ਚੰਡੀਗੜ੍ਹ (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਚੰਡੀਗੜ੍ਹ ਫੇਰੀ ਨੂੰ ਦਿੱਲੀ, ਪੰਜਾਬ ਅਤੇ ਮੁਲਕ ਦੇ ਲੋਕਾਂ ਨੂੰ ਮੂਰਖ ਬਣਾਉੁਣ ਲਈ ਕੀਤਾ ਗਿਆ ਮੀਡੀਆ ਸਟੰਟ ਕਰਾਰ ਦਿੱਤਾ ਹੈ। ਪਾਰਟੀ ਨੇ ਕਿਹਾ ਹੈ ਕਿ ਇਸ ਫੇਰੀ ਦਾ ਕੋਈ ਨਤੀਜਾ ਨਹੀਂ ਨਿਕਲਿਆ, ਇਹ ਬੁਰੀ ਤਰਾਂ ਫਲਾਪ ਸਾਬਿਤ ਹੋਈ ਹੈ। ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੇਜਰੀਵਾਲ ਨੂੰ ਦਿੱਲੀ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਖ਼ਿਆਲੀ ਹੱਲ ਘੜਨ ਦੀ ਆਦਤ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਉਹ ਓਡ-ਈਵਨ ਸਕੀਮ ਲੈ ਕੇ ਆਇਆ ਸੀ ਅਤੇ ਇਸ ਸਕੀਮ ਦਾ ਸਿਆਸੀ ਲਾਹਾ ਲੈਣ ਲਈ ਕਰੋੜਾਂ ਰੁਪਏ ਮੀਡੀਆ ਉਤੇ ਸ਼ੋਸ਼ੇਬਾਜ਼ੀ ਦੌਰਾਨ ਉਡਾ ਦਿੱਤੇ ਸਨ। ਇਸ ਸਾਲ ਉਹ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤਾਂ ਕਰਨ ਦਾ ਵਿਚਾਰ ਲੈ ਕੇ ਆਇਆ ਹੈ ਤਾਂ ਕਿ ਉਹ ਇਨ੍ਹਾਂ ਮੁਲਾਕਾਤਾਂ ਨੂੰ ਆਪਣੀ ਪ੍ਰਾਪਤੀ ਵਿਖਾ ਕੇ ਢਿੰਡੋਰਾ ਪਿੱਟ ਸਕੇ। ਅਕਾਲੀ ਆਗੂ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ ਦਾ ਨਤੀਜਾ ਸਿਫਰ ਹੀ ਹੈ ਕਿਉਂਕਿ ਇਹ ਗੱਲਬਾਤ ਤਾਂ ਕੇਜਰੀਵਾਲ ਫੋਨ ਉਤੇ ਵੀ ਕਰ ਸਕਦਾ ਸੀ ਪਰ ਉਸ ਨੇ ਜਾਣਬੁੱਝ ਕੇ ਅਜਿਹਾ ਕੀਤਾ, ਜਦਕਿ ਉਹ ਚੰਗੀ ਤਰ੍ਹਾਂ ਜਾਣਦਾ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਲ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲੇਗਾ।
ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ
NEXT STORY