ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਸਮਾਗਮਾਂ ਵਿਚ ਸ਼ਾਮਲ ਹੋਣਗੇ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਐਨ. ਡੀ. ਏ. ਸਰਕਾਰ ਦੀ ਕੋਸ਼ਿਸ਼ ਸਦਕਾ ਸਿੱਖ ਸੰਗਤ ਦੀ ਚਿਰਕੋਣੀ ਮੰਗ ਪੂਰੀ ਹੋ ਰਹੀ ਹੈ ਅਤੇ ਇਸਦੀ ਸ਼ੁਰੂਆਤ ਕਰਨ ਲਈ ਦੇਸ਼ ਦੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅਤੇ ਕੇਂਦਰ ਸਰਕਾਰ ਦੇ ਮੰਤਰੀ ਖੁਦ ਆਪ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 26 ਨਵੰਬਰ ਨੂੰ ਸਵੇਰੇ 8 ਵਜੇ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਪਹੁੰਚਣਗੇ। ਇਸ ਉਪਰੰਤ ਸਮੁੱਚੀ ਸੰਗਤ ਸ਼ਬਦ ਗਾਇਨ ਕਰਦੀ ਹੋਈ ਪੈਦਲ ਨੀਂਹ ਪੱਥਰ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇਗੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਤੋਂ ਇਲਾਵਾ ਪਾਰਟੀ ਦੀ ਕੋਰ ਕਮੇਟੀ ਦੇ ਸਾਰੇ ਮੈਂਬਰ, ਜ਼ਿਲਾ ਜਥੇਦਾਰ ਸਹਿਬਾਨ, ਮੈਂਬਰ ਪਾਰਲੀਮੈਂਟ, ਵਿਧਾਇਕ, ਸਾਬਕਾ ਵਿਧਾਇਕ, ਸਾਬਕਾ ਮੰਤਰੀ, ਸਾਬਕਾ ਵਿਧਾਇਕ, ਐੱਸ. ਜੀ. ਪੀ. ਸੀ. ਮੈਂਬਰ ਅਤੇ ਪਾਰਟੀ ਦੇ ਹੋਰ ਸਾਰੇ ਸੀਨੀਅਰ ਆਗੂ ਵੀ ਇਸ ਸਮਾਗਮ ਦੀ ਹਾਜ਼ਰੀ ਭਰਨਗੇ।
ਸਰਨਾ ਕੌਮ ਨੂੰ ਵਿਵਾਦਾਂ 'ਚ ਪਾਉਣ ਤੋਂ ਗੁਰੇਜ਼ ਕਰਨ : ਭਾਈ ਲੌਂਗੋਵਾਲ
NEXT STORY