ਮੋਹਾਲੀ : ਸਿੱਖ ਜੱਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵੱਲ ਮਾਰਚ ਕੀਤਾ ਗਿਆ, ਜਿੱਥੇ ਮੋਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਵਾਈ. ਪੀ. ਐੱਸ. ਚੌਂਕ 'ਤੇ ਪੁਲਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਇੱਥੇ ਹੀ ਸਿੱਖ ਜੱਥੇਬੰਦੀਆਂ ਵੱਲੋਂ ਪੱਕਾ ਮੋਰਚਾ ਲਾ ਦਿੱਤਾ ਗਿਆ। ਮੋਰਚੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਕਿਸੇ ਨਾਲ ਵੀ ਗੱਲ ਕਰਨ ਨਹੀਂ ਜਾਣਗੇ ਅਤੇ ਜੇਕਰ ਕਿਸੇ ਨੇ ਉਨ੍ਹਾਂ ਨਾਲ ਗੱਲ ਕਰਨੀ ਹੈ ਅਤੇ ਉਹ ਮੋਰਚੇ 'ਚ ਪਹੁੰਚ ਕੇ ਗੱਲ ਕਰੇ।
ਇਸ ਦੌਰਾਨ ਵੱਡੀ ਗਿਣਤੀ 'ਚ ਪੰਜਾਬ ਦੀ ਮੋਹਾਲੀ ਪੁਲਸ ਅਤੇ ਚੰਡੀਗੜ੍ਹ ਪੁਲਸ ਦੀ ਫੋਰਸ ਤਾਇਨਾਤ ਕੀਤੀ ਗਈ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਪੱਕੇ ਟੈਂਟ ਲਾਏ ਜਾ ਰਹੇ ਹਨ ਅਤੇ ਲੰਗਰ ਬਣਨੇ ਸ਼ੁਰੂ ਹੋ ਗਏ ਹਨ। ਦੱਸਣਯੋਗ ਹੈ ਕਿ ਬੰਦੀ ਸਿੱਖਾਂ ਦੀ ਰਿਹਾਈ ਅਤੇ ਬਹਿਬਲ ਕਲਾਂ ਮਾਮਲੇ 'ਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਨਸਾਫ਼ ਦੇਣ ਦੀ ਮੰਗ ਕਰਦੇ ਹੋਏ ਇਨਸਾਫ਼ ਮੋਰਚੇ ਨੇ 7 ਜਨਵਰੀ ਤੋਂ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਸੀ।
ਸਾਈਬਰ ਠੱਗਾਂ ਨੇ ਅਨੋਖੇ ਢੰਗ ਨਾਲ ਵਿਅਕਤੀ ਨੂੰ ਲਾਇਆ 96 ਹਜ਼ਾਰ ਦਾ ਚੂਨਾ, ਮਾਮਲਾ ਦਰਜ
NEXT STORY