Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    12:46:09 PM

  • amritsar incident

    ਅੰਮ੍ਰਿਤਸਰ: ਘਰ ’ਚ ਇਕੱਲੇ ਮਾਸੂਮ ਦੀ ਸ਼ੱਕੀ ਹਾਲਾਤ...

  • fuel prices increase

    ਵੱਧ ਗਈਆਂ ਈਂਧਨ ਦੀਆਂ ਕੀਮਤਾਂ ! ਗੁਆਂਢੀ ਮੁਲਕ ਦੀ...

  • major statement by amarjit chawla after being excommunicated from the panth

    ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ...

  • football player  motorcycle  road  hospital

    ਖੇਡ ਜਗਤ 'ਚ ਸੋਗ ਦੀ ਲਹਿਰ, ਚੋਟੀ ਦੇ ਫੁੱਟਬਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ ਉੱਡੇ ਹੋਸ਼

PUNJAB News Punjabi(ਪੰਜਾਬ)

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ ਉੱਡੇ ਹੋਸ਼

  • Edited By Shivani Bassan,
  • Updated: 25 Aug, 2026 01:59 PM
Amritsar
karare laddus amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)-ਖੱਟੇ ਵਾਲੇ ਕਰਾਰੇ ਲੱਡੂ ਖਾਣ ਵਾਲੇ ਸਾਵਧਾਨ ਹੋ ਜਾਣ! ਅੰਮ੍ਰਿਤਸਰ ’ਚ ਸਿਹਤ ਵਿਭਾਗ ਦੀ ਟੀਮ ਨੇ ਅਮਰਕੋਟ ਇਲਾਕੇ ’ਚ ਅਜਿਹੀ ਲੱਡੂ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਕਥਿਤ ਤੌਰ ’ਤੇ ਗੰਦਗੀ ਭਰੇ ਮਾਹੌਲ ’ਚ ਲੱਡੂ ਤਿਆਰ ਕੀਤੇ ਜਾ ਰਹੇ ਸਨ। ਮੌਕੇ ’ਤੇ ਗੰਦੇ ਤੇਲ ’ਚ ਲੱਡੂ ਤਲਦੇ ਹੋਏ ਮਿਲੇ, ਜਦਕਿ ਆਲੇ-ਦੁਆਲੇ ਮੱਖੀਆਂ ਭਿਣਭਿਣਾ ਰਹੀਆਂ ਸਨ। ਲੱਡੂ ਬਣਾਉਣ ਵਾਲੇ ਕਾਰੀਗਰਾਂ ਦੇ ਮੈਡੀਕਲ ਤੱਕ ਨਹੀਂ ਹੋਏ ਸਨ। ਸਭ ਤੋਂ ਵੱਡੀ ਗੱਲ ਇਹ ਕਿ ਉਕਤ ਯੂਨਿਟ ਕੋਲ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਲੋੜੀਂਦਾ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਵੀ ਨਹੀਂ ਸੀ।

ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਦਵਾਈਆਂ 'ਤੇ ਲੱਗੀ ਰੋਕ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ, ਕੈਮਿਸਟਾਂ ਨੂੰ ਦਿੱਤੇ ਨਿਰਦੇਸ਼

