ਅੰਮ੍ਰਿਤਸਰ: ਪੰਜਾਬ ਦੇ ਦੋ ਦਿਨਾ ਦੌਰੇ 'ਤੇ ਅੱਜ ਅੰਮ੍ਰਿਤਸਰ ਪੁੱਜੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀਆਂ ਤਾਰੀਫ਼ਾਂ ਦੇ ਪੁਲ਼ ਬੰਨ੍ਹੇ। ਕੇਜਰੀਵਾਲ ਨੇ ਕਿਹਾ ਕਿ ਸਿੱਧੂ ਜਨਤਾ ਦੇ ਮੁੱਦੇ ਚੁੱਕਣ 'ਚ ਮਸ਼ਰੂਫ਼ ਹਨ ਜਿਸ ਕਾਰਨ ਕਾਂਗਰਸ ਉਨ੍ਹਾਂ ਨੂੰ ਦਬਾਉਣ 'ਚ ਲੱਗੀ ਹੋਈ ਹੈ।ਸਿੱਧੂ ਦੀ ਤਾਰੀਫ਼ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ 'ਚ ਰਹਿੰਦਿਆਂ ਹੋਇਆਂ ਵੀ ਸਿੱਧੂ ਨੇ ਖ਼ੁਦ ਕਈ ਵਾਰ ਮੰਨਿਆ ਹੈ ਕਿ ਚੰਨੀ ਸਾਬ੍ਹ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੇ ਹਨ।
ਇਹ ਵੀ ਪੜ੍ਹੋ : ਕੇਜਰੀਵਾਲ ਦਾ ਵੱਡਾ ਖ਼ੁਲਾਸਾ, ਕਾਂਗਰਸ ਦੇ 25 ਵਿਧਾਇਕ ਤੇ ਕਈ ਸਾਂਸਦ 'ਆਪ' ਦੇ ਸੰਪਰਕ 'ਚ
ਕੇਜਰੀਵਾਲ ਨੇ ਕਿਹਾ ਕਿ ਨਵਜੋਤ ਸਿੱਧੂ ਪਹਿਲਾਂ ਕੈਪਟਨ ਸਰਕਾਰ ਖ਼ਿਲਾਫ਼ ਬੋਲਦੇ ਸਨ ਤਾਂ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਪਿੱਛੇ ਲੱਗੇ ਹੋਏ ਸਨ ਤੇ ਹੁਣ ਲੋਕਾਂ ਦੇ ਮਸਲੇ ਉਠਾਉਣ ਕਾਰਨ ਚੰਨੀ ਸਰਕਾਰ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਇਸ ਮੌਕੇ ਕੇਜਰੀਵਾਲ ਨੇ ਖ਼ੁਲਾਸਾ ਕਰਦਿਆਂ ਕਿਹਾ ਕਿ ਕਾਂਗਰਸ ਦੇ 25 ਵਿਧਾਇਕ ਤੇ 2-3 ਸਾਂਸਦ ਉਨ੍ਹਾਂ ਦੇ ਸੰਪਰਕ 'ਚ ਹਨ। ਜਦੋਂ ਪੱਤਰਕਾਰ ਵੱਲੋਂ ਪੁੱਛਿਆ ਗਿਆ ਕਿ ਕੀ ਨਵਜੋਤ ਸਿੱਧੂ ਵੀ ਉਨ੍ਹਾਂ ਦੇ ਸੰਪਰਕ ਵਿੱਚ ਹਨ ਤਾਂ ਕੇਜਰੀਵਾਲ ਨੇ ਹੱਸ ਕੇ ਸਵਾਲ ਨੂੰ ਨਜ਼ਰਅੰਦਾਜ਼ ਕਰ ਦਿੱਤਾ।
ਇਹ ਵੀ ਪੜ੍ਹੋ : ਹੁਣ MSP ਨੂੰ ਲੈ ਕੇ ਕਿਸਾਨ ਤੇ ਕੇਂਦਰ ਹੋਣਗੇ ਆਹਮੋ-ਸਾਹਮਣੇ, ਸਰਕਾਰ ਚੁਣ ਸਕਦੀ ਹੈ ਇਹ ਰਾਹ
ਇਸ ਤੋਂ ਪਹਿਲਾਂ ਇਥੇ ਕੇਜਰੀਵਾਲ ਵੱਲੋਂ ਪੰਜਾਬ ਵਿੱਚ 'ਆਪ' ਦੀ ਸਰਕਾਰ ਆਉਣ 'ਤੇ ਪੰਜਾਬ ਦੇ ਅਧਿਆਪਕਾਂ ਲਈ 8 ਗਾਰੰਟੀਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਅਧਿਆਪਕਾਂ ਨੂੰ ਵਧੀਆ ਮਾਹੌਲ ਦੇਵਾਂਗੇ ਤੇ ਸਿੱਖਿਆ ਦੇ ਖੇਤਰ 'ਚ ਕ੍ਰਾਂਤੀ ਲੈ ਕੇ ਆਵਾਂਗੇ। ਜਿੰਨੇ ਅਧਿਆਪਕ ਆਉਟ ਸੋਰਸ ਜਾਂ ਠੇਕੇ 'ਤੇ ਕੰਮ ਕਰ ਰਹੇ ਨੇ ਸਭ ਨੂੰ ਪੱਕਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਧਿਆਪਕਾਂ ਦਾ ਤਬਾਦਲਾ ਉਨ੍ਹਾਂ ਦੀ ਮਨ ਮਰਜ਼ੀ ਅਨੁਸਾਰ ਘਰ ਦੇ ਨੇੜੇ ਕੀਤਾ ਜਾਵੇਗਾ।ਤਬਦੀਲੀ ਪਾਲਿਸੀ ਪਾਰਦਰਸ਼ੀ ਹੋਵੇਗੀ। ਅਧਿਆਪਕ ਸਿਰਫ਼ ਪੜ੍ਹਾਉਣ ਦਾ ਕੰਮ ਕਰਨਗੇ, ਨਾਨ ਟੀਚਿੰਗ ਦਾ ਸਾਰਾ ਕੰਮ ਵਾਪਸ ਲਿਆ ਜਾਵੇਗਾ।ਕੇਜਰੀਵਾਲ ਨੇ ਕਿਹਾ ਕਿ ਪੰਜਾਬ ਅੰਦਰ ਅਧਿਆਪਕਾਂ ਦੀਆਂ ਸਾਰੀਆਂ ਖ਼ਾਲੀ ਅਸਾਮੀਆਂ ਭਰੀਆਂ ਜਾਣਗੀਆਂ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਹੋਰ ਵੱਡੀਆਂ ਸੰਸਥਾਵਾਂ 'ਚ ਸਿਖਲਾਈ ਲਈ ਭੇਜਿਆ ਜਾਵੇਗਾ।ਅਧਿਆਪਕਾਂ ਦੀ ਪਰਮੋਸ਼ਨ ਸਮੇਂ ਅਨੁਸਾਰ ਹੋਵੇਗੀ।ਸਾਰੇ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਕੈਸ਼ਲੈੱਸ ਸਿਹਤ ਬੀਮਾ ਕੀਤਾ ਜਾਵੇਗਾ।
ਨੋਟ : ਕੇਜਰੀਵਾਲ ਵੱਲੋਂ ਸਿੱਧੂ ਦੀ ਤਾਰੀਫ਼ ਦੇ ਕੀ ਮਾਇਨੇ ਹਨ? ਕੁਮੈਂਟ ਕਰਕੇ ਦਿਓ ਆਪਣੀ ਰਾਏ
ਹਲਕਾ ਚੱਬੇਵਾਲ ਵਿਖੇ ਸੁਖਬੀਰ ਬਾਦਲ ਦਾ ਵੱਡਾ ਰੋਡ ਸ਼ੋਅ, ਵਰਕਰਾਂ ਵੱਲੋਂ ਭਰਵਾਂ ਸੁਆਗਤ
NEXT STORY