ਭੋਆ, ( ਹਰਜਿੰਦਰ ਸਿੰਘ ਗੋਰਾਇਆ )-ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵਿਧਾਨ ਸਭਾ ਹਲਕਾ ਭੋਆ ਹਿੰਦ ਪਾਕ ਦੀ ਸਰਹੱਦ ਦੇ ਨਾਲ ਲਗਦੇ ਪਿੰਡ ਪਹਾੜੀਪੁਰ,ਖੁਦਾਈਪੁਰ, ਜੈਤਪੁਰ ਅਤੇ ਫਰਵਾਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਡੋਰ ਟੂ ਡੋਰ ਪਿੰਡਾਂ ਦਾ ਦੋਰਾ ਕੀਤਾ ਅਤੇ ਸਥਾਨਿਕ ਲੋਕਾਂ ਨਾਲ ਗੱਲਬਾਤ ਕੀਤੀ।
ਜਾਣਕਾਰੀ ਦਿੰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਵੱਲੋ ਵਿਸੇਸ ਤੌਰ 'ਤੇ ਹਦਾਇਤ ਕੀਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਉਹ ਆਪ ਹਿੰਦ ਪਾਕ ਸਰਹੱਦ ਦੇ ਨਾਲ ਲਗਦੇ ਪਿੰਡਾਂ ਵਿੱਚ ਜਾ ਰਹੇ ਹਨ ਤੇ ਪਿੰਡਾਂ ਅੰਦਰ ਡੋਰ ਟੂ ਡੋਰ ਪਹੁੰਚ ਕਰਕੇ ਲੋਕਾਂ ਨਾ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਹੈ ਕਿ ਕਿਸੇ ਤਰ੍ਹਾਂ ਨਾਲ ਡਰਨ ਦੀ ਲੋੜ ਨਹੀਂ ਹੈ ਪੰਜਾਬ ਸਰਕਾਰ ਤੁਹਾਡੇ ਨਾਲ ਹੈ ਅਤੇ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਡੀ ਭਾਰਤੀ ਫੋਜ ਸਰਹੱਦਾਂ ਤੇ ਦੇਸ ਦੀ ਸੁਰੱਖਿਆ ਲਈ ਸਾਡੀ ਸੈਨਾ ਪੂਰੀ ਤਰ੍ਹਾਂ ਨਾਲ ਸਤਰਕ ਹੈ ਅਤੇ ਸਾਨੂੰ ਘਬਰਾਉਂਣਾ ਨਹੀਂ ਚਾਹੀਦਾ ਹੈ।
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਿਲ੍ਹੇ 'ਚ ਸਥਿਤੀ ਪੂਰੀ ਤਰ੍ਹਾਂ ਆਮ ਵਾਂਗ, ਅਫ਼ਵਾਹਾਂ ਤੋਂ ਰਿਹਾ ਜਾਵੇ ਸਾਵਧਾਨ : ਆਸ਼ਿਕਾ ਜੈਨ
NEXT STORY