ਗੁਪਤ ਸੂਚਨਾ ਦੇ ਆਧਾਰ ’ਤੇ ਜ਼ਿਲਾ ਸਿਹਤ ਅਧਿਕਾਰੀ-ਕਮ-ਡੈਜ਼ੀਗਨੇਟਿਡ ਅਫਸਰ ਅੰਮ੍ਰਿਤਸਰ ਡਾ. ਮਨਜੀਤ ਸਿੰਘ ਰਟੌਲ ਨੇ ਫੂਡ ਸੇਫਟੀ ਅਫਸਰ (ਅੰਮ੍ਰਿਤਸਰ-2) ਸਿਮਰਨਜੀਤ ਸਿੰਘ ਗਿੱਲ ਸਮੇਤ ਟੀਮ ਬਣਾਈ ਅਤੇ ਸੁੰਦਰ ਨਗਰ ’ਚ ਅਚਨਚੇਤ ਚੈਕਿੰਗ ਕੀਤੀ। ਟੀਮ ਜਦੋਂ ਲੱਡੂ ਤਿਆਰ ਕਰਨ ਵਾਲੀ ਥਾਂ ’ਤੇ ਪਹੁੰਚੀ ਤਾਂ ਉੱਥੋਂ ਦੇ ਹਾਲਾਤ ਦੇਖ ਕੇ ਅਧਿਕਾਰੀ ਵੀ ਹੈਰਾਨ ਰਹਿ ਗਏ। ਵਿਭਾਗ ਮੁਤਾਬਕ ਝੁੱਗੀਆਂ-ਝੌਂਪੜੀਆਂ ਵਰਗੇ ਮਾਹੌਲ ’ਚ ਗੰਦੀਆਂ ਤਰਪਾਲਾਂ ਹੇਠਾਂ ਲੱਡੂ ਤਿਆਰ ਕੀਤੇ ਜਾ ਰਹੇ ਸਨ। ਕਾਰੀਗਰ ਪਸੀਨੇ ਨਾਲ ਭਿੱਜੇ ਕੱਪੜਿਆਂ ’ਚ ਲੱਡੂ ਬਣਾਉਣ ਦਾ ਕੰਮ ਕਰ ਰਹੇ ਸਨ। ਖਾਣ-ਪੀਣ ਵਾਲੀ ਵਸਤੂ ਤਿਆਰ ਕਰਨ ਵਾਲੀ ਥਾਂ ’ਤੇ ਸਫਾਈ ਦੇ ਲੋੜੀਂਦੇ ਪ੍ਰਬੰਧ ਨਜ਼ਰ ਨਹੀਂ ਆਏ। ਉੱਪਰੋਂ ਲੱਡੂ ਤਲਣ ਲਈ ਵਰਤੇ ਜਾ ਰਹੇ ਤੇਲ ਦੀ ਹਾਲਤ ਵੀ ਕਾਫੀ ਮਾੜੀ ਦੱਸੀ ਗਈ। ਮੌਕੇ ’ਤੇ ਮੱਖੀਆਂ ਭਿਣਭਿਣਾਉਂਦੀਆਂ ਨਜ਼ਰ ਆਈਆਂ ਅਤੇ ਸਫਾਈ ਦੇ ਮਾਪਦੰਡਾਂ ਦੀ ਪਾਲਣਾ ਨਾ ਹੋਣ ਦੀ ਗੱਲ ਸਾਹਮਣੇ ਆਈ। ਫੂਡ ਸੇਫਟੀ ਨਿਯਮਾਂ ਤਹਿਤ ਕਾਰੀਗਰਾਂ ਦੇ ਮੈਡੀਕਲ ਕਰਵਾਉਣ ਦੀ ਵੀ ਲੋੜ ਹੁੰਦੀ ਹੈ ਪਰ ਵਿਭਾਗ ਅਨੁਸਾਰ ਇੱਥੇ ਇਸ ਸਬੰਧੀ ਵੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ- ਪੰਜਾਬ: ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਧਮਾਕੇ ਦੀ ਆਵਾਜ਼ ਨੇ ਦਹਿਲਿਆ ਇਲਾਕਾ

‘ਕਰਾਰੇ ਲੱਡੂ’ ਬਣਦੇ ਸਨ, ਫਿਰ ਹੁੰਦੀ ਸੀ ਧੜੱਲੇ ਨਾਲ ਸਪਲਾਈ

ਡਾਕਟਰ ਮਨਜੀਤ ਸਿੰਘ ਰਟੌਲ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਸ ਯੂਨਿਟ ’ਚ ਤਿਆਰ ਹੋਣ ਵਾਲੇ ਲੱਡੂ ਕਥਿਤ ਤੌਰ ’ਤੇ ਸਿਰਫ਼ ਆਸ-ਪਾਸ ਦੇ ਇਲਾਕੇ ਤੱਕ ਸੀਮਤ ਨਹੀਂ ਸਨ, ਸਗੋਂ ਵੱਡੀ ਮਾਤਰਾ ’ਚ ਅੰਮ੍ਰਿਤਸਰ ਜ਼ਿਲੇ ਦੇ ਵੱਖ-ਵੱਖ ਹਿੱਸਿਆਂ ’ਚ ਸਪਲਾਈ ਕੀਤੇ ਜਾਂਦੇ ਸਨ। ਵਿਭਾਗ ਨੂੰ ਮਿਲੀ ਜਾਣਕਾਰੀ ਅਨੁਸਾਰ ਕਈ ਰੇਹੜੀ ਵਾਲੇ ਵੀ ਇੱਥੋਂ ਲੱਡੂ ਖਰੀਦ ਕੇ ਅੱਗੇ ਵੇਚਦੇ ਸਨ। ਇਸ ਖੁਲਾਸੇ ਤੋਂ ਬਾਅਦ ਲੱਡੂਆਂ ਦੀ ਸਪਲਾਈ ਚੇਨ ਵੀ ਸਵਾਲਾਂ ਦੇ ਘੇਰੇ ’ਚ ਆ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ

ਲਾਇਸੈਂਸ-ਰਜਿਸਟ੍ਰੇਸ਼ਨ ਤੋਂ ਬਿਨਾਂ ਚੱਲ ਰਹੀ ਸੀ ਫੈਕਟਰੀ!

