ਅੰਮ੍ਰਿਤਸਰ : ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਸੰਬੰਧੀ ਰੱਖੇ ਗਏ ਸਮਾਗਮ 'ਚ ਸ਼ਾਮਲ ਹੋਣ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਰਵਾਨਾ ਹੋ ਗਏ ਹਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਸਿਮਰਤ ਨੇ ਭਾਵੁਕ ਹੁੰਦਿਆਂ ਕਿਹਾ ਕਿ ਪਾਕਿਸਤਾਨ ਜਾਣਾ ਉਨ੍ਹਾਂ ਲਈ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ, ਮੈਨੂੰ ਇਸ ਸਮਾਗਮ ਲਈ ਕਿਸੇ ਵਲੋਂ ਸੱਦਾ ਨਹੀਂ ਦਿੱਤਾ ਗਿਆ, ਉਹ ਸਿਰਫ ਗੁਰੂ ਸਾਹਿਬ ਦੀ ਕ੍ਰਿਪਾ ਸਦਕਾ ਹੀ ਸ੍ਰੀ ਕਰਤਾਰਪੁਰ ਸਾਹਿਬ ਜਾ ਰਹੇ ਹਨ। ਹਰਸਿਮਰਤ ਨੇ ਕਿਹਾ ਕਿ ਮੈਂ ਉਸ ਦੇਸ਼ 'ਚ ਜਾ ਰਹੀ ਹੈ ਜਿਥੇ ਮੈਨੂੰ ਕੋਈ ਜਾਣਦਾ ਨਹੀਂ। ਹਰਸਿਮਰਤ ਨੇ ਕਰਤਾਰਪੁਰ ਲਾਂਘੇ 'ਤੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦੇ ਫੈਸਲੇ ਦੀ ਸ਼ਲਾਘਾਯੋਗ ਕੀਤੀ ਹੈ।
ਖੁਫੀਆ ਏਜੰਸੀਆਂ ਵਲੋਂ ਵਿਦੇਸ਼ੀ ਸਿੱਖਾਂ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ
NEXT STORY