ਲੁਧਿਆਣਾ (ਵਰਮਾ) : ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਇੱਥੇ ਊਧਮ ਸਿੰਘ ਨਗਰ ਸਥਿਤ ਲਾਇੰਸ ਭਵਨ 'ਚ ਅਖਿਲ ਭਾਰਤੀ ਮਹਾਜਨ ਸ਼੍ਰੋਮਣੀ ਸਭਾ ਕਾਨਫਰੰਸ-2018 'ਚ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਹਾਲਾਤ ਬਾਰੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਸੀਜ਼ਫਾਇਰ ਦਾ ਉਲੰਘਣ ਕਰਦਾ ਹੈ ਤਾਂ ਉਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਂਦਾ ਹੈ। ਜੇਕਰ ਫਿਰ ਵੀ ਪਾਕਿਸਤਾਨ ਵਾਰ-ਵਾਰ ਸੀਜ਼ਫਾਇਰ ਦਾ ਉਲੰਘਣ ਕਰਨ ਤੋਂ ਬਾਜ਼ ਨਾ ਆਇਆ ਤਾਂ ਪਾਕਿਸਤਾਨ ਵਲੋਂ ਆਈ ਇਕ ਗੋਲੀ ਦਾ ਜਵਾਬ 10 ਗੋਲੀਆਂ ਨਾਲ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਦੇ 22 ਜ਼ਿਲਿਆਂ 'ਚੋਂ 20 ਦੇ ਹਾਲਾਤ ਆਮ ਹਨ ਅਤੇ ਸਿਰਫ 2 ਜ਼ਿਲਿਆਂ 'ਚ ਹੀ ਅੱਤਵਾਦ ਦਾ ਜ਼ੋਰ ਹੈ। ਉਨ੍ਹਾਂ ਨੇ ਕਿਹਾ ਕਿ ਰਮਜ਼ਾਨ ਦੇ ਮੀਹਨੇ 'ਚ ਅੱਤਵਾਦੀਆਂ ਨੂੰ ਸੁਧਰਨ ਦਾ ਮੌਕਾ ਦਿੱਤਾ ਗਿਆ। ਅਮਰਨਾਥ ਯਾਤਰਾ ਬਾਰੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਇਸ ਯਾਤਰਾ ਨੂੰ ਲੈ ਕੇ ਕਾਫੀ ਗੰਭੀਰ ਹੈ ਅਤੇ ਯਾਤਰਾ ਮਾਰਗ ਨੂੰ ਪੂਰੀ ਤਰ੍ਹਾਂ ਸੁਰੱਖਿਆ ਬਲਾਂ ਦੇ ਹਵਾਲੇ ਕੀਤਾ ਗਿਆ ਹੈ।
ਵਿਧਾਇਕ ਬਾਜਵਾ ਨੇ ਥਰੈਸ਼ਰ ਹਾਦਸੇ 'ਚ ਮਾਰੇ ਗਏ ਕਿਸਾਨ ਦੇ ਪਰਿਵਾਰ ਨੂੰ 2 ਲੱਖ ਦੀ ਆਰਥਿਕ ਸਹਾਇਤਾ ਦਿੱਤੀ
NEXT STORY