ਬਟਾਲਾ (ਵੈੱਬ ਡੈਸਕ)— ਡੇਰਾ ਬਾਬਾ ਨਾਨਕ ਦੇ ਪਿੰਡ ਮਾਨ 'ਚ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਨੂੰ ਲੈ ਕੇ ਰੱਖੇ ਗਏ ਪ੍ਰੋਗਰਾਮ ਦੌਰਾਨ ਇਕ ਪਾਸੇ ਜਿੱਥੇ ਸਿਆਸੀ ਆਗੂਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕਰਦੇ ਹੋਏ ਸੋਹਲੇ ਗਾਏ, ਉਥੇ ਹੀ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਪਾਕਿ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੂੰ ਖਰੀਆਂ-ਖਰੀਆਂ ਸੁਣਾਈਆਂ। ਕੈਪਟਨ ਨੇ ਫੌਜ ਮੁਖੀ ਬਾਜਵਾ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਆਪਣੀਆਂ ਹਰਕਤਾਂ ਨੂੰ ਬਾਜ਼ ਆ ਜਾਣ ਨਹੀਂ ਤਾਂ ਅਸੀਂ ਮੂੰਹ ਤੋੜ ਜਵਾਬ ਦੇਣਾ ਚੰਗੀ ਤਰ੍ਹਾਂ ਜਾਣਦੇ ਹਾਂ। ਉਨ੍ਹਾਂ ਨੇ ਕਿਹਾ ਕਿ ਪਾਕਿ ਫੌਜ ਮੁਖੀ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣ ਕਿ ਸਾਡੇ ਕੋਲ ਉਨ੍ਹਾਂ ਤੋਂ ਵੀ ਵੱਡੀ ਫੌਜ ਹੈ ਅਤੇ ਸਾਡਾ ਮੂਲਕ ਸ਼ਾਂਤੀ ਚਾਹੁੰਦਾ ਹੈ। ਜੇਕਰ ਪਾਕਿ ਨੇ ਗੜਬੜੀ ਦੀ ਕੋਸ਼ਿਸ਼ ਕੀਤੀ ਤਾਂ ਅਸੀਂ ਵੀ ਕੋਈ ਚੂੜੀਆਂ ਨਹੀਂ ਪਾਈਆਂ ਅਤੇ ਜੰਗ ਕਰਨ ਲਈ ਸਾਡੀ ਵੀ ਤਿਆਰੀ ਪੂਰੀ ਹੈ ਪਰ ਜੰਗ ਕੋਈ ਕਰਨਾ ਨਹੀਂ ਚਾਹੁੰਦਾ। ਅਸੀਂ ਚਾਹੁੰਦੇ ਹਾਂ ਕਿ ਸ਼ਾਂਤੀ ਨਾਲ ਮੂਲਕ ਦਾ ਵਿਕਾਸ ਕੀਤਾ ਜਾਵੇ।
ਦੱਸ ਦੇਈਏ ਇਸ ਦੌਰਾਨ ਕੈਪਟਨ ਨੇ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ 139 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ 'ਤੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਆਦਿ ਸਮੇਤ ਕਈ ਉੱਗੀਆਂ ਸ਼ਖਸੀਅਤਾਂ ਮੌਜੂਦ ਸਨ।
ਸੁਨੀਲ ਜਾਖੜ ਦੇ ਭਾਸ਼ਣ ਦਾ ਅਕਾਲੀਆਂ ਵਲੋਂ ਵਿਰੋਧ
NEXT STORY