੰਮੇਵਾਰੀ ਦੇ ਸਕਦੀ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲਿਆਂ ਦੀ ਪੁਸ਼ਟੀ, ਇਕੋ ਦਿਨ ਹੋਈਆਂ 2 ਮੌਤਾਂ
NEXT STORY