ਸੰਗਰੂਰ (ਸਿੰਗਲਾ) - ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨਕਾਰੀ ਕੁੜੀ ਨੂੰ ਭੈਣ ਬਣਾ ਕੇ ਉਸ ਨੂੰ ਟੈਂਕੀ ਤੋਂ ਉਤਾਰਿਆ ਗਿਆ ਸੀ। ਹੁਣ ਉਕਤ ਲੜਕੀ ਨੇ ਆਪਣੀਆਂ ਮੰਗਾਂ ਦਾ ਹੱਲ ਨਾ ਹੋਣ ’ਤੇ ਆਜ਼ਾਦੀ ਦਿਵਸ ਦੇ ਸਮਾਗਮਾਂ ਮੌਕੇ ਆਤਮਦਾਹ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇਕ ਵੀਡੀਓ ’ਚ ਗੱਲਬਾਤ ਕਰਦਿਆਂ ਸਿੱਪੀ ਸ਼ਰਮਾ ਨੇ ਦੱਸਿਆ ਕਿ ਉਹ 646 ਪੀ.ਟੀ.ਆਈ. ਯੂਨੀਅਨ ਨਾਲ ਸਬੰਧਤ ਹੈ। ਉਨ੍ਹਾਂ ਦੀ ਜਥੇਬੰਦੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੀਆਂ ਨਿਯੁਕਤੀਆਂ ਲਈ ਕਾਂਗਰਸ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਗਿਆ ਸੀ ਤੇ ਉਹ ਵੀ ਪਾਣੀ ਵਾਲੀ ਟੈਂਕੀ ’ਤੇ ਚੜ੍ਹੀ ਸੀ ।
ਪੜ੍ਹੋ ਇਹ ਵੀ ਖ਼ਬਰ: ਸਕਿਓਰਿਟੀ ਵਾਪਸ ਲੈਣ ਸਬੰਧੀ ਸੂਚਨਾ ਲੀਕ ਹੋਣ ਦਾ ਮਾਮਲਾ, ਸਰਕਾਰ ਨੇ ਸੀਲਬੰਦ ਰਿਪੋਰਟ ਲਈ ਮੰਗਿਆ ਸਮਾਂ
ਉਨ੍ਹਾਂ ਦੇ ਧਰਨੇ ’ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਪੁੱਜੇ ਸਨ ਅਤੇ ਉਸ ਨੂੰ ਭੈਣ ਬਣਾਇਆ ਸੀ। ਪੰਜਾਬ ’ਚ ਸਰਕਾਰ ਬਣਨ ’ਤੇ ਉਨ੍ਹਾਂ ਦੀ ਭਰਤੀ ਦਾ ਭਰੋਸਾ ਦਿੱਤਾ ਗਿਆ ਸੀ ਪਰ ਹੁਣ ‘ਆਪ’ ਪਾਰਟੀ ਆਪਣੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੋਰਟ ਦਾ ਫ਼ੈਸਲਾ ਸਾਡੇ ਹੱਕ ’ਚ ਹੋਣ ਦੇ ਬਾਵਜੂਦ ਵੀ ਇਸ ਸਰਕਾਰ ਨੇ ਸਾਡੀ ਭਰਤੀ ਨੂੰ ਹੀ ਰੱਦ ਕਰ ਦਿੱਤਾ ਹੈ ।
ਪੜ੍ਹੋ ਇਹ ਵੀ ਖ਼ਬਰ: ਲੁਧਿਆਣਾ: ਬੈਂਕ ਦੇ ਸੁਰੱਖਿਆ ਗਾਰਡ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਬਾਥਰੂਮ ‘ਚੋਂ ਮਿਲੀ ਲਾਸ਼
ਮੰਗਾਂ ਮਨਵਾਉਣ ਲਈ ਕਿਸਾਨ ਜਥੇਬੰਦੀਆਂ ਅੱਜ ਪੰਜਾਬ ’ਚ ਚਾਰ ਘੰਟੇ ਲਈ ਕਰਨਗੀਆਂ ਰੇਲ ਦਾ ਚੱਕਾ ਜਾਮ
NEXT STORY