ਨੈਸ਼ਨਲ ਡੈਸਕ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ ਚੇਨਈ ਪਹੁੰਚੇ। ਇਸ ਦੌਰਾਨ ਏਅਰਪੋਰਟ 'ਤੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਤਾਮਿਲਨਾਡੂ ਦੇ ਮੰਤਰੀਆਂ ਵੀ ਉਨ੍ਹਾਂ ਦੇ ਸਵਾਗਤ ਲਈ ਮੌਕੇ 'ਤੇ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਵਿਰੁੱਧ ਲੋਕਾਂ ਦਾ ਸਮਰਥਨ ਹਾਸਲ ਕਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਚੇਨਈ ਦੌਰੇ 'ਤੇ ਗਏ ਹਨ, ਜਿੱਥੇ ਉਹ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨਾਲ ਮੁਲਾਕਾਤ ਕਰਨਗੇ। ਹੁਣ ਤੱਕ ਦੋਵੇਂ ਨੇਤਾ ਮਮਤਾ ਬੈਨਰਜੀ ਸਮੇਤ ਕਈ ਗੈਰ-ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਮਿਲ ਚੁੱਕੇ ਹਨ। ਸਟਾਲਿਨ ਵੱਲੋਂ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਸਮਰਥਨ ਮਿਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕਤਲ ਦਾ ਮਾਮਲਾ ਸੁਲਝਾਉਣ ਲਈ 'CBI ਅਧਿਕਾਰੀਆਂ' ਨੇ ਮੰਗੇ ਲੱਖਾਂ ਰੁਪਏ, ਜਦੋਂ ਅਸਲੀਅਤ ਪਤਾ ਲੱਗੀ ਤਾਂ...
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਮਾਮਲਾ ਸ਼ਾਮਲਾਟ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕਰਨ ਦਾ, ਤਹਿਸੀਲਦਾਰ ਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ
NEXT STORY