Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    3:15:39 PM

  • ind vs eng 1st odi

    IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ...

  • middle east tension

    ਮਿਡਲ ਈਸਟ ਜੰਗ 'ਚ ਇਕ ਹੋਰ ਦੇਸ਼ ਦੀ ਐਂਟਰੀ ! ਸਾਊਦੀ...

  • heartbreaking incident in kapurthala

    ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ...

  • toll plaza  punjab free

    ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਨਮ ਦਿਹਾੜੇ ’ਤੇ ਵਿਸ਼ੇਸ਼ : ਜਾਂਬਾਜ਼ ਪੰਜਾਬੀ ਨੌਜਵਾਨ ਕਰਤਾਰ ਸਿੰਘ ਸਰਾਭਾ ਨੂੰ ਚੇਤੇ ਕਰਦਿਆਂ!

PUNJAB News Punjabi(ਪੰਜਾਬ)

ਜਨਮ ਦਿਹਾੜੇ ’ਤੇ ਵਿਸ਼ੇਸ਼ : ਜਾਂਬਾਜ਼ ਪੰਜਾਬੀ ਨੌਜਵਾਨ ਕਰਤਾਰ ਸਿੰਘ ਸਰਾਭਾ ਨੂੰ ਚੇਤੇ ਕਰਦਿਆਂ!

  • Edited By Rajwinder Kaur,
  • Updated: 24 May, 2021 10:23 AM
Jalandhar
kartar singh sarabha  birthday  sacrifice  punjabi youth
  • Share
    • Facebook
    • Tumblr
    • Linkedin
    • Twitter
  • Comment

ਅੱਬਾਸ ਧਾਲੀਵਾਲ 
ਮਲੇਰਕੋਟਲਾ ।
ਸੰਪਰਕ :9855259650 
Abbasdhaliwal72@gmail.com 

ਦੇਸ਼ ਦੀ ਆਜ਼ਾਦੀ ਲਈ ਜਦੋਂ ਵੀ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਦੀ ਗੱਲ ਚੱਲਦੀ ਹੈ ਤਾਂ ਪੰਜਾਬੀਆਂ ਦਾ ਨਾਂ ਸਰੇ-ਫਹਿਰਿਸਤ ਆਉਂਦਾ ਹੈ। ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਆਦਿ ਅਜਿਹੇ ਜਾਂਬਾਜ਼ ਪੰਜਾਬੀ ਨੌਜਵਾਨ ਸਨ, ਜਿਨ੍ਹਾਂ ਦਾ ਨਾਂ ਅੱਜ ਦੇਸ਼ ਅੰਦਰ ਬੜੇ ਫਖਰ ਅਤੇ ਗੌਰਵ ਨਾਲ ਲਿਆ ਜਾਂਦਾ ਹੈ।

16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਵਜੋਂ ਜਾਣਿਆ ਜਾਂਦਾ ਹੈ। ਉਹੀਓ ਕਰਤਾਰ ਸਿੰਘ ਸਰਾਭਾ ਜਿਨ੍ਹਾਂ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ ਆਪਣਾ ਆਦਰਸ਼ ਮੰਨਦੇ ਸਨ। ਕਿਹਾ ਜਾਂਦਾ ਹੈ ਕਿ ਭਗਤ ਸਿੰਘ, ਕਰਤਾਰ ਸਿੰਘ ਸਰਾਭੇ ਦੀ ਫੋਟੋ ਹਮੇਸ਼ਾ ਆਪਣੀ ਜੇਬ ਵਿੱਚ ਰੱਖਦੇ ਸਨ।

