ਗੁਰਦਾਸਪੁਰ (ਇੰਟ)- ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਇਤਿਹਾਸਕ ਲਾਂਘੇ ਦਾ ਉਦਘਾਟਨ ਭਾਰਤ-ਪਾਕਿਸਤਾਨ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਚੰਗੀ ਸ਼ੁਰੂਆਤ ਦੀ ਨਿਸ਼ਾਨਦੇਹੀ ਕਰੇਗਾ। ਸੀਨੀਅਰ ਕਾਂਗਰਸੀ ਨੇਤਾ ਮਨਮੋਹਨ ਸਿੰਘ ਦਾ ਇਹ ਬਿਆਨ ਸ਼ਨੀਵਾਰ ਸ਼ਾਮ ਨੂੰ ਕਰਤਾਰਪੁਰ ਲਾਂਘੇ ਦਾ ਦੌਰਾ ਕਰਨ ਤੋਂ ਬਾਅਦ ਆਇਆ ਹੈ।
ਸਾਬਕਾ ਪ੍ਰਧਾਨ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ, “ਇਹ ਚੰਗੀ ਸ਼ੁਰੂਆਤ ਸੀ, ਭਾਰਤ-ਪਾਕਿ ਸਬੰਧਾਂ ਵਿਚ ਪਿਛਲੇ ਕੁਝ ਦਿਨਾਂ ਤੋਂ ਤਲਖੀ ਵਧ ਗਈ ਹੈ। ਮੈਂ ਉਮੀਦ ਕਰਦਾ ਹਾਂ ਕਿ ਇਹ ਸਾਡੇ ਰਿਸ਼ਤੇ ਨੂੰ ਮਜ਼ਬੂਤ ਕਰਨ ਲਈ ਇੱਕ ਚੰਗੀ ਸ਼ੁਰੂਆਤ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਅਤੇ 500 ਤੋਂ ਵੱਧ ਭਾਰਤੀ ਸਿੱਖ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿੱਤੀ। ਦੂਜੇ ਪਾਸੇ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ਨੀਵਾਰ ਨੂੰ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਦਾ ਰਸਮੀ ਉਦਘਾਟਨ ਕੀਤਾ।
ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਪਾਸਪੋਰਟ 'ਤੇ ਨਹੀਂ ਲੱਗਦੀ ਮੋਹਰ
NEXT STORY