ਰਮਦਾਸ/ ਅਜਨਾਲਾ/ ਅੰਮ੍ਰਿਤਸਰ (ਸਾਰੰਗਲ/ ਗੁਰਜੰਟ/ ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਕਸਬਾ ਰਮਦਾਸ ’ਚ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਲੰਗਰ ਹਾਲ ਅਤੇ ਦੀਵਾਨ ਹਾਲ ਦਾ ਉਦਘਾਟਨ ਕਰਨ ਲਈ ਪਹੁੰਚੇ। ਇਸ ਮੌਕੇ ਬੀਬੀ ਜਗੀਰ ਕੌਰ ਨੇ ਪਾਕਿ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਹੁਣ ਤੱਕ ਨਾ ਖੋਲ੍ਹਣ ਦੇ ਮਾਮਲੇ ਵਿੱਚ ਭਾਰਤ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਕੇਵਲ ਸੰਗਤ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਖੋਲ੍ਹਿਆ ਸੀ, ਕਿਉਂਕਿ ਜੇਕਰ ਸਰਕਾਰ ਇਸ ਸਬੰਧ ਵਿੱਚ ਸੰਜੀਦਾ ਹੁੰਦੀ ਤਾਂ ਉਹ ਲੰਮੇਂ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਮੁੜ ਖੋਲ੍ਹਣ ਦੀ ਪਹਿਲ ਕਦਮੀ ਕਰਦੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ : ਰਾਤ ਦੇ ਹਨ੍ਹੇਰੇ ’ਚ ਵਿਅਕਤੀ ਦਾ ਕਤਲ, ਸਿਰ ਧੜ ਤੋਂ ਕੀਤਾ ਵੱਖ
ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਭਾਰਤ ਸਰਕਾਰ ਨੂੰ ਤੁਰੰਤ ਖੋਲ੍ਹਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਅਕਾਲੀ ਸਰਕਾਰ ਵੱਲੋਂ ਬਣਾਈਆਂ ਗਈਆਂ ਯਾਦਗਾਰਾਂ ਦੀ ਮੌਜੂਦਾ ਕੈਪਟਨ ਸਰਕਾਰ ਵੱਲੋਂ ਕੀਤੀ ਜਾ ਰਹੀ ਅਣਦੇਖੀ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਯਾਦਗਾਰਾਂ ਵਿਖੇ ਬੂਟੇ ਲਗਾ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਉਣ ਲਈ ਯਤਨ ਕਰੇਗੀ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਜਿਊਂਦਾ ਸਾੜਿਆ ਮਾਂ ਦਾ ਪ੍ਰੇਮੀ
ਬੀਬੀ ਜਗੀਰ ਕੌਰ ਨੇ ਇਕ ਸਵਾਲ ਦੇ ਜਵਾਬ ਵਿੱਚ ਸੁਧੀਰ ਸੂਰੀ ਵੱਲੋਂ ਸਿੱਖ ਸਿਧਾਂਤਾਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਰੁੱਧ ਕੀਤੇ ਗਏ ਕੁੜ ਪ੍ਰਚਾਰ ਨੂੰ ਉਸ ਦੀ ਬੀਮਾਰ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਪੰਜਾਬ ਦਾ ਸ਼ਾਂਤਮਈ ਮਾਹੋਲ ਜਾਣਬੁਝ ਕੇ ਖਰਾਬ ਕਰਨਾ ਚਾਹੁੰਦੇ ਹਨ ਅਤੇ ਭਾਈਚਾਰਕ ਸਾਂਝ ਨੂੰ ਤਾਰ-ਤਾਰ ਕਰਨ ਦੀ ਤਾਕ ਵਿਚ ਰਹਿੰਦੇ ਹਨ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਅਜਿਹੇ ਲੋਕਾਂ ਨੂੰ ਨੱਥ ਪਾ ਕੇ ਰਖਣੀ ਚਾਹੀਦੀ ਹੈ ਤਾਂ ਜੋ ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸੜਕ ਹਾਦਸੇ ’ਚ 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਘਰ ’ਚ ਪਿਆ ਚੀਕ-ਚਿਹਾੜਾ
ਇਸ ਦੌਰਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਲੰਗਰ ਹਾਲ ਅਤੇ ਦੀਵਾਨ ਹਾਲ ਦਾ ਉਦਘਾਟਨ ਕਰਨ ਤੋਂ ਇਲਾਵਾ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਪ੍ਰਬੰਧਕੀ ਬਲਾਕ ਦੇ ਨੀਂਹ ਪੱਥਰ ਤੋਂ ਪਰਦਾ ਵੀ ਹਟਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਡਾ. ਅਵਤਾਰ ਕੌਰ ਅਜਨਾਲਾ, ਬਾਬਾ ਜਗਤਾਰ ਸਿੰਘ ਤਰਨਤਾਰਨ ਵਾਲੇ, ਬਾਬਾ ਗੁਰਮੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਦਾ ਆਦੇਸ਼ ਪ੍ਰਕਾਸ਼ ਸਿੰਘ ਪੰਨੂ IAF ‘ਚ ਬਣਿਆ ਫਲਾਇੰਗ ਅਫ਼ਸਰ, ਕੈਪਟਨ ਨੇ ਦਿੱਤੀ ਵਧਾਈ
ਅਹਿਮ ਖ਼ਬਰ : ਸੋਨੀਆ-ਪ੍ਰਿਯੰਕਾ 'ਚੋਂ ਕਿਸ ਦਾ ਚਹੇਤਾ ਪਵੇਗਾ 'ਭਾਰੀ', ਕੈਪਟਨ-ਸਿੱਧੂ ਦੇ ਭਵਿੱਖ ਦਾ ਫ਼ੈਸਲਾ ਇਸ ਹਫ਼ਤੇ
NEXT STORY