ਕਰਤਾਰ ਸਿੰਘ ਸਰਾਭਾ ਦਾ ਜਨਮ 24
ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਂ ਮੰਗਲ ਸਿੰਘ ਅਤੇ ਮਾਤਾ ਦਾ ਨਾਂ ਸਾਹਿਬ ਕੌਰ ਸੀ। ਕਰਤਾਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਹਾਲੇ ਕਰਤਾਰ ਸਿੰਘ ਛੋਟੇ ਹੀ ਸਨ ਕਿ ਉਨ੍ਹਾਂ ਦੇ ਪਿਤਾ ਅਕਾਲ ਚਲਾਣਾ ਕਰ ਗਏ, ਜਿਸ ਉਪਰੰਤ ਉਨ੍ਹਾਂ ਦੇ ਪਾਲਣ ਪੋਸ਼ਣ ਦੀ ਸਾਰੀ ਜ਼ਿੰਮੇਵਾਰੀ ਦਾਦਾ ਸ. ਬਚਨ ਸਿੰਘ ਦੇ ਮੋਢਿਆਂ ’ਤੇ ਆ ਪਈ। ਕਰਤਾਰ ਸਿੰਘ ਹੁਰਾਂ ਨੇ ਆਪਣੀ ਮੁੱਢਲੀ ਵਿੱਦਿਆ ਸਰਾਭਾ ਪਿੰਡ ਵਿੱਚੋਂ ਹਾਸਲ ਕੀਤੀ ਇਸ ਉਪਰੰਤ ਉਹ ਦਸਵੀਂ ਕਰਨ ਲਈ ਲੁਧਿਆਣਾ ਦੇ ਮਾਲਵਾ ਖਾਲਸਾ ਸਕੂਲ ਵਿਖੇ ਦਾਖਲ ਹੋ ਗਏ। ਇਸੇ ਦੌਰਾਨ ਉਹ ਆਪਣੇ ਚਾਚੇ ਕੋਲ ਉੜੀਸਾ ਰਹਿਣ ਚਲੇ ਗਏ। ਉੱਥੇ ਹੀ ਹਾਈ ਸਕੂਲ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇੱਕ ਕਾਲਜ ਵਿੱਚ ਦਾਖ਼ਲਾ ਲੈ ਲਿਆ।

ਪੜ੍ਹਾਈ ਵਿੱਚ ਹੁਸ਼ਿਆਰ ਸਨ ਕਰਤਾਰ ਸਿੰਘ 
ਉਂਝ ਕਰਤਾਰ ਸਿੰਘ ਪੜ੍ਹਾਈ ਵਿੱਚ ਹੁਸ਼ਿਆਰ ਸੀ। ਉਨ੍ਹਾਂ ਦੇ ਦਾਦਾ ਉਨ੍ਹਾਂ ਨੂੰ ਕਿਸੇ ਉੱਚ ਅਹੁਦੇ ’ਤੇ ਵੇਖਣਾ ਚਾਹੁੰਦੇ ਸਨ। ਜਿਸਦੇ ਚੱਲਦਿਆਂ ਦਾਦੇ ਨੇ ਉਨ੍ਹਾਂ ਨੂੰ ਉਚੇਰੀ ਪੜ੍ਹਾਈ ਲਈ ਅਮਰੀਕਾ ਭੇਜ ਦਿੱਤਾ, ਜਿੱਥੇ ਉਨ੍ਹਾਂ ਨੇ ਕੈਲੀਫ਼ੋਰਨੀਆ ਯੂਨੀਵਰਸਿਟੀ, ਬਰਕਲੇ ਵਿੱਚ ਰਸਾਇਣ ਵਿਗਿਆਨ ਦੀ ਪੜ੍ਹਾਈ ਸ਼ੁਰੂ ਕਰ ਦਿੱਤੀ। ਉਨ੍ਹੀਂ ਦਿਨੀਂ ਅਮਰੀਕਾ ਵਿੱਚ ਗ਼ਦਰ ਲਹਿਰ ਦਾ ਮੁੱਢ ਬੱਝ ਰਿਹਾ ਸੀ। 

ਗ਼ਦਰ ਨਾਂ ਦਾ ਹਫ਼ਤਾਵਾਰੀ ਅਖ਼ਬਾਰ
ਅਮਰੀਕਾ ਵਸਦੇ ਭਾਰਤੀਆਂ ਨੇ 1913 ਈ: ਵਿੱਚ ਗ਼ਦਰ ਨਾਂਅ ਦੀ ਪਾਰਟੀ ਬਣਾਈ, ਜਿਸਦੇ ਪ੍ਰਧਾਨ ਸੋਹਣ ਸਿੰਘ ਭਕਨਾ ਅਤੇ ਸਕੱਤਰ ਲਾਲਾ ਹਰਦਿਆਲ ਬਣਾਏ ਗਏ। ਕਰਤਾਰ ਸਿੰਘ ਸਰਾਭਾ ਵੀ ਇਸ ਦੌਰਾਨ ਸੋਹਣ ਸਿੰਘ ਭਕਨਾ ਨੂੰ ਮਿਲੇ ਅਤੇ ਉਕਤ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ। ਕਰਤਾਰ ਸਿੰਘ ਪਾਰਟੀ ਵਿੱਚ ਬਹੁਤ ਜਲਦੀ ਹਰਮਨ-ਪਿਆਰਾ ਹੋ ਗਏ। ਪਾਰਟੀ ਦਾ ਕੇਂਦਰ ਸਾਨ ਫਰਾਂਸਿਸਕੋ ਬਣਾਇਆ ਗਿਆ ਤੇ ਇਸ ਨੇ ਦੇਸ਼ ਦੀ ਸੁਤੰਤਰਤਾ ਦੀ ਲੜਾਈ ਦੇ ਪ੍ਰਚਾਰ-ਹਿਤ (ਉਰਦੂ ਤੇ ਪੰਜਾਬੀ) ਗ਼ਦਰ ਨਾਂ ਦਾ ਹਫ਼ਤਾਵਾਰੀ ਅਖ਼ਬਾਰ ਕੱਢਿਆ। ਦਰਅਸਲ ਉਕਤ ਅਖ਼ਬਾਰ ਕਰਤਾਰ ਸਿੰਘ ਦੇ ਦਿਮਾਗ ਦੀ ਹੀ ਉਪਜ ਸੀ। ਇੱਥੇ ਜ਼ਿਕਰਯੋਗ ਹੈ ਕਿ 31 ਅਕਤੂਬਰ 1913 ਨੂੰ ਸੈਕਰਾਮੈਂਟੋ, ਕੈਲੀਫ਼ੋਰਨੀਆ ਵਿੱਚ ਇੱਕ ਮੀਟਿੰਗ ਵਿੱਚ ਉਹ ਕੁੱਦ ਕੇ ਸਟੇਜ ਤੇ ਜਾ ਚੜ੍ਹੇ ਅਤੇ ਇਨ੍ਹਾਂ ਸ਼ਬਦਾਂ ਨੂੰ ਗਾਉਣਾ ਸ਼ੁਰੂ ਕਰ ਦਿੱਤਾ: “ਚੱਲੋ ਚੱਲੀਏ ਦੇਸ ਨੂੰ ਯੁੱਧ ਕਰਨ, ਇਹੋ ਆਖ਼ਰੀ ਵਚਨ ਤੇ ਫ਼ਰਮਾਨ ਹੋ ਗਏ।”

ਸਰਾਭਾ ਦੀਆਂ ਦੇਸ਼ ਪ੍ਰੇਮ ਦੀਆਂ ਉਚੇਰੀਆਂ ਭਾਵਨਾਵਾਂ ਨੂੰ ਦੇਖਦਿਆਂ ਗ਼ਦਰ ਪਾਰਟੀ ਨੇ ਕੈਲੀਫ਼ੋਰਨੀਆ ਵਿੱਚ ਇੱਕ ਮੀਟਿੰਗ ਕਰਕੇ ਉਸ ਨੂੰ ਪ੍ਰਬੰਧਕ ਕਮੇਟੀ ਦਾ ਮੈਂਬਰ ਚੁਣ ਲਿਆ। ਇਸਦੇ ਨਾਲ ਹੀ ਸਰਾਭਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਭਾਰਤ ਉੱਤੇ ਕਾਬਜ਼ ਬਰਤਾਨਵੀ ਹਕੂਮਤ ਨੂੰ ਉਖਾੜ ਸੁੱਟਣ ਲਈ ਅਮਰੀਕਾ ਅਤੇ ਕਨੇਡਾ ਵਿੱਚ ਵਸੇ ਭਾਰਤੀਆਂ ਨੂੰ ਇੱਕਜੁਟ ਕਰਨਾ ਸ਼ੁਰੂ ਕਰ ਦਿੱਤਾ।

ਪਹਿਲੀ ਸੰਸਾਰ ਜੰਗ ਸ਼ੁਰੂ ਹੋਣ ਵਾਲਾ ਸਮਾਂ
ਪਹਿਲੀ ਸੰਸਾਰ ਜੰਗ ਸ਼ੁਰੂ ਹੋਈ ਤਾਂ ਗ਼ਦਰ ਪਾਰਟੀ ਦੇ ਮੈਂਬਰਾਂ ਨੂੰ ਭਾਰਤ ਪਰਤਣ ਅਤੇ ਅੰਗਰੇਜ਼ਾਂ ਖ਼ਿਲਾਫ਼ ਹਥਿਆਰਬੰਦ ਵਿਦਰੋਹ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਕਰਤਾਰ ਸਿੰਘ ਭਾਰਤ ਆਉਣ ਵਾਲੇ ਸਿੱਖਾਂ ਦੇ ਮੁੱਖ ਜਥੇ ਤੋਂ ਲਗਭਗ ਇੱਕ ਮਹੀਨਾ ਪਹਿਲਾਂ ਹੀ ਭਾਵ 15 ਸਤੰਬਰ 1914 ਨੂੰ ਅਮਰੀਕਾ ਤੋਂ ਚੱਲ ਪਏ ਸਨ। ਉਹ ਕੋਲੰਬੋ ਦੇ ਰਸਤੇ ਭਾਰਤ ਪੁੱਜਾ ਅਤੇ ਗ਼ਦਰ ਪਾਰਟੀ ਦੇ ਸਾਨਫਰਾਂਸਿਸਕੋ ਵਿਚਲੇ ਯੁਗਾਂਤਰ ਆਸ਼ਰਮ ਦੇ ਮਾਡਲ ਵਰਗਾ ਇੱਕ ਕੇਂਦਰ ਆਪਣੇ ਪਿੰਡ ਵਿੱਚ ਸਥਾਪਿਤ ਕਰਨ ਵਿੱਚ ਕਾਮਯਾਬ ਹੋ ਗਏ। ਜਦੋਂ ਭਾਈ ਪਰਮਾਨੰਦ ਲਹਿਰ ਦੀ ਅਗਵਾਈ ਕਰਨ ਦਸੰਬਰ 1914 ਨੂੰ ਭਾਰਤ ਪਹੁੰਚੇ ਤਾਂ ਉਦੋਂ ਤਕ ਕਰਤਾਰ ਸਿੰਘ ਲੁਧਿਆਣਾ ਜ਼ਿਲ੍ਹੇ ਵਿੱਚ ਆਪਣਾ ਪੂਰਾ ਪ੍ਰਭਾਵ ਕਾਇਮ ਕਰ ਚੁੱਕੇ ਸਨ। ਇਸ ਸੰਬੰਧ ਵਿੱਚ ਉਹ ਹਥਿਆਰ ਲੈਣ ਬੰਗਾਲ ਗਏ ਅਤੇ ਵਿਸ਼ਣੂ ਗਨੇਸ਼ ਪਿੰਗਲੇ, ਸਚਿੰਦਰ ਨਾਥ ਸਾਨਯਾਲ ਅਤੇ ਰਾਸ਼ ਬਿਹਾਰੀ ਬੋਸ ਵਰਗੇ ਕ੍ਰਾਂਤੀਕਾਰੀਆਂ ਨਾਲ ਮੁਲਾਕਾਤ ਕਰਨ ਉਪਰੰਤ ਹੋਰ ਵਧੇਰੇ ਊਰਜਾ ਪ੍ਰਾਪਤ ਕੀਤੀ। ਇਸਦੇ ਨਾਲ ਕਰਤਾਰ ਸਿੰਘ ਨੇ ਮੇਰਠ, ਆਗਰਾ, ਬਨਾਰਸ, ਅਲਾਹਾਬਾਦ, ਅੰਬਾਲਾ, ਲਾਹੌਰ ਅਤੇ ਰਾਵਲਪਿੰਡੀ ਦੀਆਂ ਫ਼ੌਜੀ ਛਾਉਣੀਆਂ ਦਾ ਦੌਰਾ ਕੀਤਾ ਤਾਂ ਕਿ ਫ਼ੌਜੀਆਂ ਨੂੰ ਵਿਦਰੋਹ ਲਈ ਉਕਸਾਇਆ ਜਾ ਸਕੇ। ਜਿੱਥੋਂ ਤਕ ਹਥਿਆਰਾਂ ਦਾ ਸੰਬੰਧ ਹੈ, ਕਰਤਾਰ ਸਿੰਘ ਅਤੇ ਇਹਨਾਂ ਦੇ ਸਾਥੀ ਲੁਧਿਆਣਾ ਜ਼ਿਲ੍ਹੇ ਵਿੱਚ ਪਹਿਲਾਂ ਝਾਬੇਵਾਲ ਅਤੇ ਫਿਰ ਲੋਹਟਬੱਧੀ ਵਿਖੇ ਛੋਟੇ ਪੱਧਰ ’ਤੇ ਬੰਬ ਤਿਆਰ ਕਰਨ ਵਿੱਚ ਸਫ਼ਲ ਹੋ ਗਏ ਸਨ।

ਪਲਾਨਿੰਗ ਅਨੁਸਾਰ ਵਿਦ੍ਰੋਹ 
ਪਲਾਨਿੰਗ ਅਨੁਸਾਰ ਵਿਦ੍ਰੋਹ ਫਰਵਰੀ 1915 ਨੂੰ ਅਰੰਭ ਹੋਣਾ ਸੀ ਪਰ ਇਸੇ ਦੌਰਾਨ ਕਿਰਪਾਲ ਸਿੰਘ ਨਾਂ ਦਾ ਇੱਕ ਸਰਕਾਰੀ ਮੁਖ਼ਬਰ ਗੁਪਤ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਹੋ ਗਿਆ ਸੀ। ਉਸ ਮੁਖ਼ਬਰ ਦੁਆਰਾ ਸਰਕਾਰ ਨੂੰ ਸਮਾਂ ਰਹਿੰਦੇ ਹੀ ਸਾਰੇ ਕਰਤਾਰ ਸਿੰਘ ਹੁਰਾਂ ਦੇ ਸਾਰੇ ਗੁਪਤ ਭੇਦ ਖੋਲ੍ਹਣ ਦੇ ਚੱਲਦਿਆਂ, ਵੱਡੇ ਪੱਧਰ ’ਤੇ ਗ਼ਦਰ ਪਾਰਟੀ ਦੇ ਉਕਤ ਬਹੁਤ ਸਾਰੇ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪਰ ਕਰਤਾਰ ਸਿੰਘ, ਸੁਰਸਿੰਘ ਦਾ ਜਗਤ ਸਿੰਘ ਅਤੇ ਹਰਨਾਮ ਸਿੰਘ ਟੁੰਡੀਲਾਟ ਬਚ ਕੇ ਕਾਬੁਲ ਵੱਲ ਨਿਕਲ ਗਏ। ਉਕਤ ਤਿੰਨੋਂ ਜਦੋਂ ਆਪਣੀ ਮੁਹਿੰਮ ਨੂੰ ਜਾਰੀ ਰੱਖਣ ਲਈ ਪੰਜਾਬ ਪਰਤ ਰਹੇ ਸਨ ਤਾਂ ਪੁਲਸ ਨੇ 2 ਮਾਰਚ 1915 ਨੂੰ ਸ਼ਾਹਪੁਰ ਜ਼ਿਲ੍ਹੇ ਵਿੱਚ ਵਿਲਸਨਪੁਰ ਵਿਖੇ 22ਵੀਂ ਘੋੜ-ਸਵਾਰ ਫ਼ੌਜ ਦੇ ਜਵਾਨਾਂ ਨੂੰ ਵਰਗਲਾਉਣ ਦੇ ਉਦੇਸ਼ ਨਾਲ ਆਇਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਮੌਤ ਦੀ ਸਜ਼ਾ 
ਜਦੋਂ ਬਗ਼ਾਵਤ ਦੇ ਦੋਸ਼ ਅਧੀਨ ਕਰਤਾਰ ਸਿੰਘ ਸਰਾਭਾ ’ਤੇ ਮੁਕੱਦਮਾ ਚੱਲ ਰਿਹਾ ਸੀ ਤਾਂ ਉਸ ਨੇ ਤਮਾਮ ਦੋਸ਼ਾਂ ਦੀ ਸਮੁੱਚੀ ਜ਼ਿੰਮੇਵਾਰੀ ਆਪਣੇ ਖੁਦ ਉੱਪਰ ਲੈ ਲਈ ਸੀ ਤੇ ਇਹ ਸਭ ਸੁਣ ਕੇ ਜੱਜ ਹੱਕਾ-ਬੱਕਾ ਰਹਿ ਗਿਆ ਕਿ ਇੱਕ ਉੱਨੀ ਸਾਲਾਂ ਦੀ ਛੋਟੀ ਉਮਰ ਦਾ ਮੁੱਛ ਫੁੱਟ ਗਭਰੂ ਇੰਨੀ ਨਿਡਰਤਾ ਨਾਲ ਵਿਵਹਾਰ ਕਰ ਰਿਹਾ ਸੀ। ਕਰਤਾਰ ਸਿੰਘ ਦੀ ਨਿੱਕੀ ਉਮਰ ਨੂੰ ਧਿਆਨ ਵਿੱਚ ਰੱਖਦਿਆਂ ਜੱਜ ਨੇ ਨੌਜਵਾਨ ਨੂੰ ਆਪਣੇ ਬਿਆਨ ਵਿੱਚ ਸੋਧ ਕਰਨ ਦੀ ਸਲਾਹ ਦਿੱਤੀ ਪਰ ਨਤੀਜਾ ਇਸਦੇ ਵਿਪਰੀਤ ਹੋਇਆ। ਕਰਤਾਰ ਸਿੰਘ ਨੇ ਇਸਦੇ ਉਲਟ ਹੋਰ ਵੀ ਦ੍ਰਿੜ੍ਹਤਾ ਨਾਲ ਬਿਆਨ ਦਿੱਤਾ ਅਤੇ ਪੂਰੀ ਸਾਜ਼ਿਸ਼ ਦਾ ਜ਼ਿੰਮੇਵਾਰ ਉਹ ਖ਼ੁਦ ਹੀ ਸੀ। ਇਸਦੇ ਆਧਾਰ ’ਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ।

24 ਗ਼ਦਰੀਆਂ ਨੂੰ ਫਾਂਸੀ ਦੀ ਸਜ਼ਾ ਦਾ ਮੁੱਦਾ 
ਗ਼ਦਰੀਆਂ ਵਲੋਂ ਕੇਸ ਦੀ ਪੈਰਵੀ ਕਰ ਰਹੇ ਵਕੀਲ ਰਘੂਵਰ ਸਹਾਇ ਨੇ 24 ਗ਼ਦਰੀਆਂ ਨੂੰ ਫਾਂਸੀ ਦੀ ਸਜ਼ਾ ਦਾ ਮੁੱਦਾ ਵਾਇਸਰਾਇ ਕੌਂਸਲ ਕੋਲ ਉਠਾਇਆ ਤੇ ਕੌਂਸਲ ਦੇ ਮੈਂਬਰ ਸਰ ਅਲੀ ਇਮਾਮ ਨੇ ਕਾਨੂੰਨੀ ਪੈਂਤਰਿਆਂ ਦੀ ਨਜ਼ਰਸਾਨੀ ਤੋਂ ਬਾਅਦ 24 ਗ਼ਦਰੀਆਂ ਵਿੱਚੋਂ 17 ਗ਼ਦਰੀਆਂ ਦੀ ਫਾਂਸੀ ਦੀ ਸਜ਼ਾ ਤੋੜ ਕੇ ਸਜ਼ਾ-ਏ-ਕਾਲੇਪਾਣੀ ਕਰ ਦਿੱਤੀ। ਸਰ ਅਲੀ ਇਮਾਮ ਨੇ ਸਰਾਭੇ ਦੀ ਫਾਂਸੀ ਉਮਰ ਕੈਦ ਵਿੱਚ ਤਬਦੀਲ ਕਰਵਾਉਣ ਦੀ ਕੋਸ਼ਿਸ਼ ਕੀਤੀ, ਕਿਉਂਕਿ ਉਸ ਸਮੇਂ ਸਰਾਭੇ ਦੀ ਉਮਰ ਸਭ ਤੋਂ ਘੱਟ ਸੀ ਪਰ ਵਾਇਸਰਾਇ ਨੇ ਅਪੀਲ ਖਾਰਜ ਕਰ ਦਿੱਤੀ ਅਤੇ ਕੋਰਟ ਵਲੋਂ ਸਰਾਭੇ ਬਾਰੇ ਸਭ ਤੋਂ ਵੱਧ ਸੱਤ ਪੰਨਿਆਂ ਦਾ ਫ਼ੈਸਲਾ ਲਿਖਿਆ ਗਿਆ ਸੀ, ਜਿਸ ਵਿੱਚ ਉਸ ਨੂੰ ਸਭ ਤੋਂ ‘ਖ਼ਤਰਨਾਕ’ ਦੱਸਿਆ ਗਿਆ ਸੀ। ਫ਼ੈਸਲੇ ਵਿੱਚ ਅਹਿਮ ਗੱਲ ਇਹ ਲਿਖੀ ਗਈ ਸੀ ਕਿ ਗ਼ਦਰ ਦੀ ਅਜਿਹੀ ਕੋਈ ਘਟਨਾ ਨਹੀਂ ਹੈ, ਜਿਸ ਵਿੱਚ ਸਰਾਭਾ ਸ਼ਾਮਲ ਨਾ ਹੋਵੇ।

ਸਾਢੇ ਉੱਨੀ ਸਾਲ ’ਚ ਕਰਤਾਰ ਸਿੰਘ ਸਰਾਭਾ ਨੂੰ ਲਾਹੌਰ ਦੀ ਸੈਂਟਰਲ ਜੇਲ ਵਿੱਚ ਫ਼ਾਂਸੀ ਦੇਣੀ 
ਅਖੀਰ 16 ਨਵੰਬਰ 1915 ਨੂੰ ਸਾਢੇ ਉੱਨੀ ਸਾਲ ਦੇ ਜਵਾਨ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਛੇ ਹੋਰ ਸਾਥੀਆਂ - ਬਖਸ਼ੀਸ਼ ਸਿੰਘ, ਜ਼ਿਲ੍ਹਾ ਅੰਮ੍ਰਿਤਸਰ; ਹਰਨਾਮ ਸਿੰਘ, ਜ਼ਿਲ੍ਹਾ ਸਿਆਲਕੋਟ; ਜਗਤ ਸਿੰਘ, ਜ਼ਿਲ੍ਹਾ ਲਾਹੌਰ; ਸੁਰੈਣ ਸਿੰਘ-1 ਅਤੇ ਸੁਰੈਣ-2 ਦੋਨੋਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਿਸ਼ਨੂੰ ਗਣੇਸ਼ ਪਿੰਗਲੇ, ਜ਼ਿਲ੍ਹਾ ਪੂਨਾ (ਮਹਾਰਾਸ਼ਟਰ)- ਦੇ ਨਾਲ ਲਾਹੌਰ ਦੀ ਸੈਂਟਰਲ ਜੇਲ ਵਿੱਚ ਫ਼ਾਂਸੀ ਦੇ ਦਿੱਤੀ ਗਈ। ਕਹਿੰਦੇ ਹਨ ਕਿ ਮੌਤ ਸਮੇਂ ਕਰਤਾਰ ਸਿੰਘ 20 ਸਾਲਾਂ ਦਾ ਵੀ ਨਹੀਂ ਸੀ। ਪਰ ਉਸ ਵਿੱਚ ਇੰਨਾ ਹੌਸਲਾ ਤੇ ਕੁਰਬਾਨੀ ਦਾ ਜਜ਼ਬਾ ਸੀ ਕਿ ਨਜ਼ਰਬੰਦੀ ਦੌਰਾਨ ਉਸਦਾ ਭਾਰ 14 ਪੌਂਡ ਵਧ ਗਿਆ ਸੀ। ਅਦਾਲਤ ਵਿੱਚ ਕਹੇ ਕਰਤਾਰ ਸਿੰਘ ਸਰਾਭਾ ਦੇ ਇਹ ਸ਼ਬਦ ਭਗਤ ਸਿੰਘ ਅਤੇ ਊਧਮ ਸਿੰਘ ਜਿਹੇ ਯੋਧਿਆਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੇ ਰਹੇ ਕਿ: ਮੈਂਨੂੰ ਉਮਰ-ਕੈਦ ਜਾਂ ਮੌਤ ਦੀ ਸਜ਼ਾ ਮਿਲ ਸਕਦੀ ਹੈ ਪਰ ਮੈਂ ਮੌਤ ਦੀ ਸਜ਼ਾ ਨੂੰ ਤਰਜੀਹ ਦੇਵਾਂਗਾ, ਤਾਂ ਜੋ ਦੁਬਾਰਾ ਜਨਮ ਲੈ ਕੇ ਮੈਂ ਫਿਰ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਲ ਹੋ ਸਕਾਂ। ਮੈਂ ਵਾਰ ਵਾਰ ਉਦੋਂ ਤਕ ਮਰਨਾ ਚਾਹਾਂਗਾ ਜਦੋਂ ਤਕ ਕਿ ਭਾਰਤ ਅਜ਼ਾਦ ਨਹੀਂ ਹੋ ਜਾਂਦਾ। ਇਹੀ ਮੇਰੀ ਆਖ਼ਰੀ ਇੱਛਾ ਹੈ।

ਅੱਜ ਦੇਸ਼ ਨੂੰ ਆਜ਼ਾਦ ਹੋਇਆਂ ਸੱਤ ਦਹਾਕਿਆਂ ਤੋਂ ਵੀ ਉੱਪਰ ਸਮਾਂ ਲੰਘ ਚੁੱਕਾ ਹੈ। ਬੇਸ਼ਕ ਅੱਜ ਕਰਤਾਰ ਸਿੰਘ ਸਰਾਭਾ ਸਾਡੇ ਦਰਮਿਆਨ ਨਹੀਂ ਹਨ ਪਰ ਮੈਂ ਸਮਝਦਾ ਹਾਂ ਕਿ ਇਸ ਸਮੇਂ ਦੇਸ਼ ਵਿੱਚ ਵਿਸ਼ੇਸ਼ ਕਰ ਪੰਜਾਬ ਨੂੰ ਜੋ ਹਾਲਾਤ ਦਰਪੇਸ਼ ਹਨ ਅਤੇ ਜਿਸ ਤਰ੍ਹਾਂ ਇਸ ਵਕਤ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਮਜ਼ਦੂਰ ਆਪਣੇ ਹੱਕਾਂ ਦੀ ਰਾਖੀ ਲਈ ਪਿਛਲੇ ਛੇ ਮਹੀਨਿਆਂ ਤੋਂ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹਨ, ਉਸ ਨੂੰ ਵੇਖਦਿਆਂ ਪਤਾ ਨਹੀਂ ਕਰਤਾਰ ਸਿੰਘ ਸਰਾਭਾ ਹੁਰਾਂ ਦੀ ਆਤਮਾ ਕਿੰਨੀ ਕੁ ਦੁਖੀ ਹੋਵੇਗੀ ...! ਯਕੀਨਨ ਅੱਜ ਦੇਸ਼ ਦੇ ਲੋਕਾਂ ਦੀ ਪੀੜਾ ਨੂੰ ਹਾਕਮਾਂ ਨੂੰ ਮਹਿਸੂਸ ਕਰਨ ਦੀ ਲੋੜ ਹੈ।
 

  • Kartar Singh Sarabha
  • Birthday
  • Sacrifice
  • Punjabi youth
  • ਜਨਮ ਦਿਹਾੜੇ
  • ਜਾਂਬਾਜ਼ ਪੰਜਾਬੀ ਨੌਜਵਾਨ
  • ਕਰਤਾਰ ਸਿੰਘ ਸਰਾਭਾ

ਅਹਿਮ ਖ਼ਬਰ : ਪੰਜਾਬ 'ਚ ਕੋਰੋਨਾ ਦੇ ਵਿਗੜੇ ਹਾਲਾਤ ਤੋਂ ਪਰੇਸ਼ਾਨ 'ਕੈਪਟਨ' ਦੀ ਕਿਸਾਨਾਂ ਨੂੰ ਖ਼ਾਸ ਅਪੀਲ

NEXT STORY

Stories You May Like

  • birthday  murder of a young man
    ਜਨਮ ਦਿਨ ਦੀ ਪਾਰਟੀ 'ਤੇ ਨੌਜਵਾਨ ਦਾ ਕਤਲ, 6 ਖ਼ਿਲਾਫ਼ ਮਾਮਲਾ ਦਰਜ
  • canada  punjabi youth  jail  bail  court
    ਕੈਨੇਡਾ 'ਚ 22 ਸਾਲਾ ਪੰਜਾਬੀ ਨੌਜਵਾਨ ਨੂੰ ਹੋਈ ਜੇਲ੍ਹ ! ਅਦਾਲਤ ਨੇ ਜ਼ਮਾਨਤ ਦੋਣ ਤੋਂ ਕੀਤਾ ਇਨਕਾਰ
  • gurmat samagam
    ਇਟਲੀ : ਚਿਸਤੈਰਨਾ 'ਚ ਪ੍ਰਕਾਸ਼ ਦਿਹਾੜੇ 'ਤੇ ਢਾਡੀ ਗੁਰਪ੍ਰਤਾਪ ਸਿੰਘ ਪਦਮ ਦਾ ਜੱਥਾ ਸੰਗਤਾਂ ਨੂੰ ਕਰੇਗਾ ਨਿਹਾਲ
  • incident in adampur  youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • punjabi students in canada
    ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਲਈ ਅਹਿਮ ਖ਼ਬਰ
  • boy injured in attack  case registered
    ਨੌਜਵਾਨ 'ਤੇ ਹਮਲਾ ਕਰਕੇ ਕੀਤਾ ਜ਼ਖ਼ਮੀ, ਕੇਸ ਦਰਜ
  • bjp celebrates 125th birth anniversary of dr  shyama prasad mukherjee
    ਭਾਜਪਾ ਵੱਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਵਰ੍ਹੇਗੰਢ ਮਨਾਈ, ਨਾਇਬ ਸਿੰਘ ਸੈਣੀ ਹੋਏ ਸ਼ਾਮਲ
  • punjabi youths in slovakia
    ਸਲੋਵਾਕੀਆ 'ਚ ਦੋ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਭਾਈਚਾਰੇ 'ਚ ਸੋਗ ਦੀ ਲਹਿਰ
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
Trending
Ek Nazar
closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police  asi arrested
      ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ ਜਾਣ ਹੋ ਜਾਓਗੇ ਹੈਰਾਨ
    • offline decree creates major problem registrations done in punjab
      ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
    • toll plaza protest
      ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋਇਆ FREE! ਬਿਨਾਂ ਟੈਕਸ ਦਿੱਤੇ ਲੰਘ ਰਹੀਆਂ ਗੱਡੀਆਂ
    • imd  weather update  rain
      ਕਿਤੇ ਰਾਹਤ, ਕਿਤੇ ਆਫ਼ਤ: ਜਾਣੋ ਅਗਲੇ 7 ਦਿਨਾਂ 'ਚ ਤੁਹਾਡੇ ਇਲਾਕੇ 'ਚ ਕਿਹੋ...
    • young man in live in relationship commits suicide
      ਪੰਜਾਬ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ...
    • attempted activa theft at kapurthala sabji mandi
      ਕਪੂਰਥਲਾ ਦੀ ਸਬਜ਼ੀ ਮੰਡੀ 'ਚ ਐਕਟਿਵਾ ਚੋਰੀ ਦੀ ਕੋਸ਼ਿਸ਼ ਨਾਕਾਮ, ਲੋਕਾਂ ਨੇ ਫੜ...
    • cloudburst in the mountains threatens flood threat to villages along ravi
      ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ...
    • sacrilege accused sacrilege in village turan punjab
      ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ
    • 3 member team will take feedback before decision on punjab congress
      ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ...
    • fir in faridkot
      ਬੱਚਿਆਂ ਸਬੰਧੀ ਅਸ਼ਲੀਲ ਵੀਡੀਓਜ਼ ਫਾਰਵਰਡ ਕਰਨ 'ਤੇ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +