ਨਵੀਂ ਦਿੱਲੀ/ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ ਤਿੰਨ ਦਿਨਾਂ ਲਈ ਪੰਜਾਬ ਦੌਰੇ 'ਤੇ ਆਉਣਗੇ। ਇਸ ਦੌਰਾਨ 13 ਤੋਂ 15 ਸਤੰਬਰ ਤੱਕ ਉਹ ਕਈ ਅਹਿਮ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਈਆਂ ਕੁਝ ਵੱਡੀਆਂ ਗਾਰੰਟੀਆਂ ਨੂੰ ਵੀ ਪੂਰਾ ਕਰਨਗੇ। ਇਸ ਤਹਿਤ ਉਹ ਸਿੱਖਿਆ ਦੀ ਗਾਰੰਟੀ ਤਹਿਤ ਅੰਮ੍ਰਿਤਸਰ ਵਿੱਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨਗੇ ਅਤੇ ਪੰਜਾਬ ਦੇ ਉਦਯੋਗਪਤੀਆਂ ਨਾਲ ਟਾਊਨਹਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੰਡਸਟਰੀ ਸਬੰਧੀ ਨੀਤੀ 'ਤੇ ਵੀ ਵੱਡਾ ਐਲਾਨ ਕੀਤੇ ਜਾਣ ਦੀ ਉਮੀਦ ਹੈ। ਉਹ ਅੰਮ੍ਰਿਤਸਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। 15 ਸਤੰਬਰ ਨੂੰ ਲੁਧਿਆਣਾ ਅਤੇ ਮੋਹਾਲੀ ਵਿੱਚ ਟਾਊਨਹਾਲ ਮੀਟਿੰਗਾਂ ਤੋਂ ਬਾਅਦ ਦਿੱਲੀ ਪਰਤਣਗੇ। ਇਸ ਪੂਰੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 5 ਸਾਲ ਤੱਕ ਦੇ ਬੱਚਿਆਂ ਦੇ ਮਾਪਿਆਂ ਨੂੰ ਵੱਡਾ ਤੋਹਫ਼ਾ
ਵਿਧਾਨ ਸਭਾ ਚੋਣਾਂ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ‘ਕੇਜਰੀਵਾਲ ਦੀ ਗਾਰੰਟੀ’ ਦਿੱਤੀ ਸੀ। ਇਸ ਵਿੱਚ ਬਿਜਲੀ, ਸਿੱਖਿਆ, ਸਿਹਤ ਸਮੇਤ ਕਈ ਗਾਰੰਟੀਆਂ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਇਸੇ ਲੜੀ ਵਿੱਚ 13 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ‘ਸਿੱਖਿਆ ਦੀ ਗਾਰੰਟੀ’ ਤਹਿਤ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ। ਇਹ ਪੰਜਾਬ ਦਾ ਪਹਿਲਾ ਸਕੂਲ ਆਫ ਐਮੀਨੈਂਸ ਹੋਵੇਗਾ, ਜਿਸ ਦੀ ਸਥਾਪਨਾ ਅੰਮ੍ਰਿਤਸਰ ਵਿੱਚ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਭਰ ਵਿੱਚ 117 ਅਜਿਹੇ ਹੀ ਸਕੂਲ ਆਫ ਐਮੀਨੈਂਸ ਖੋਲ੍ਹੇਗੀ।
ਇਹ ਵੀ ਪੜ੍ਹੋ : 81 ਹਜ਼ਾਰ ਤੋਂ ਵਧੇਰੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ, ਮੋੜਨੇ ਪੈਣਗੇ PM ਕਿਸਾਨ ਯੋਜਨਾ ਦੇ ਪੈਸੇ
ਇਸ ਤੋਂ ਬਾਅਦ 14 ਸਤੰਬਰ ਨੂੰ ਉੱਦਮੀਆਂ ਨਾਲ ਟਾਊਨਹਾਲ ਮੀਟਿੰਗ ਹੋਵੇਗੀ। ਇਹ ਮੀਟਿੰਗ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਉੱਦਮੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਨੀਤੀ ਨਾਲ ਜੁੜੇ ਮੁੱਦਿਆਂ 'ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਇੰਡਸਟਰੀ ਪਾਲਿਸੀ ਨਾਲ ਜੁੜੇ ਕੁੱਝ ਵੱਡੇ ਐਲਾਨ ਵੀ ਕਰ ਸਕਦੇ ਹਨ। 15 ਸਤੰਬਰ ਨੂੰ ਲੁਧਿਆਣਾ ਅਤੇ ਮੋਹਾਲੀ ਦੇ ਉੱਦਮੀਆਂ ਨਾਲ ਦੋ ਟਾਊਨਹਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਵਿੱਚ ਉੱਦਮੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਾਣਗੀਆਂ ਅਤੇ ਨੀਤੀਗਤ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਵੱਡਾ ਫ਼ੈਸਲਾ ਲੈਣ ਦੀ ਰੌਂਅ 'ਚ ਕੇਜਰੀਵਾਲ ਤੇ CM ਮਾਨ, ਇਸੇ ਹਫ਼ਤੇ ਹੋ ਸਕਦੈ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੀ AGTF ਵੱਲੋਂ ਸੋਨੂੰ ਖੱਤਰੀ ਗੈਂਗ ਦਾ ਇਕ ਹੋਰ ਮੈਂਬਰ ਜਲੰਧਰ ਤੋਂ ਗ੍ਰਿਫ਼ਤਾਰ
NEXT STORY