ਚੰਡੀਗੜ੍ਹ : ਭਾਰਤ ਅਤੇ ਪਾਕਿਸਤਾਨ 'ਚ ਹਵਾਈ ਹਮਲਿਆਂ ਤੋਂ ਬਾਅਦ ਤਣਾਅ ਭਾਵੇਂ ਵਧਦਾ ਜਾ ਰਿਹਾ ਹੈ ਪਰ ਕਰਤਾਰਪੁਰ ਸਾਹਿਬ ਲਾਂਘੇ ਦੇ ਪ੍ਰਾਜੈਕਟ 'ਤੇ ਸਰਹੱਦ ਦੇ ਦੋਵੇਂ ਪਾਸੇ ਕੰਮ ਲਗਾਤਾਰ ਜਾਰੀ ਹੈ ਅਤੇ ਇਹ ਬਿਲਕੁਲ ਵੀ ਨਹੀਂ ਰੁਕਿਆ। ਪਾਕਿਸਤਾਨੀ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ 'ਤੇ ਨਿਗਰਾਨੀ ਰੱਖਦਿਆ ਦੇਖਿਆ ਜਾ ਸਕਦਾ ਹੈ। ਉਹ ਕਿਸੇ ਵੀ ਹਾਲਤ 'ਚ ਕੰਮ ਰੁਕਣ ਨਹੀਂ ਦੇ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਸਰਕਾਰ ਵਲੋਂ ਇਹ ਕੰਮ ਰੋਕਣ ਬਾਰੇ ਹਾਲੇ ਤੱਕ ਕੁਝ ਨਹੀਂ ਕਿਹਾ ਗਿਆ। ਭਾਰਤੀ ਫੌਜ ਦੇ ਜਵਾਨਾਂ ਨੇ ਦੱਸਿਆ ਕਿ ਅੱਜ ਭਾਵੇਂ ਸਾਰਾ ਦਿਨ ਦੋਹਾਂ ਦੇਸ਼ਾਂ ਵਿਚਾਲੇ ਹਾਲਾਤ ਤਣਾਅਪੂਰਨ ਹੀ ਰਹੇ ਪਰ ਦਰਸ਼ਨ ਅਸਥਾਨ 'ਤੇ ਸ਼ਰਧਾਲੂਆਂ ਦੀ ਭੀੜ 'ਤੇ ਕੋਈ ਅਸਰ ਨਹੀਂ ਦੇਖਿਆ ਗਿਆ। ਜਵਾਨਾਂ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਗਿਣਤੀ ਬਿਲਕੁਲ ਆਮ ਵਾਂਗ ਚੱਲ ਰਹੀ ਹੈ ਅਤੇ ਉੱਚ ਅਧਿਕਾਰੀਆਂ ਵਲੋਂ ਇਸ ਮਾਮਲੇ 'ਚ ਬਿਲਕੁਲ ਕੋਈ ਹਦਾਇਤ ਜਾਰੀ ਨਹੀਂ ਕੀਤੀ ਗਈ।
ਪਠਾਨਕੋਟ ਏਅਰਪੋਰਟ 'ਤੇ ਸੁਰੱਖਿਆ ਦੇ ਮੱਦੇਨਜ਼ਰ ਵਧਾਈ ਚੌਕਸੀ
NEXT STORY