ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਹਰ ਸਾਲ ਦੀ ਤਰ੍ਹਾਂ ਤਿੰਨ ਰੋਜ਼ਾ 37 ਆਸਟ੍ਰੇਲੀਅਨ ਸਿੱਖ ਗੇਮਜ ਸਿਡਨੀ ਵਿੱਚ ਕਰਵਾਇਆ ਗਿਆ। ਇਸ ਵਿੱਚ ਕਈ ਦੇਸ਼ਾਂ ਦੇ ਵੱਖ-ਵੱਖ ਖੇਡਾਂ ਵਿੱਚ 9000 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ। ਇਸ ਦੌਰਾਨ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ 70 ਸਾਲ ਉਮਰ ਵਾਲੇ ਜ਼ੋਨ 'ਚ ਗੋਲਾ ਸੁੱਟਣ ਦੀ ਗੇਮ ਵਿੱਚ ਕਸ਼ਮੀਰ ਸਿੰਘ ਵਾਹਲਾ ਨੇ ਗੋਲਡ ਮੈਡਲ ਜਿੱਤ ਕੇ ਜਿੱਥੇ ਪੂਰੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ ਉਥੇ ਹੀ ਆਪਣੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਪਿੰਡ ਬਥਵਾਲਾ ਦਾ ਨਾਮ ਵੀ ਰੋਸ਼ਨ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਹਾਦਸਾ, ਫਲਾਈਓਵਰ 'ਤੋਂ ਕਾਗਜ਼ ਵਾਂਗ ਉੱਡਦੀ ਹੇਠਾਂ ਡਿੱਗੀ ਕਾਰ
ਇਸ ਸਬੰਧੀ ਜਗ ਬਾਣੀ ਨਾਲ ਗੱਲਬਾਤ ਕਰਦੇ ਹੋਏ ਰਸ਼ਪਾਲ ਸਿੰਘ ਯੂਕੇ ਨੇ ਦੱਸਿਆ ਕਿ ਸਾਡੇ ਗੁਰਦਾਸਪੁਰ ਜ਼ਿਲ੍ਹੇ ਦਾ ਨਾਮ ਕਸ਼ਮੀਰ ਸਿੰਘ ਖਿਡਾਰੀ ਵੱਲੋਂ ਗੋਲਡ ਮੈਡਲ ਜਿੱਤ ਕੇ ਰੋਸ਼ਨ ਕੀਤਾ ਹੈ। ਉੱਥੇ ਹੀ ਆਉਣ ਵਾਲੀ ਨੌਜਵਾਨ ਪੀੜੀ ਨੂੰ ਇਹ ਸੁਨੇਹਾ ਹੈ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਨਸ਼ਿਆਂ ਖਿਲਾਫ ਪੂਰੀ ਤੇਜ਼ੀ ਨਾਲ ਮੁਹਿੰਮ ਚਲਾਈ ਹੋਈ ਹੈ ਉੱਥੇ ਹੀ ਖੇਡਾਂ ਪ੍ਰਤੀ ਵੀ ਸਰਕਾਰ ਵੱਲੋਂ ਖਿਡਾਰੀਆਂ ਦਾ ਪੂਰਾ ਸਨਮਾਨਿਤ ਕੀਤਾ ਜਾ ਰਿਹਾ ਹੈ। ਜਿਸ ਲੜੀ ਤਹਿਤ ਇਸ ਉਮਰ ਵਿੱਚ ਵੀ ਇਸੇ ਖਿਡਾਰੀ ਵੱਲੋਂ ਖੇਡਾਂ ਪ੍ਰਤੀ ਆਪਣੀ ਪੂਰੀ ਰੁਚੀ ਦਿਖਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਪੈ ਗਏ ਗੜ੍ਹੇ
ਉਨ੍ਹਾਂ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਖੇਡਾਂ ਪ੍ਰਤੀ ਵੱਧ ਤੋਂ ਵੱਧ ਧਿਆਨ ਦੇਣ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਸਾਡੇ ਨੌਜਵਾਨ ਪੀੜੀ ਦੇਸ਼ ਲਈ ਵਧੀਆ ਖੇਡ ਕੇ ਆਪਣੇ ਦੇਸ਼ ਦਾ ਨਾਮ ਰੋਸ਼ਨ ਕਰ ਸਕੇ। ਇਸ ਮੌਕੇ ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਵੱਲੋਂ ਵਧਾਈ ਦਿੱਤੀ ਜਾ ਰਹੀ ਹੈ ।
ਇਹ ਵੀ ਪੜ੍ਹੋ- ਪੰਜਾਬ 'ਚ Private ਸਕੂਲਾਂ 'ਤੇ ਹੋ ਸਕਦੈ ਵੱਡਾ ਐਕਸ਼ਨ, ਸਖ਼ਤ ਕਦਮ ਚੁੱਕੇਗੀ ਸਰਕਾਰ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਸ਼ਿਆਰਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਵੱਡੀ ਕਾਰਵਾਈ
NEXT STORY