ਲੁਧਿਆਣਾ (ਰਿੰਕੂ) : ਪੰਜਾਬ ਦੇ ਮਸ਼ਹੂਰ ਸਮਾਜ ਸੇਵੀ ਕਰਨ ਗਿਲਹੋਤਰਾ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੀ ਰਿਹਾਇਸ਼ ਰਾਧਾ ਸੁਆਮੀ ਸਤਿਸੰਗ ਘਰ 'ਚ ਮੁਲਾਕਾਤ ਕੀਤੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਗਿਲਹੋਤਰਾ ਨੇ ਡੇਰਾ ਮੁਖੀ ਨਾਲ ਕਰੀਬ ਅੱਧਾ ਘੰਟਾ ਧਾਰਮਿਕ ਅਤੇ ਸਮਾਜਿਕ ਵਿਸ਼ਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : PM ਮੋਦੀ ਪੰਜਾਬ ’ਚ ਕਰਨਗੇ 8 ਰੈਲੀਆਂ, 2 ਰੈਲੀਆਂ ਦਾ ਸ਼ਡਿਊਲ ਜਾਰੀ
ਕਰਨ ਗਿਲਹੋਤਰਾ ਮੁਤਾਬਕ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਹਰ ਖੇਤਰ 'ਚ ਅੱਗੇ ਹਨ, ਲੋੜ ਸਿਰਫ਼ ਉਨ੍ਹਾਂ ਦਾ ਮਾਰਗ ਦਰਸ਼ਨ ਕਰਨ ਦੀ ਹੈ। ਗਿਲਹੋਤਰਾ ਨੇ ਕਿਹਾ ਕਿ ਡੇਰਾ ਬਿਆਸ 'ਚ ਆ ਕੇ ਉਨ੍ਹਾਂ ਨੂੰ ਕਾਫ਼ੀ ਸਕੂਨ ਅਤੇ ਖ਼ੁਸ਼ੀ ਦਾ ਅਹਿਸਾਸ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜਾਰੀ ਹੋਇਆ Red Alert, ਭਿਆਨਕ ਗਰਮੀ ਤੋੜੇਗੀ ਸਾਰੇ ਰਿਕਾਰਡ, ਪੜ੍ਹੋ ਪੂਰੀ ਖ਼ਬਰ
ਡੇਰਾ ਬਿਆਸ 'ਚ ਚਲਾਈਆਂ ਜਾ ਰਹੀਆਂ ਸਮਾਜਿਕ ਗਤੀਵਿਧੀਆਂ ਦੀ ਜਿੰਨੀ ਤਾਰੀਫ਼ ਕੀਤੀ ਜਾਵੇ, ਘੱਟ ਹੈ। ਉਨ੍ਹਾਂ ਨੇ ਕਿਹਾ ਕਿ ਡੇਰਾ ਮੁਖੀ ਨਾਲ ਮੁਲਾਕਾਤ ਕਰਕੇ ਉਨ੍ਹਾਂ 'ਚ ਵੀ ਪੰਜਾਬ ਦੀ ਸੇਵਾ ਕਰਨ ਅਤੇ ਲੋੜਵੰਦ ਵਰਗ ਦੀ ਮਦਦ ਕਰਨ ਦਾ ਜਜ਼ਬਾ ਕਾਇਮ ਹੋਇਆ ਹੈ। ਇਸ ਮੌਕੇ 'ਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਧਰਮ ਪਤਨੀ ਖ਼ੁਸ਼ਬੂ ਵੀ ਮੌਜੂਦ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਤੋਂ ਸਾਬਕਾ MLA ਡਾ. ਦਲਬੀਰ ਸਿੰਘ ਵੇਰਕਾ ਤੇ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ 'ਆਪ' ‘ਚ ਸ਼ਾਮਲ
NEXT STORY