ਚੰਡੀਗੜ੍ਹ,(ਅਸ਼ਵਨੀ)- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਦੇਸ਼ ਵਿਚ ਸਭ ਤੋਂ ਪਹਿਲਾਂ ਖੇਤੀ ਕਾਨੂੰਨਾਂ ਨੂੰ ਨੋਟੀਫਾਈ ਕੀਤਾ ਅਤੇ ਹੁਣ ਕਾਨੂੰਨ ਦੀਆਂ ਕਾਪੀਆਂ ਪਾੜ ਕੇ ਸੰਘਰਸ਼ ਕਰਨ ਵਾਲੇ ਕਿਸਾਨਾਂ ਨੂੰ ਮੂਰਖ ਬਣਾ ਰਹੇ ਹਨ।
ਹਰਸਿਮਰਤ ਕੌਰ ਬਾਦਲ ਨੇ ਇੱਕ ਪ੍ਰੱੈਸ ਬਿਆਨ ਵਿਚ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ‘ਡਰਾਮੇਬਾਜ਼’ ਦੇ ਰੂਪ ਵਿਚ ਜਾਣਿਆ ਜਾਂਦਾ ਹੈ ਪਰ ਇਸ ਵਾਰ ਉਹ ਕਿਸਾਨਾਂ ਨਾਲ ਧੋਖਾ ਕਰ ਰਹੇ ਹਨ। ਇਹ ਅਜੀਬ ਗੱਲ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਅਚਾਨਕ ਪਤਾ ਚੱਲਿਆ ਕਿ ਕਿਸਾਨ ਕੜਾਕੇ ਦੀ ਠੰਡ ਵਿਚ ਬਾਹਰ ਬੈਠੇ ਹਨ ਅਤੇ 20 ਤੋਂ ਜ਼ਿਆਦਾ ਦਾ ਦੇਹਾਂਤ ਹੋ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਕੇਂਦਰ ਸਰਕਾਰ ਦੇ ਨਿਰਦੇਸ਼ ’ਤੇ ਖੇਤੀ ਕਾਨੂੰਨਾਂ ਨੂੰ ਨੋਟੀਫਾਈ ਕਰਨ ਤੋਂ ਬਾਅਦ ਹੁਣ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਹਾਲਾਂਕਿ ਇਹ ਡਰਾਮਾ ਮੱਦਦ ਨਹੀ ਕਰੇਗਾ। ਕਿਸਾਨ ਜਾਣਦੇ ਹਨ ਕਿ ਕੇਜਰੀਵਾਲ ਅਤੇ ‘ਆਪ’ ਨੇ ਕਦੇ ਉਨ੍ਹਾਂ ਦੇ ਸੰਘਰਸ਼ ਦਾ ਸਮਰਥਨ ਨਹੀਂ ਕੀਤਾ ਹੈ ਅਤੇ ਕੇਜਰੀਵਾਲ ਹਮੇਸ਼ਾ ਹੀ ਕੇਂਦਰ ਸਰਕਾਰ ਦੀ ਧੁਨ ’ਤੇ ਨੱਚਦਾ ਰਿਹਾ ਹੈ।
ਜਲਾਲਾਬਾਦ: ਭਿਆਨਕ ਸੜਕ ਹਾਦਸੇ ਦੌਰਾਨ ਪਤੀ, ਪਤਨੀ ਤੇ ਬੱਚੀ ਦੀ ਮੌਤ
NEXT STORY