ਡਾ. ਰਟੌਲ ਅਨੁਸਾਰ ਚੈਕਿੰਗ ਦੌਰਾਨ ਪਤਾ ਲੱਗਾ ਕਿ ਫੈਕਟਰੀ ’ਚ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਲੋੜੀਂਦਾ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਨਹੀਂ ਸੀ। ਵਿਭਾਗ ਵੱਲੋਂ ਫੈਕਟਰੀ ਦੇ ਦੋ ਚਲਾਨ ਕੀਤੇ ਗਏ ਹਨ ਅਤੇ ਸਖ਼ਤ ਕਾਰਵਾਈ ਲਈ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਟੀਮ ਨੇ ਲੱਡੂਆਂ ਅਤੇ ਲੱਡੂ ਤਲਣ ਲਈ ਵਰਤੇ ਜਾ ਰਹੇ ਤੇਲ ਦੇ ਸੈਂਪਲ ਵੀ ਲਏ ਹਨ। ਇਨ੍ਹਾਂ ਨੂੰ ਜਾਂਚ ਲਈ ਲੈਬ ’ਚ ਭੇਜਿਆ ਜਾਵੇਗਾ। ਲੈਬ ਰਿਪੋਰਟ ਆਉਣ ਤੋਂ ਬਾਅਦ ਜੇਕਰ ਕਿਸੇ ਤਰ੍ਹਾਂ ਦੀ ਮਿਲਾਵਟ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਉਸ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਫੌਜੀ ਟਿਕਾਣਿਆਂ 'ਤੇ ਅਲਰਟ ਜਾਰੀ, ਵਧਾਈ ਗਈ ਸੁਰੱਖਿਆ

ਰਾਮ ਤੀਰਥ ਰੋਡ ’ਤੇ ਵੀ ਫੂਡ ਸੇਫਟੀ ਟੀਮ ਦੀ ਧੜੱਲੇਦਾਰ ਕਾਰਵਾਈ

ਇਸੇ ਮੁਹਿੰਮ ਤਹਿਤ ਫੂਡ ਸੇਫਟੀ ਟੀਮ ਨੇ ਰਾਮ ਤੀਰਥ ਰੋਡ ਖੇਤਰ ’ਚ ਵੱਖ-ਵੱਖ ਫੂਡ ਬਿਜ਼ਨਸ ਆਪ੍ਰੇਟਰਾਂ ਤੋਂ ਬ੍ਰੈੱਡ ਰਸਕ, ਮਿਕਸਡ ਦੁੱਧ, ਪਨੀਰ ਅਤੇ ਦੇਸੀ ਘਿਓ ਦੇ 5 ਇਨਫੋਰਸਮੈਂਟ ਸੈਂਪਲ ਲਏ। ਇਹ ਸੈਂਪਲ ਜਾਂਚ ਲਈ ਸਟੇਟ ਫੂਡ ਲੈਬ, ਖਰੜ ਭੇਜੇ ਜਾਣਗੇ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵਡ ਤੋਂ ਮਿਡ-ਡੇ-ਮੀਲ ਦੇ 3 ਸੈਂਪਲ ਵੀ ਸੀਲ ਕੀਤੇ ਗਏ। ਇਨ੍ਹਾਂ ’ਚ ਕਣਕ ਦਾ ਆਟਾ, ਤਿਆਰ ਚੌਲ ਅਤੇ ਰਾਜਮਾਹ ਸ਼ਾਮਲ ਹਨ।

‘ਮਿਲਾਵਟਖੋਰੀ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ’

ਡਾ. ਮਨਜੀਤ ਸਿੰਘ ਰਟੌਲ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ’ਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ ਅਤੇ ਸੈਂਪਲਾਂ ਦੀ ਰਿਪੋਰਟ ਮਿਲਣ ਤੋਂ ਬਾਅਦ ਕਾਨੂੰਨ ਅਨੁਸਾਰ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਹਤ ਵਿਭਾਗ ਦੀ ਇਸ ਕਾਰਵਾਈ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਲੱਡੂ ਅਤੇ ਤੇਲ ਦੇ ਸੈਂਪਲਾਂ ਦੀ ਲੈਬ ਰਿਪੋਰਟ ’ਤੇ ਟਿਕੀਆਂ ਹੋਈਆਂ ਹਨ। ਰਿਪੋਰਟ ਤੋਂ ਬਾਅਦ ਹੀ ਸਾਫ਼ ਹੋਵੇਗਾ ਕਿ ਲੋਕਾਂ ਦੀ ਸਿਹਤ ਨਾਲ ਕਥਿਤ ਤੌਰ ’ਤੇ ਕਿੰਨਾ ਵੱਡਾ ਖਿਲਵਾੜ ਕੀਤਾ ਜਾ ਰਿਹਾ ਸੀ।

ਹੈਰੀਟੇਜ ਕਲੱਬ ਦੀ ਕੰਟੀਨ ’ਚ ਵੀ ਗੰਦਗੀ, ਕੱਟਿਆ ਚਲਾਨ

ਜ਼ਿਲਾ ਸਿਹਤ ਅਧਿਕਾਰੀ ਡਾਕਟਰ ਮਨਜੀਤ ਸਿੰਘ ਰਟੌਲ ਨੇ ਦੱਸਿਆ ਕਿ ਫੂਡ ਸੇਫਟੀ ਅਧਿਕਾਰੀ ਸਤਨਾਮ ਸਿੰਘ ਦੇ ਨਾਲ ਮਿਲ ਕੇ ਹੈਰੀਟੇਜ ਕਲੱਬ ਦੀ ਕੰਟੀਨ ’ਚ ਚੈਕਿੰਗ ਕੀਤੀ ਗਈ, ਇਸ ਦੌਰਾਨ ਉਥੋਂ ਗੰਦਗੀ ਦੇਖਣ ਨੂੰ ਮਿਲੀ ਜਿਸ ਸਬੰਧੀ ਸੈਨੀਟੇਸ਼ਨ ਦਾ ਚਲਾਨ ਕੱਟਿਆ ਗਿਆ। ਇਸ ਤੋਂ ਇਲਾਵਾ ਹਰੀ ਚਟਨੀ ਦਾ ਸੈਂਪਲ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪਾਣੀ ਖੜ੍ਹਾ ਸੀ ਅਤੇ ਕੰਟੀਨ ’ਚ ਗੰਦਗੀ ਵੀ ਵੇਖਣ ਨੂੰ ਮਿਲੀ। ਜ਼ਿਕਰਯੋਗ ਹੈ ਕਿ ਹੈਰੀਟੇਜ ਕਲੱਬ ’ਚ ਕਾਫ਼ੀ ਪ੍ਰਸਿੱਧ ਅਤੇ ਨਾਮੀ ਲੋਕ ਜਾਂਦੇ ਹਨ, ਉਪਰੋਕਤ ਜਗ੍ਹਾ ’ਤੇ ਅਜਿਹੀ ਗੰਦਗੀ ਮਿਲਣਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਕਈ ਸਵਾਲ ਖੜ੍ਹੇ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Karare Laddus
  • amritsar
  • health department
  • ਕਰਾਰੇ ਲੱਡੂ
  • ਅੰਮ੍ਰਿਤਸਰ
  • ਸਿਹਤ ਵਿਭਾਗ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

NEXT STORY

Stories You May Like

  • those who eat curd at night should be careful
    ਰਾਤ ਨੂੰ ਦਹੀਂ ਖਾਣ ਵਾਲੇ ਹੋ ਜਾਣ ਸਾਵਧਾਨ ! ਫਾਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
  • those who take health supplements should be cautious
    ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
  • the health department has collected samples of paneer and khoya
    ਸਿਹਤ ਵਿਭਾਗ ਨੇ ਪਨੀਰ ਤੇ ਖੋਏ ਦੇ ਭਰੇ ਸੈਂਪਲ
  • fake coins  market  accused  arrested  uttar pradesh police
    ਨੋਟਾਂ ਤੋਂ ਬਾਅਦ ਹੁਣ ਬਾਜ਼ਾਰ 'ਚ ਆ ਗਏ ਨਕਲੀ ਸਿੱਕੇ ! ਤੁਸੀਂ ਵੀ ਹੋ ਜਾਓ ਸਾਵਧਾਨ
  • if you feel fatigued despite getting a full night s sleep take heed
    ਪੂਰੀ ਨੀਂਦ ਲੈਣ ਦੇ ਬਾਵਜੂਦ ਵੀ ਸਰੀਰ 'ਚ ਹੈ ਥਕਾਣ ਤਾਂ ਹੋ ਜਾਓ ਸਾਵਧਾਨ ! ਕਾਰਨ ਜਾਣ ਉਡਣਗੇ ਹੋਸ਼
  • health department raids milk dairies
    ਦੁੱਧ ਡੇਅਰੀਆਂ ’ਤੇ ਸਿਹਤ ਵਿਭਾਗ ਦੀ ਛਾਪੇਮਾਰੀ, ਪਨੀਰ-ਖੋਏ ਦੇ 20 ਸੈਂਪਲ ਭਰੇ
  • himachal pradesh  red meat  smoking  cancer  cases
    ਸਿਰਫ਼ ਸਿਗਰਟ ਹੀ ਨਹੀਂ, ਇਨ੍ਹਾਂ ਚੀਜ਼ਾਂ ਨਾਲ ਵੀ ਹੋ ਸਕਦੈ ਕੈਂਸਰ ! ਤੁਸੀਂ ਵੀ ਹੋ ਜਾਓ ਸਾਵਧਾਨ
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
Trending
Ek Nazar
emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pension arrears employee
      ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ ਦੀ ਤਨਖ਼ਾਹ ਰੋਕਣ ਦੇ ਹੁਕਮ
    • prayer will be held today at the india pakistan border of the kartarpur corridor
      ਕਰਤਾਰਪੁਰ ਲਾਂਘੇ ਦੇ ਜਲਦੀ ਖੁੱਲ੍ਹਣ ਨੂੰ ਲੈ ਕੇ ਦੋਵਾਂ ਪਾਸਿਓਂ ਹੋਵੇਗੀ ਅਰਦਾਸ,...
    • batala 5 sisters brother police
      ਬਟਾਲਾ 'ਚ ਵੱਡੀ ਵਾਰਦਾਤ: ਗੋਲੀਆਂ ਮਾਰ ਕਰ 'ਤਾ 5 ਭੈਣਾਂ ਦੇ ਇਕਲੌਤੇ ਭਰਾ ਦਾ ਕਤਲ
    • major warning regarding severe heat in punjab and haryana
      ਪੰਜਾਬ-ਹਰਿਆਣਾ 'ਚ ਭਿਆਨਕ ਗਰਮੀ ਨੂੰ ਲੈ ਕੇ ਵੱਡੀ ਚਿਤਾਵਨੀ! 52 ਸਾਲਾਂ ਦੀ ਰਿਸਰਚ...
    • ex serviceman dies after being hit by a car
      ਕਾਰ ਦੀ ਟੱਕਰ ਨਾਲ ਸਾਬਕਾ ਫ਼ੌਜੀ ਦੀ ਮੌਤ
    • fraud case
      ਠੱਗਾਂ ਨੇ ਮੋਬਾਇਲ ਹੈਕ ਕਰਕੇ ਬੈਂਕ ਖ਼ਾਤਿਆਂ ਵਿੱਚੋਂ 1.62 ਲੱਖ ਰੁਪਏ ਉਡਾਏ
    • railway passengers take note
      ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ
    • theft case
      ਕਿਰਨਾ ਸਟੋਰ ’ਚੋਂ 1.5 ਲੱਖ ਦਾ ਸਮਾਨ ਅਤੇ ਨਕਦੀ ਚੋਰੀ
    • heroin worth 31 crore seized in amritsar
      ਅੰਮ੍ਰਿਤਸਰ 'ਚ 31 ਕਰੋੜ ਦੀ ਹੈਰੋਇਨ ਫੜ੍ਹੀ, ਪਿੰਡ ਮੁਹਾਵਾ 'ਚ ਡਰੋਨ ਨੇ ਸੁੱਟਿਆ...
    • census preparations intensify in kapurthala
      ਕਪੂਰਥਲਾ 'ਚ ਮਰਦਮਸ਼ੁਮਾਰੀ ਦੀਆਂ ਤਿਆਰੀਆਂ ਤੇਜ਼, ਤਹਿਸੀਲਦਾਰਾਂ, ਈ.ਓਜ਼ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +