Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 28, 2026

    6:29:38 AM

  • nepal shaken by natural disaster

    ਕੁਦਰਤੀ ਆਫ਼ਤ ਨਾਲ ਕੰਬਿਆ ਨੇਪਾਲ: ਹੁਣ ਤੱਕ 392...

  • punjab police sho

    ਪੰਜਾਬ ਪੁਲਸ ਦੇ ਤਤਕਾਲੀ SHO ਨੂੰ ਹੋਈ 3 ਸਾਲ ਦੀ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • cm mann on employees strike

    ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋਣ 'ਤੇ ਹੀ ਗੱਲਬਾਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ : "ਕਰਤਾਰ ਸਿੰਘ ਸਰਾਭਾ ਨੂੰ ਚੇਤੇ ਕਰਦਿਆਂ..!"

PUNJAB News Punjabi(ਪੰਜਾਬ)

ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ : "ਕਰਤਾਰ ਸਿੰਘ ਸਰਾਭਾ ਨੂੰ ਚੇਤੇ ਕਰਦਿਆਂ..!"

  • Edited By Rajwinder Kaur,
  • Updated: 16 Nov, 2020 12:34 PM
Jalandhar
kartar singh sarabha martyrdom memorial
  • Share
    • Facebook
    • Tumblr
    • Linkedin
    • Twitter
  • Comment

ਅੱਬਾਸ ਧਾਲੀਵਾਲ 
ਮਲੇਰਕੋਟਲਾ ।
ਸੰਪਰਕ :9855259650 
Abbasdhaliwal72@gmail.com 

ਦੇਸ਼ ਦੀ ਆਜ਼ਾਦੀ ਲਈ ਜਦੋਂ ਵੀ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਦੀ ਗੱਲ ਚੱਲਦੀ ਹੈ ਤਾਂ ਪੰਜਾਬੀਆਂ ਦਾ ਨਾਂ ਸਰੇ-ਫਿਹਰਿਸਤ ਆਉਂਦਾ ਹੈ। ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਆਦਿ ਅਜਿਹੇ ਜਾਂਬਾਜ਼ ਪੰਜਾਬੀ ਨੌਜਵਾਨ ਸਨ, ਜਿਨ੍ਹਾਂ ਦਾ ਨਾਂ ਅੱਜ ਵੀ ਦੇਸ਼ ਅੰਦਰ ਬੜੇ ਫ਼ਖਰ ਅਤੇ ਗੌਰਵ ਨਾਲ ਲਿਆ ਜਾਂਦਾ ਹੈ। 

16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਵਜੋਂ ਜਾਣਿਆ ਜਾਂਦਾ ਹੈ। ਉਹੀਓ ਕਰਤਾਰ ਸਿੰਘ ਸਰਾਭਾ, ਜਿਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਆਪਣਾ ਆਦਰਸ਼ ਮੰਨਦੇ ਸਨ। ਇਹ ਵੀ ਕਿਹਾ ਜਾਂਦਾ ਹੈ ਕਿ ਭਗਤ ਸਿੰਘ, ਕਰਤਾਰ ਸਿੰਘ ਸਰਾਭੇ ਦੀ ਫੋਟੋ ਹਮੇਸ਼ਾਂ ਆਪਣੀ ਜੇਬ ਵਿੱਚ ਰੱਖਦੇ ਸਨ। 

ਕਰਤਾਰ ਸਿੰਘ ਸਰਾਭਾ ਦਾ ਜਨਮ 24 May 1896 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਂ ਮੰਗਲ ਸਿੰਘ ਅਤੇ ਮਾਤਾ ਦਾ ਨਾਂ ਸਾਹਿਬ ਕੌਰ ਸੀ। ਕਰਤਾਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਹਾਲੇ ਕਰਤਾਰ ਸਿੰਘ ਛੋਟੇ ਹੀ ਸਨ ਕਿ ਉਨ੍ਹਾਂ ਦੇ ਪਿਤਾ ਅਕਾਲ ਚਲਾਣਾ ਕਰ ਗਏ, ਜਿਸ ਉਪਰੰਤ ਉਨ੍ਹਾਂ ਦੇ ਪਾਲਣ ਪੋਸ਼ਣ ਦੀ ਸਾਰੀ ਜ਼ਿੰਮੇਵਾਰੀ ਦਾਦਾ ਸ: ਬਚਨ ਸਿੰਘ ਦੇ ਮੋਢਿਆਂ 'ਤੇ ਆ ਪਈ। ਕਰਤਾਰ ਸਿੰਘ ਹੁਰਾਂ ਨੇ ਅਪਣੀ ਮੁੱਢਲੀ ਵਿੱਦਿਆ ਸਰਾਭਾ ਪਿੰਡ ਚੋਂ ਹਾਸਲ ਕੀਤੀ ਇਸ ਉਪਰੰਤ ਉਹ ਦਸਵੀਂ ਕਰਨ ਲਈ ਲੁਧਿਆਣਾ ਦੇ ਮਾਲਵਾ ਖਾਲਸਾ ਸਕੂਲ ਵਿਖੇ ਦਾਖਲ ਹੋ ਗਏ। ਇਸੇ ਦੌਰਾਨ ਉਹ ਆਪਣੇ ਚਾਚੇ ਕੋਲ ਉੜੀਸਾ ਰਹਿਣ ਚੱਲੇ ਗਏ, ਉੱਥੇ ਹੀ ਹਾਈ ਸਕੂਲ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇਕ ਕਾਲਜ ’ਚ ਦਾਖ਼ਲਾ ਲੈ ਲਿਆ। 

ਪੜ੍ਹੋ ਇਹ ਵੀ ਖਬਰ - Health Tips: ਸਰਦੀ ਦੇ ਮੌਸਮ ’ਚ ਲੋਕਾਂ ਨੂੰ ਵੱਧ ਪੈਦਾ ਹੈ ‘ਦਿਲ ਦਾ ਦੌਰਾ’, ਜਾਣੋ ਕਿਉਂ

ਉਂਝ ਕਰਤਾਰ ਸਿੰਘ ਪੜ੍ਹਾਈ ਵਿੱਚ ਹੁਸ਼ਿਆਰ ਸੀ। ਉਨ੍ਹਾਂ ਦੇ ਦਾਦਾ ਉਨ੍ਹਾਂ ਨੂੰ ਕਿਸੇ ਉੱਚ ਅਹੁਦੇ 'ਤੇ ਵੇਖਣਾ ਚਾਹੁੰਦੇ ਸਨ,ਜਿਸ ਦੇ ਚਲਦਿਆਂ ਦਾਦੇ ਨੇ ਉਨ੍ਹਾਂ ਨੂੰ ਉਚੇਰੀ ਪੜ੍ਹਾਈ ਲਈ ਅਮਰੀਕਾ ਭੇਜ ਦਿੱਤਾ, ਜਿਥੇ ਉਨ੍ਹਾਂ ਨੇ ਕੈਲੀਫ਼ੋਰਨੀਆ ਯੂਨੀਵਰਸਿਟੀ, ਬਰਕਲੀ ਵਿੱਚ ਰਸਾਇਣ ਵਿਗਿਆਨ ਦੀ ਪੜ੍ਹਾਈ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖਬਰ - ‘ਰੋਮਾਂਟਿਕ’ ਹੋਣ ਦੇ ਨਾਲ-ਨਾਲ ਜ਼ਿਆਦਾ ‘ਗੁੱਸੇ’ ਵਾਲੇ ਹੁੰਦੈ ਨੇ ਇਸ ਅੱਖਰ ਦੇ ਲੋਕ, ਜਾਣੋ ਹੋਰ ਕਈ ਗੱਲਾਂ

ਉਨ੍ਹੀਂ ਦਿਨੀਂ ਅਮਰੀਕਾ ’ਚ ਗ਼ਦਰ ਲਹਿਰ ਦਾ ਮੁੱਢ ਬੱਝ ਰਿਹਾ ਸੀ ਅਤੇ ਅਮਰੀਕਾ ਵਸਦੇ ਭਾਰਤੀਆਂ ਨੇ 1913 ਈ: ਵਿੱਚ ਗ਼ਦਰ ਨਾਂਅ ਦੀ ਪਾਰਟੀ ਬਣਾਈ, ਜਿਸ ਦੇ ਪ੍ਰਧਾਨ ਸੋਹਣ ਸਿੰਘ ਭਕਨਾ ਅਤੇ ਸਕੱਤਰ ਲਾਲਾ ਹਰਦਿਆਲ ਬਣਾਏ ਗਏ। ਕਰਤਾਰ ਸਿੰਘ ਸਰਾਭਾ ਇਸ ਦੌਰਾਨ ਸੋਹਣ ਸਿੰਘ ਭਕਨਾ ਨੂੰ ਮਿਲੇ ਅਤੇ ਉਕਤ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ। ਕਰਤਾਰ ਸਿੰਘ ਪਾਰਟੀ ਵਿੱਚ ਬਹੁਤ ਜਲਦੀ ਹਰਮਨ-ਪਿਆਰਾ ਹੋ ਗਏ। ਪਾਰਟੀ ਦਾ ਕੇਂਦਰ ਸਾਨ ਫ਼ਰਾਂਸਿਸਕੋ ਬਣਾਇਆ ਗਿਆ ਤੇ ਇਸ ਨੇ ਦੇਸ਼ ਦੀ ਸੁਤੰਤਰਤਾ ਦੀ ਲੜਾਈ ਦੇ ਪ੍ਰਚਾਰ-ਹਿੱਤ (ਉਰਦੂ ਤੇ ਪੰਜਾਬੀ) ਗ਼ਦਰ ਨਾਂ ਦਾ ਹਫਤਾਵਾਰੀ ਅਖ਼ਬਾਰ ਕੱਢਿਆ। ਦਰਅਸਲ ਉਕਤ ਅਖ਼ਬਾਰ ਕਰਤਾਰ ਸਿੰਘ ਦੇ ਦਿਮਾਗ ਦੀ ਹੀ ਉਪਜ ਸੀ। ਜ਼ਿਕਰਯੋਗ ਹੈ ਕਿ 31 ਅਕਤੂਬਰ 1913 ਨੂੰ ਸੈਕਰਾਮੈਂਟੋ, ਕੈਲੀਫ਼ੋਰਨੀਆ ਵਿਚ ਇਕ ਮੀਟਿੰਗ ਵਿਚ ਉਹ ਕੁੱਦ ਕੇ ਸਟੇਜ ’ਤੇ ਜਾ ਚੜ੍ਹੇ ਅਤੇ ਇਨ੍ਹਾਂ ਸ਼ਬਦਾਂ ਨੂੰ ਗਾਉਣਾ ਸ਼ੁਰੂ ਕਰ ਦਿੱਤਾ ਕਿ : “ਚੱਲੋ ਚੱਲੀਏ ਦੇਸ਼ ਨੂੰ ਯੁੱਧ ਕਰਨ, ਏਹੋ ਆਖ਼ਰੀ ਵਚਨ ਤੇ ਫ਼ਰਮਾਨ ਹੋ ਗਏ।”

ਪੜ੍ਹੋ ਇਹ ਵੀ ਖਬਰ - Govardhan Puja 2020 : ਜਾਣੋ ਗੋਵਰਧਨ ਪੂਜਾ ਦਾ ਸ਼ੁੱਭ ਮਹੂਰਤ ਅਤੇ ਪੂਰੀ ਵਿਧੀ

ਸਰਾਭਾ ਦੀਆਂ ਦੇਸ਼ ਪ੍ਰੇਮ ਦੀਆਂ ਉਚੇਰੀਆਂ ਭਾਵਨਾਵਾਂ ਨੂੰ ਦੇਖਦਿਆਂ ਗ਼ਦਰ ਪਾਰਟੀ ਨੇ ਕੈਲੀਫ਼ੋਰਨੀਆ ਵਿੱਚ ਇੱਕ ਮੀਟਿੰਗ ਕਰਕੇ ਉਸ ਨੂੰ ਪ੍ਰਬੰਧਕ ਕਮੇਟੀ ਦਾ ਮੈਂਬਰ ਚੁਣ ਲਿਆ। ਇਸ ਦੇ ਨਾਲ ਹੀ ਸਰਾਭਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਭਾਰਤ ਉੱਤੇ ਕਾਬਜ਼ ਬਰਤਾਨਵੀ ਹਕੂਮਤ ਨੂੰ ਉਖਾੜ ਸੁੱਟਣ ਲਈ ਅਮਰੀਕਾ ਅਤੇ ਕੈਨੇਡਾ ਵਿੱਚ ਵਸੇ ਭਾਰਤੀਆਂ ਨੂੰ ਇੱਕਜੁਟ ਕਰਨਾ ਸ਼ੁਰੂ ਕਰ ਦਿੱਤਾ। 

ਪਹਿਲੀ ਸੰਸਾਰ ਜੰਗ ਸ਼ੁਰੂ ਹੋਈ ਤਾਂ ਗ਼ਦਰ ਪਾਰਟੀ ਦੇ ਮੈਂਬਰਾਂ ਨੂੰ ਭਾਰਤ ਪਰਤਣ ਅਤੇ ਅੰਗਰੇਜ਼ਾਂ ਖ਼ਿਲਾਫ਼ ਹਥਿਆਰਬੰਦ ਵਿਦਰੋਹ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਕਰਤਾਰ ਸਿੰਘ ਭਾਰਤ ਆਉਣ ਵਾਲੇ ਸਿੱਖਾਂ ਦੇ ਮੁੱਖ ਜਥੇ ਤੋਂ ਲਗਭਗ ਇਕ ਮਹੀਨਾ ਪਹਿਲਾਂ ਭਾਵ 15 ਸਤੰਬਰ 1914 ਨੂੰ ਅਮਰੀਕਾ ਤੋਂ ਚੱਲ ਪਏ ਸਨ। ਉਹ ਕੋਲੰਬੋ ਦੇ ਰਸਤੇ ਭਾਰਤ ਪੁੱਜਾ ਅਤੇ ਗ਼ਦਰ ਪਾਰਟੀ ਦੇ ਸਾਨਫ਼ਰਾਂਸਿਸਕੋ ਵਿਚਲੇ ਯੁਗਾਂਤਰ ਆਸ਼ਰਮ ਦੇ ਮਾਡਲ ਵਰਗਾ ਇਕ ਕੇਂਦਰ ਆਪਣੇ ਪਿੰਡ ਵਿਚ ਸਥਾਪਿਤ ਕਰਨ ਵਿਚ ਕਾਮਯਾਬ ਹੋ ਗਏ। ਜਦੋਂ ਭਾਈ ਪਰਮਾਨੰਦ ਲਹਿਰ ਦੀ ਅਗਵਾਈ ਕਰਨ ਦਸੰਬਰ 1914 ਨੂੰ ਭਾਰਤ ਪਹੁੰਚੇ ਤਾਂ ਉਦੋਂ ਤਕ ਕਰਤਾਰ ਸਿੰਘ ਲੁਧਿਆਣਾ ਜ਼ਿਲ੍ਹੇ ਵਿਚ ਆਪਣਾ ਪੂਰਾ ਪ੍ਰਭਾਵ ਕਾਇਮ ਕਰ ਚੁੱਕੇ ਸਨ। ਇਸ ਸੰਬੰਧ ਵਿਚ ਉਹ ਹਥਿਆਰ ਲੈਣ ਬੰਗਾਲ ਗਏ ਅਤੇ ਵਿਸ਼ਣੂ ਗਨੇਸ਼ ਪਿੰਗਲੇ, ਸਚਿੰਦਰ ਨਾਥ ਸਾਨਯਾਲ ਅਤੇ ਰਾਸ਼ ਬਿਹਾਰੀ ਬੋਸ ਵਰਗੇ ਕ੍ਰਾਂਤੀਕਾਰੀਆਂ ਨਾਲ ਮੁਲਾਕਾਤ ਕਰਨ ਉਪਰੰਤ ਹੋਰ ਵਧੇਰੇ ਊਰਜਾ ਪ੍ਰਾਪਤ ਕੀਤੀ। ਇਸ ਦੇ ਨਾਲ ਕਰਤਾਰ ਸਿੰਘ ਨੇ ਮੇਰਠ, ਆਗਰਾ, ਬਨਾਰਸ, ਅਲਾਹਾਬਾਦ, ਅੰਬਾਲਾ, ਲਾਹੌਰ ਅਤੇ ਰਾਵਲਪਿੰਡੀ ਦੀਆਂ ਫ਼ੌਜੀ ਛਾਉਣੀਆਂ ਦਾ ਦੌਰਾ ਕਰਿਆ ਤਾਂ ਕਿ ਫ਼ੌਜੀਆਂ ਨੂੰ ਵਿਦਰੋਹ ਲਈ ਉਕਸਾਇਆ ਜਾ ਸਕੇ। ਜਿੱਥੋਂ ਤਕ ਹਥਿਆਰਾਂ ਦਾ ਸੰਬੰਧ ਹੈ, ਕਰਤਾਰ ਸਿੰਘ ਅਤੇ ਇਨ੍ਹਾਂ ਦੇ ਸਾਥੀ ਲੁਧਿਆਣਾ ਜ਼ਿਲੇ ਵਿਚ ਪਹਿਲਾਂ ਝਾਬੇਵਾਲ ਅਤੇ ਫਿਰ ਲੋਹਟਬੱਧੀ ਵਿਖੇ ਛੋਟੇ ਪੱਧਰ ਤੇ ਬੰਬ ਤਿਆਰ ਕਰਨ ਵਿਚ ਸਫ਼ਲ ਹੋ ਗਏ ਸਨ । 

ਪੜ੍ਹੋ ਇਹ ਵੀ ਖਬਰ - ਧਨ ’ਚ ਵਾਧਾ ਅਤੇ ਪਰੇਸ਼ਾਨੀਆਂ ਤੋਂ ਮੁਕਤੀ ਪਾਉਣ ਲਈ ਐਤਵਾਰ ਨੂੰ ਕਰੋ ਇਹ ਖ਼ਾਸ ਉਪਾਅ 

ਪਲਾਨਿੰਗ ਅਨੁਸਾਰ ਵਿਦਰੋਹ ਫ਼ਰਵਰੀ 1915 ਨੂੰ ਅਰੰਭ ਹੋਣਾ ਸੀ ਪਰ ਇਸ ਦੌਰਾਨ ਕਿਰਪਾਲ ਸਿੰਘ ਨਾਂ ਦਾ ਇਕ ਸਰਕਾਰੀ ਮੁਖ਼ਬਰ ਗੁਪਤ ਤੌਰ ’ਤੇ ਪਾਰਟੀ ਵਿਚ ਸ਼ਾਮਲ ਹੋ ਗਿਆ ਸੀ। ਉਸ ਮੁਖਬਰ ਦੁਆਰਾ ਸਰਕਾਰ ਨੂੰ ਸਮਾਂ ਰਹਿੰਦੇ ਸਾਰੇ ਕਰਤਾਰ ਸਿੰਘ ਹੁਰਾਂ ਦੇ ਸਾਰੇ ਗੁਪਤ ਭੇਦ ਖੋਲਣ ਦੇ ਚਲਦਿਆਂ, ਵੱਡੇ ਪੱਧਰ ’ਤੇ ਗ਼ਦਰ ਪਾਰਟੀ ਦੇ ਉਕਤ ਬਹੁਤ ਸਾਰੇ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਕਰਤਾਰ ਸਿੰਘ, ਸੁਰਸਿੰਘ ਦਾ ਜਗਤ ਸਿੰਘ ਅਤੇ ਹਰਨਾਮ ਸਿੰਘ ਟੁੰਡੀਲਾਟ ਬਚ ਕੇ ਕਾਬੁਲ ਵੱਲ ਨਿਕਲ ਗਏ ਸਨ ਪਰ ਉਕਤ ਤਿੰਨੋਂ ਜਦੋਂ ਆਪਣੀ ਮੁਹਿੰਮ ਨੂੰ ਜਾਰੀ ਰੱਖਣ ਲਈ ਪੰਜਾਬ ਪਰਤ ਰਹੇ ਸਨ। ਪੁਲਸ ਨੇ 2 ਮਾਰਚ 1915 ਨੂੰ ਸ਼ਾਹਪੁਰ ਜ਼ਿਲ੍ਹੇ ਵਿਚ ਵਿਲਸਨਪੁਰ ਵਿਖੇ 22ਵੀਂ ਘੋੜ-ਸਵਾਰ ਫ਼ੌਜ ਦੇ ਜਵਾਨਾਂ ਨੂੰ ਵਰਗਲਾਉਣ ਦੇ ਉਦੇਸ਼ ਨਾਲ ਆਇਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਪੜ੍ਹੋ ਇਹ ਵੀ ਖਬਰ -  Health tips : ਇਨ੍ਹਾਂ ਚੀਜ਼ਾਂ ਨੂੰ ਆਪਣੀ ਖੁਰਾਕ ‘ਚ ਕਰੋ ਸ਼ਾਮਲ, ਕਦੇ ਨਹੀਂ ਹੋਵੇਗੀ ਫ਼ੇਫੜਿਆਂ ਦੀ ਬੀਮਾਰੀ

ਜਦੋਂ ਬਗ਼ਾਵਤ ਦੇ ਦੋਸ਼ ਅਧੀਨ ਕਰਤਾਰ ਸਿੰਘ ਸਰਾਭਾ ’ਤੇ ਮੁਕਦਮਾ ਚੱਲ ਰਿਹਾ ਸੀ ਤਾਂ ਉਸ ਨੇ ਤਮਾਮ ਦੋਸ਼ਾਂ ਦੀ ਸਮੁੱਚੀ ਜ਼ਿੰਮੇਵਾਰੀ ਆਪਣੇ ਖੁਦ ਉੱਪਰ ਲੈ ਲਈ ਸੀ ਤੇ ਇਹ ਸਭ ਸੁਣ ਕੇ ਜੱਜ ਹੱਕਾ-ਬੱਕਾ ਰਹਿ ਗਿਆ ਕਿ ਇੱਕ ਉੱਨੀ ਸਾਲਾਂ ਦੀ ਛੋਟੀ ਉਮਰ ਦਾ ਮੁੱਛ ਫੁੱਟ ਗਭਰੂ ਇਨੀਂ ਨਿਡਰਤਾ ਨਾਲ ਵਿਵਹਾਰ ਕਰ ਰਿਹਾ ਸੀ। ਕਰਤਾਰ ਸਿੰਘ ਦੀ ਨਿੱਕੀ ਉਮਰ ਨੂੰ ਧਿਆਨ ਵਿੱਚ ਰੱਖਦਿਆਂ ਜੱਜ ਨੇ ਨੌਜਵਾਨ ਨੂੰ ਆਪਣੇ ਬਿਆਨ ਵਿੱਚ ਸੋਧ ਕਰਨ ਦੀ ਸਲਾਹ ਦਿੱਤੀ ਪਰ ਨਤੀਜਾ ਇਸ ਦੇ ਵਿਪਰੀਤ ਹੋਇਆ। ਕਰਤਾਰ ਸਿੰਘ ਨੇ ਇਸਦੇ ਉਲਟ ਹੋਰ ਦ੍ਰਿੜ੍ਹਤਾ ਨਾਲ ਬਿਆਨ ਦਿੱਤਾ ਅਤੇ ਪੂਰੀ ਸਾਜ਼ਿਸ਼ ਦਾ ਜ਼ੁੰਮੇਵਾਰ ਉਹ ਖ਼ੁਦ ਹੀ ਸੀ। ਇਸ ਦੇ ਆਧਾਰ ’ਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ। 

ਗ਼ਦਰੀਆਂ ਵਲੋਂ ਕੇਸ ਦੀ ਪੈਰਵੀ ਕਰ ਰਹੇ ਵਕੀਲ ਰਘੂਵਰ ਸਹਾਇ ਨੇ 24 ਗ਼ਦਰੀਆਂ ਨੂੰ ਫਾਂਸੀ ਦੀ ਸਜ਼ਾ ਦਾ ਮੁੱਦਾ ਵਾਇਸਰਾਇ ਕੌਂਸਲ ਕੋਲ ਉਠਾਇਆ ਤੇ ਕੌਂਸਲ ਦੇ ਮੈਂਬਰ ਸਰ ਅਲੀ ਇਮਾਮ ਨੇ ਕਾਨੂੰਨੀ ਪੈਂਤਰਿਆਂ ਦੀ ਨਜ਼ਰਸਾਨੀ ਤੋਂ ਬਾਅਦ 24 ਗ਼ਦਰੀਆਂ ਵਿਚੋਂ 17 ਗ਼ਦਰੀਆਂ ਦੀ ਫਾਂਸੀ ਦੀ ਸਜ਼ਾ ਤੋੜ ਕੇ ਸਜ਼ਾ-ਏ-ਕਾਲੇਪਾਣੀ ਕਰ ਦਿੱਤੀ। ਸਰ ਅਲੀ ਇਮਾਮ ਨੇ ਸਰਾਭੇ ਦੀ ਫਾਂਸੀ ਵੀ ਉਮਰ ਕੈਦ ਵਿੱਚ ਤਬਦੀਲ ਕਰਵਾਉਣ ਦੀ ਕੋਸ਼ਿਸ਼ ਕੀਤੀ। ਉਸ ਸਮੇਂ ਸਰਾਭੇ ਦੀ ਉਮਰ ਸਭ ਤੋਂ ਘੱਟ ਸੀ ਪਰ ਵਾਇਸਰਾਇ ਨੇ ਅਪੀਲ ਖਾਰਜ ਕਰ ਦਿੱਤੀ ਅਤੇ ਕੋਰਟ ਵਲੋਂ ਸਰਾਭੇ ਬਾਰੇ ਸਭ ਤੋਂ ਵੱਧ ਸੱਤ ਪੰਨਿਆਂ ਦਾ ਫ਼ੈਸਲਾ ਲਿਖਿਆ ਗਿਆ ਸੀ, ਜਿਸ ਵਿੱਚ ਉਸ ਨੂੰ ਸਭ ਤੋਂ ‘ਖ਼ਤਰਨਾਕ’ ਦੱਸਿਆ ਗਿਆ ਸੀ। ਫ਼ੈਸਲੇ ਵਿੱਚ ਅਹਿਮ ਗੱਲ ਇਹ ਲਿਖੀ ਗਈ ਸੀ ਕਿ ਗ਼ਦਰ ਦੀ ਅਜਿਹੀ ਕੋਈ ਵੀ ਘਟਨਾ ਨਹੀਂ ਹੈ, ਜਿਸ ਵਿੱਚ ਸਰਾਭਾ ਸ਼ਾਮਿਲ ਨਾ ਹੋਵੇ। 

ਪੜ੍ਹੋ ਇਹ ਵੀ ਖਬਰ - Health tips : ਜੇਕਰ ਤੁਸੀਂ ਅਤੇ ਤੁਹਾਡੇ ਬੱਚੇ ਮੂੰਹ ਖ਼ੋਲ੍ਹ ਕੇ ਸੌਂਦੇ ਹੋ ਤਾਂ ਹੋ ਜਾਓ ਸਾਵਧਾਨ

ਅਖੀਰ 16 ਨਵੰਬਰ 1915 ਨੂੰ ਸਾਢੇ ਉੱਨੀ ਸਾਲ ਦੇ ਜਵਾਨ ਕਰਤਾਰ ਸਿੰਘ ਸਰਾਭਾ ਨੂੰ ਉਹਨਾਂ ਦੇ ਛੇ ਹੋਰ ਸਾਥੀਆਂ - ਬਖਸ਼ੀਸ਼ ਸਿੰਘ, ਜ਼ਿਲ੍ਹਾ ਅੰਮ੍ਰਿਤਸਰ; ਹਰਨਾਮ ਸਿੰਘ, ਜ਼ਿਲ੍ਹਾ ਸਿਆਲਕੋਟ; ਜਗਤ ਸਿੰਘ, ਜ਼ਿਲ੍ਹਾ ਲਾਹੌਰ; ਸੁਰੈਣ ਸਿੰਘ -1 ਅਤੇ ਸੁਰੈਣ -2 ਦੋਨੋਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਿਸ਼ਨੂੰ ਗਣੇਸ਼ ਪਿੰਗਲੇ, ਜ਼ਿਲ੍ਹਾ ਪੂਨਾ (ਮਹਾਰਾਸ਼ਟਰ) - ਦੇ ਨਾਲ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਫ਼ਾਂਸੀ ਦੇ ਦਿੱਤੀ ਗਈ। ਕਹਿੰਦੇ ਹਨ ਕਿ ਮੌਤ ਸਮੇਂ ਕਰਤਾਰ ਸਿੰਘ 20 ਸਾਲਾਂ ਦਾ ਵੀ ਨਹੀਂ ਸੀ ਪਰ ਉਸ ਚ ਇਨ੍ਹਾਂ ਹੌਸਲਾ ਤੇ ਕੁਰਬਾਨੀ ਦਾ ਜਜ਼ਬਾ ਸੀ ਕਿ ਨਜ਼ਰਬੰਦੀ ਦੌਰਾਨ ਉਸਦਾ ਭਾਰ 14 ਪੌਂਡ ਵੱਧ ਗਿਆ ਸੀ। ਅਦਾਲਤ ਵਿੱਚ ਕਹੇ ਕਰਤਾਰ ਸਿੰਘ ਸਰਾਭਾ ਕਹੇ ਇਹ ਸ਼ਬਦ ਭਗਤ ਸਿੰਘ ਅਤੇ ਊਧਮ ਸਿੰਘ ਜਿਹੇ ਯੋਧਿਆਂ ਨੂੰ ਹਮੇਸ਼ਾਂ ਪ੍ਰੇਰਨਾ ਦਿੰਦੇ ਰਹੇ ਕਿ : ਮੈਨੂੰ ਉਮਰ-ਕੈਦ ਜਾਂ ਮੌਤ ਦੀ ਸਜ਼ਾ ਮਿਲ ਸਕਦੀ ਹੈ ਪਰ ਮੈਂ ਮੌਤ ਦੀ ਸਜ਼ਾ ਨੂੰ ਤਰਜੀਹ ਦੇਵਾਂਗਾ ਤਾਂ ਜੋ ਦੁਬਾਰਾ ਜਨਮ ਲੈ ਕੇ ਮੈਂ ਫ਼ਿਰ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਲ ਹੋ ਸਕਾਂ। ਮੈਂ ਵਾਰ ਵਾਰ ਓਦੋਂ ਤੱਕ ਮਰਨਾ ਚਾਹਾਂਗਾ ਜਦੋਂ ਤੱਕ ਕਿ ਭਾਰਤ ਅਜ਼ਾਦ ਨਹੀਂ ਹੋ ਜਾਂਦਾ। ਇਹੀ ਮੇਰੀ ਆਖ਼ਰੀ ਇੱਛਾ ਹੈ।

ਪੜ੍ਹੋ ਇਹ ਵੀ ਖਬਰ - ਸਿਹਤ ਸਬੰਧੀ ਕਈ ਸਮੱਸਿਆਵਾਂ ਨੂੰ ਦੂਰ ਕਰਦੈ ‘ਤਿਲਾਂ ਦਾ ਤੇਲ’, ਝੜਦੇ ਵਾਲਾਂ ਦੀ ਪ੍ਰੇਸ਼ਾਨੀ ਵੀ ਹੋਵੇਗੀ ਦੂਰ

ਅੱਜ ਦੇਸ਼ ਨੂੰ ਆਜ਼ਾਦ ਹੋਇਆਂ ਸੱਤ ਦਹਾਕਿਆਂ ਤੋਂ ਵੀ ਉਪਰ ਸਮਾਂ ਲੰਘ ਚੁੱਕਾ ਹੈ। ਬੇਸ਼ੱਕ ਅੱਜ ਕਰਤਾਰ ਸਿੰਘ ਸਰਾਭਾ ਸਾਡੇ ਦਰਮਿਆਨ ਨਹੀਂ ਹਨ ਪਰ ਮੈਂ ਸਮਝਦਾ ਹਾਂ ਕਿ ਇਸ ਸਮੇਂ ਦੇਸ਼ ਵਿੱਚ ਵਿਸ਼ੇਸ਼ ਕਰ ਪੰਜਾਬ ਨੂੰ, ਜੋ ਹਾਲਾਤ ਦਰਪੇਸ਼ ਹਨ ਅਤੇ ਜਿਸ ਤਰ੍ਹਾਂ ਇਸ ਵਕਤ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਮਜ਼ਦੂਰ ਆਪਣੇ ਹੱਕਾਂ ਦੀ ਰਾਖੀ ਲਈ ਸੜਕਾਂ ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਉਸ ਨੂੰ ਵੇਖਦਿਆਂ ਪਤਾ ਨਹੀਂ ਕਰਤਾਰ ਸਿੰਘ ਸਰਾਭਾ ਹੁਰਾਂ ਦੀ ਆਤਮਾ ਕਿੰਨੀ ਕੁ ਦੁੱਖੀ ਹੋਵੇਗੀ ..! ਯਕੀਨਨ ਅੱਜ ਦੇਸ਼ ਦੇ ਲੋਕਾਂ ਅਤੇ ਹਾਕਮਾਂ ਨੂੰ ਇਸ ਦਰਦ ਨੂੰ ਮਹਿਸੂਸ ਕਰਨ ਦੀ ਲੋੜ ਹੈ।

  • Kartar Singh Sarabha
  • Martyrdom
  • Memorial
  • ਕਰਤਾਰ ਸਿੰਘ ਸਰਾਭਾ
  • ਸ਼ਹਾਦਤ
  • ਯਾਦਗਾਰ
  • ਅੱਬਾਸ ਧਾਲੀਵਾਲ

ਬੰਦੀ ਛੋੜ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੁੰਦਰ ਦੀਪਮਾਲਾ

NEXT STORY

Stories You May Like

    • punjab weather s new released weather department alert
      ਪੰਜਾਬ Weather ਦੀ ਨਵੀਂ ਅਪਡੇਟ ਜਾਰੀ! ਜਾਣੋ 31 ਅਗਸਤ ਤੱਕ ਕਿਹੋ ਜਿਹਾ ਰਹੇਗਾ...
    • political conferences in amritsar occasion of rakhad punya jor mela
      ਰੱਖੜ ਪੁੰਨਿਆ 'ਤੇ ਵੱਡੀਆਂ ਕਾਨਫ਼ਰੰਸਾਂ! ਵਧੇਗਾ ਪੰਜਾਬ ਦਾ ਸਿਆਸੀ ਪਾਰਾ
    • congress organized onion langar in jalandhar  unique protest
      ਜਲੰਧਰ 'ਚ ਕਾਂਗਰਸ ਨੇ ਲਾਇਆ ਪਿਆਜ਼ ਦਾ ਲੰਗਰ, ਕੀਤਾ ਅਨੋਖਾ ਪ੍ਰਦਰਸ਼ਨ
    • man dead on road accident
      ਪੰਜਾਬ: ਸੜਕ ਹਾਦਸੇ 'ਚ ਢਾਡੀ ਦੀ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
    • major accident in factory in jalandhar
      ਫੈਕਟਰੀ 'ਚ ਵੱਡਾ ਹਾਦਸਾ! ਕੰਮ ਕਰਦੇ ਸਮੇਂ ਮਸ਼ੀਨ 'ਚ ਆ ਗਈ ਔਰਤ ਦੀ ਧੌਣ, ਹੋਈ ਮੌਤ
    • accused sentenced to life imprisonment for murdering woman
      ਔਰਤ ਦਾ ਕਤਲ ਕਰਨ ਦੇ ਮਾਮਲੇ 'ਚ ਦੋਸ਼ੀ ਨੂੰ ਉਮਰ ਕੈਦ
    • motorcycle stolen from near dav flyover in jalandhar
      ਜਲੰਧਰ 'ਚ ਦਿਨ-ਦਿਹਾੜੇ DAV ਫਲਾਈਓਵਰ ਨੇੜਿਓਂ ਮੋਟਰਸਾਈਕਲ ਚੋਰੀ
    • jalandhar gymkahan club elections
      ਜਲੰਧਰ ਜਿਮਖਾਨਾ ਚੋਣਾਂ ’ਚ ਦੋਵਾਂ ਗਰੁੱਪਾਂ ਵਿਚਾਲੇ ਸਿਰ-ਧੜ ਦੀ ਲੱਗੀ ਬਾਜ਼ੀ,...
    Trending
    Ek Nazar
    nawaz sharif has nominated iftikhar gilani

    ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

    car hit pedestrians

    ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

    sidhu moosewala s first hologram show will be held on this day

    ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

    side effect of cancer medicine  famous actress had to undergo surgery

    ਕੈਂਸਰ ਦੀ ਦਵਾਈ ਦਾ ਹੋਇਆ ਸਾਈਡ ਇਫੈਕਟ, ਮਸ਼ਹੂਰ ਅਦਾਕਾਰਾ ਨੂੰ ਕਰਵਾਉਣੀ ਪਈ ਸਰਜਰੀ,...

    water crisis

    ਪਾਕਿਸਤਾਨ 'ਚ ਪਾਣੀ ਦਾ ਭਿਆਨਕ ਸੰਕਟ: ਕੁਦਰਤੀ ਕਮੀ ਨਹੀਂ, ਸਗੋਂ ਚੋਰੀ ਮੁੱਖ ਵਜ੍ਹਾ

    la tomatina in spain

    ਸਪੇਨ 'ਚ ਲਾ ਟੋਮਾਟੀਨਾ... 1 ਘੰਟੇ 'ਚ ਇਕ-ਦੂਜੇ 'ਤੇ ਮਾਰੇ ਲੱਖਾਂ ਟਮਾਟਰ

    congress mla suspended haryana vidhan sabha speaker

    ਵੱਡੀ ਖ਼ਬਰ ; ਕਾਂਗਰਸ ਦੇ 8 MLA ਸਸਪੈਂਡ ! ਹਰਿਆਣਾ ਵਿਧਾਨ ਸਭਾ ਸਪੀਕਰ ਨੇ ਕੀਤੀ...

    punjabi singer ravinder grewal falls victim to rs 92 lakh fraud

    ਪੰਜਾਬੀ ਗਾਇਕ ਰਵਿੰਦਰ ਗਰੇਵਾਲ ਹੋਏ 92 ਲੱਖ ਦੀ ਠੱਗੀ ਦਾ ਸ਼ਿਕਾਰ

    girl hit inside her home by gym trainer

    ਜਿਮ ਟ੍ਰੇਨਰ ਨੇ ਘਰ 'ਚ ਵੜ ਕੀਤਾ 21 ਸਾਲਾ ਮਾਡਲ ਦਾ ਕਤਲ, ਫਿਰ...

    build nuclear micro reactors

    2 ਬਿਲੀਅਨ ਡਾਲਰ ਨਾਲ ਬਣਨਗੇ ਪ੍ਰਮਾਣੂ ਮਾਈਕ੍ਰੋ-ਰਿਐਕਟਰ : ਅਮਰੀਕੀ ਫੌਜ

    this famous actress wants to become a mother without getting married

    ਬਿਨਾਂ ਵਿਆਹ ਦੇ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! 30 ਸਾਲ ਦੀ ਉਮਰ...

    nepal tibet flood disaster

    ਨੇਪਾਲ-ਤਿੱਬਤ ਹੜ੍ਹ ਤਬਾਹੀ: 34 ਆਸਟ੍ਰੇਲੀਆਈ ਨਾਗਰਿਕਾਂ ਸਮੇਤ ਸੈਂਕੜੇ ਲਾਪਤਾ

    lunar eclipse on rakshabandhan

    ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ; ਜਾਣੋ ਸੂਤਕ-ਕਾਲ ਤੇ ਪੂਜਾ-ਪਾਠ ਨਾਲ...

    russia ukraine conflict

    ਰੂਸ 'ਤੇ ਯੂਕਰੇਨੀ ਹਮਲਾ, ਵਾਈਲਡਬੇਰੀਜ਼ ਦਾ ਗੋਦਾਮ ਸੜ ਕੇ ਹੋਇਆ ਸੁਆਹ

    actress jatinder kaur shared moments from her personal life

    ਜਤਿੰਦਰ ਕੌਰ ਦੀ ਕਹਾਣੀ : ਜੱਬਲ ਨਾਲ ਜੋੜੀ ਨੇ ਬਣਾਇਆ ਸਟਾਰ, ਦੇਖੋ ਦਿਲਚਸਪ ਇੰਟਰਵਿਊ

    punjabi man in canada

    ਕੈਨੇਡਾ 'ਚ ਪੰਜਾਬੀ ਵਿਅਕਤੀ ਦਾ ਕਤਲ, ਜਾਂਚ 'ਚ ਜੁਟੀ ਪੁਲਸ

    rohingya refugees

    ਬੰਗਲਾਦੇਸ਼ 'ਚ ਰਹਿ ਰਹੇ ਰੋਹਿੰਗਿਆ ਸ਼ਰਨਾਰਥੀਆਂ ਨੇ ਕੱਢੀਆਂ ਰੈਲੀਆਂ

    landslide on tchina nepal border

    ਚੀਨ-ਨੇਪਾਲ ਸਰਹੱਦ 'ਤੇ ਖਿਸਕੀ ਜ਼ਮੀਨ,  ਸ਼ੀ ਜਿਨਪਿੰਗ ਨੇ ਬਚਾਅ ਕਾਰਜਾਂ ਦੇ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਪੰਜਾਬ ਦੀਆਂ ਖਬਰਾਂ
      • ration card holders should pay attention
        ਰਾਸ਼ਨ ਕਾਰਡ ਧਾਰਕ ਦੇਣ ਧਿਆਨ! ਆਪਣਾ ਨਾਮ ਦਰਜ ਕਰਵਾਉਣ ਨੂੰ ਲੈ ਕੇ ਪੰਜਾਬ 'ਚ...
      • rakhi  brother  sister  punjab
        ਰੱਖੜੀ ਤੋਂ ਪਹਿਲਾਂ ਸਕੇ ਭੈਣ-ਭਰਾ ਦੀ ਮੌਤ, ਇਕੋ ਚਿਖਾ 'ਤੇ ਸਸਕਾਰ, ਪਿੰਡ 'ਚ...
      • punjab weather s new released weather department alert
        ਪੰਜਾਬ Weather ਦੀ ਨਵੀਂ ਅਪਡੇਟ ਜਾਰੀ! ਜਾਣੋ 31 ਅਗਸਤ ਤੱਕ ਕਿਹੋ ਜਿਹਾ ਰਹੇਗਾ...
      • shocking news husband wife
        ਪੰਜਾਬ: ਗਰਭਵਤੀ ਪਤਨੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਫ਼ਿਰ ਪਤੀ ਨੇ ਜੋ...
      • government employees punjab government
        ਮਹਾ ਹੜਤਾਲ 'ਤੇ ਜਾਣ ਵਾਲੇ ਮੁਲਾਜ਼ਮਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ
      • punjab government ban
        ਪੰਜਾਬ ਵਿਚ ਇਕ ਸਾਲ ਲਈ ਲੱਗੀ ਸਖ਼ਤ ਪਾਬੰਦੀ, ਨਹੀਂ ਵਿਕੇਗਾ ਐਨਾਲਾਗ ਪਨੀਰ
      • political conferences in amritsar occasion of rakhad punya jor mela
        ਰੱਖੜ ਪੁੰਨਿਆ 'ਤੇ ਵੱਡੀਆਂ ਕਾਨਫ਼ਰੰਸਾਂ! ਵਧੇਗਾ ਪੰਜਾਬ ਦਾ ਸਿਆਸੀ ਪਾਰਾ
      • donor surinder kaur
        18 ਸਾਲਾ ਸੁਰਿੰਦਰ ਕੌਰ ਦੇ ਅੰਗ ਦਾਨ ਨਾਲ 4 ਜ਼ਿੰਦਗੀਆਂ ਰੌਸ਼ਨ
      • congress organized onion langar in jalandhar  unique protest
        ਜਲੰਧਰ 'ਚ ਕਾਂਗਰਸ ਨੇ ਲਾਇਆ ਪਿਆਜ਼ ਦਾ ਲੰਗਰ, ਕੀਤਾ ਅਨੋਖਾ ਪ੍ਰਦਰਸ਼ਨ
      • man dead on road accident
        ਪੰਜਾਬ: ਸੜਕ ਹਾਦਸੇ 'ਚ ਢਾਡੀ ਦੀ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +